
ਪੁਲਿਸ ਵਲੋਂ ਪਿੰਡ ਦੇ ਦੋ ਵਿਅਕਤੀਆਂ ਵਿਰੁਧ ਮਾਮਲਾ ਦਰਜ
ਮਾਨਸਾ: ਜ਼ਿਲ੍ਹੇ ਦੇ ਪਿੰਡ ਅਕਲੀਆ ਵਿਚ ਬੀਤੀ ਰਾਤ ਠੇਕੇ ਉਤੇ ਕੰਮ ਕਰਨ ਵਾਲੇ ਕਰਿੰਦੇ ਕਰਮਜੀਤ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕਰਮਜੀਤ ਸਿੰਘ ਸ਼ਰਾਬ ਦੇ ਠੇਕੇ ਉਤੇ ਕਰਿੰਦੇ ਦਾ ਕੰਮ ਕਰਦਾ ਸੀ। ਜਦੋਂ ਸਵੇਰੇ ਠੇਕੇ ਉਤੇ ਉਸ ਨੂੰ ਚਾਹ ਦੇਣ ਪੁੱਜੇ ਤਾਂ ਪਤਾ ਚੱਲਿਆ ਕਿ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਪੁਲਿਸ ਨੂੰ ਦਿਤੀ।
Murder Case
ਪਰਵਾਰ ਵਾਲਿਆਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਪਿੰਡ ਦੇ ਦੋ ਵਿਅਕਤੀਆਂ ਉਤੇ ਮਾਮਲਾ ਦਰਜ ਕਰ ਕਰ ਲਿਆ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫ਼ਿਲਹਾਲ ਪੁਲਿਸ ਨੇ ਅਪਣੀ ਕਾਰਵਾਈ ਆਰੰਭ ਦਿਤੀ ਹੈ।