
ਚੋਣ ਕਮਿਸ਼ਨ ਨੇ ਸਿਟ ਦੀ ਜਾਂਚ 'ਤੇ ਲਗਾਈ ਪਾਬੰਦੀ...
ਚੰਡੀਗੜ੍ਹ : ਸਿਟ ਦੇ ਅਹਿਮ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਹੋ ਗਿਆ ਹੈ। ਅਕਾਲੀ ਦਲ ਨੇ ਕੁੰਵਰ ਵਿਜੈ ਪ੍ਰਤਾਪ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਦੂਜੇ ਰਾਜ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸਿੱਟ ਵੱਲੋਂ ਬਿਨਾਂ ਕਿਸੇ ਪ੍ਰਭਾਵ ਦੇ ਫੌਜਦਾਰੀ ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ।
Kunwar Vijay Pratap
ਯਾਦ ਰਹੇ ਅਕਾਲੀ ਦਲ ਨੇ ਸਿੱਟ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ’ਤੇ ਪੱਖਪਾਤੀ ਹੋਣ ਦੇ ਇਲਜ਼ਾਮ ਲਾਉਂਦਿਆਂ ਉਨ੍ਹਾਂ ਨੂੰ ਸੂਬੇ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ।
Complaint Against Kunwar Vijay Partap Singh By SAD
ਅਕਾਲੀ ਲੀਡਰਾਂ ਦਾ ਕਹਿਣਾ ਸੀ ਕਿ ਇਸ ਪੁਲਿਸ ਅਧਿਕਾਰੀ ਵੱਲੋਂ ਪੱਖਪਾਤੀ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦਾ ਅਸਰ ਸੰਸਦੀ ਚੋਣਾਂ ’ਤੇ ਵੀ ਹੋਵੇਗਾ ਤੇ ਅਕਾਲੀ ਦਲ ਨੂੰ ਸਿਆਸੀ ਤੌਰ ’ਤੇ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ।
Notice
ਸੂਤਰਾਂ ਮੁਤਾਬਕ ਬਾਦਲਾਂ ਨੂੰ ਖ਼ਦਸ਼ਾ ਸੀ ਕਿ ਚੋਣ ਮੁਹਿੰਮ ਭਖਣ ਤੋਂ ਬਾਅਦ ਸਿੱਟ ਦੀਆਂ ਸਰਗਰਮੀਆਂ ਵਧ ਸਕਦੀਆਂ ਹਨ। ਜਾਂਚ ਵਿੱਚ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਹੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।