ਕਾਂਗਰਸੀ ਸਰਪੰਚ ਨੂੰ ਗੱਡੀ ਹੇਠ ਕੁਚਲ ਕੇ ਮਾਰਿਆ
Published : Apr 8, 2019, 11:20 am IST
Updated : Apr 8, 2019, 12:51 pm IST
SHARE ARTICLE
Navdeep Singh Congress Sarpanch
Navdeep Singh Congress Sarpanch

ਮ੍ਰਿਤਕ ਦੀ ਪਛਾਣ 30 ਸਾਲਾ ਨਵਦੀਪ ਸਿੰਘ ਵਜੋਂ ਹੋਈ

ਗੁਰਦਾਸਪੁਰ: ਜ਼ਿਲ੍ਹੇ ਦੇ ਕਸਬੇ ਬਟਾਲਾ ਦੇ ਨੇੜਲੇ ਪਿੰਡ ਦੌਲਤਪੁਰ ਵਿਚ ਸ਼ਾਮ ਨੂੰ ਕਾਂਗਰਸੀ ਸਰਪੰਚ ਨੂੰ ਬੋਲੈਰੋ ਕਾਰ ਹੇਠਾਂ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 30 ਸਾਲਾ ਨਵਦੀਪ ਸਿੰਘ ਵਜੋਂ ਹੋਈ ਹੈ। ਕਤਲ ਦੇ ਇਲਜ਼ਾਮ ਅਕਾਲੀ ਆਗੂ ਤੇ ਸਾਬਕਾ ਸਰਪੰਚ ਦੀ ਧਿਰ ਸਿਰ ਲੱਗਾ ਹੈ। ਦੋਵੇਂ ਧਿਰਾਂ ਰਾਜ਼ੀਨਾਵਾਂ ਕਰਨ ਪਹੁੰਚੀਆਂ ਸਨ, ਜਿੱਥੇ ਨਵਦੀਪ ਸਿੰਘ ਵੀ ਮੌਜੂਦ ਸੀ।

Navdeep Singh's FamilyNavdeep Singh's Family

ਨਵਦੀਪ ਸਿੰਘ ਦੇ ਪਿਤਾ ਖਜ਼ਾਨ ਸਿੰਘ ਨੇ ਦੱਸਿਆ ਕਿ ਉਸ ਦਾ ਜਵਾਈ ਇੰਦਰਜੀਤ ਸਿੰਘ ਪਿੰਡ ਦੌਲਤਪੁਰ ਦਾ ਮੌਜੂਦਾ ਸਰਪੰਚ ਹੈ ਤੇ ਉਸ ਦਾ ਪਿੰਡ ਦੇ ਸਾਬਕਾ ਅਕਾਲੀ ਸਰਪੰਚ ਮਿੱਤਰਪਾਲ ਸਿੰਘ ਨਾਲ ਕੋਈ ਵਿਵਾਦ ਸੀ। ਇਸੇ ਵਿਵਾਦ ਨੂੰ ਖ਼ਤਮ ਕਰਨ ਲਈ ਅੱਜ ਦੋਵੇਂ ਧਿਰਾਂ ਇਕੱਠੀਆਂ ਹੋਈਆਂ ਸਨ ਜਿੱਥੇ ਨਵਦੀਪ ਸਿੰਘ ਵੀ ਮੌਜੂਦ ਸੀ। ਉਨ੍ਹਾਂ ਦੋਸ਼ ਲਾਇਆ ਕਿ ਤਕਰਾਰ ਵਧਣ ਮਗਰੋਂ ਦੂਜੀ ਧਿਰ ਦੇ ਵਿਅਕਤੀਆਂ ਨੇ ਪਹਿਲਾਂ ਨਵਦੀਪ ਦੀ ਕੁੱਟਮਾਰ ਕੀਤੀ ਤੇ ਬਾਅਦ ਵਿਚ ਉਸ ਨੂੰ ਸੜਕ ’ਤੇ ਲੰਮਾ ਪਾ ਕੇ ਉਸ ਉੱਪਰੋਂ ਕਈ ਵਾਰ ਆਪਣੀ ਗੱਡੀ ਚੜ੍ਹਾ ਕੇ ਕਤਲ ਕਰ ਦਿੱਤਾ।

ਦੋਵਾਂ ਧਿਰਾਂ ਦਰਮਿਆਨ ਇੱਟਾਂ-ਰੋੜੇ ਵੀ ਚੱਲੇ ਅਤੇ ਮ੍ਰਿਤਕ ਸਰਪੰਚ ਦੇ ਦੋ ਹੋਰ ਸਾਥੀ ਜੋਬਨਪ੍ਰੀਤ ਸਿੰਘ ਅਤੇ ਭੁਪਿੰਦਰ ਸਿੰਘ ਵੀ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ। ਡੀਐਸਪੀ ਸ੍ਰੀ ਹਰਗੋਬਿੰਦਪੁਰ ਅਤੇ ਥਾਣਾ ਕਾਦੀਆਂ ਦੇ ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਾਬਕਾ ਅਕਾਲੀ ਸਰਪੰਚ ਮਿੱਤਰਪਾਲ ਸਮੇਤ ਛੇ ਜਣਿਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement