
ਸਿਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਫ਼ਿਊ ਦੌਰਾਨ ਵਿਦਿਆਰਥੀਆਂ
ਚੰਡੀਗੜ੍ਹ/ਸੰਗਰੂਰ, 7 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਸਿਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਫ਼ਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫ਼ੀਸ ਮੰਗਣ ਵਾਲੇ 22 ਸਕੂਲਾਂ ਵਿਰੁਧ ਅਨੁਸਾਸ਼ਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਕੈਬਨਿਟ ਮੰਤਰੀ ਨੇ ਦਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਮੀਡੀਆ ਰਾਹੀਂ ਮਾਪਿਆਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਕੋਈ ਸਕੂਲ ਕਰਫ਼ਿਊ ਦੌਰਾਨ ਦਾਖ਼ਲਾ ਫ਼ੀਸ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਉਨ੍ਹਾਂ ਦੀ ਨਿਜੀ ਈ-ਮੇਲ 'ਤੇ ਭੇਜੀ ਜਾਵੇ।
ਉਨ੍ਹਾਂ ਕਿਹਾ ਕਿ ਈ-ਮੇਲ 'ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ 'ਤੇ ਹੀ 16 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜਦਕਿ 6 ਸਕੂਲਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਦ ਗੁਰੂਕੁਲ ਵਰਲਡ ਸਕੂਲ ਜ਼ੀਰਕਪੁਰ ਤੇ ਮੋਹਾਲੀ, ਸ਼ਿਸ਼ੂ ਨਿਕੇਤਨ ਪਬਲਿਕ ਸਕੂਲ ਮੋਹਾਲੀ, ਦਿਕਸ਼ਾਂਤ ਇੰਟਰਨੈਸ਼ਨਲ ਸਕੂਲ ਜ਼ੀਰਕਪੁਰ, ਗਰੀਨ ਲੈਂਡ ਕਾਨਵੈਂਟ ਸਕੂਲ ਲੁਧਿਆਣਾ, ਦੇਹਰਾਦੂਨ ਪਬਲਿਕ ਸਕੂਲ ਪਟਿਆਲਾ, ਸਨਫਲਾਵਰ ਪਬਲਿਕ ਸਕੂਲ ਤ੍ਰਿਪੜੀ ਪਟਿਆਲਾ, ਮਾਈਲਸਟੋਨ ਸਮਾਰਟ ਸਕੂਲ ਤ੍ਰਿਪੜੀ ਪਟਿਆਲਾ, ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ
File photo
ਅਤੇ ਸਿਪਰੀਆਂ, ਡਲਹੌਜ਼ੀ ਪਬਲਿਕ ਸਕੂਲ ਬਧਾਨੀ ਪਠਾਨਕੋਟ, ਐਲ.ਆਰ.ਐਸ. ਡੀ.ਏ.ਵੀ. ਸਕੂਲ ਅਬੋਹਰ, ਏ.ਪੀ.ਜੇ. ਪਬਲਿਕ ਸਕੂਲ ਜਲੰਧਰ, ਐਮ.ਸੀ.ਐਮ. ਪਬਲਿਕ ਸਕੂਲ ਦੁੱਗਰੀ ਲੁਧਿਆਣਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਅਤੇ ਐਸ.ਡੀ. ਮਾਡਲ ਸਕੂਲ ਮੰਡੀ ਗੋਬਿੰਦਗੜ ਨੂੰ ਈ-ਮੇਲ 'ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ 'ਤੇ ਨੋਟਿਸ ਭੇਜੇ ਗਏ ਹਨ।
ਸ੍ਰੀ ਸਿੰਗਲਾ ਨੇ ਦਸਿਆ ਕਿ ਕਿਸੇ ਵੀ ਸਕੂਲ ਨੂੰ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿਤੀ ਜਾਵੇਗੀ ਅਤੇ ਜੇਕਰ ਉਲੰਘਣਾ ਦਾ ਕੋਈ ਮਾਮਲਾ ਸਾਹਮਣੇ ਆਉਦਾ ਹੈ ਤਾਂ ਉਸ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਾ ਸਕੂਲ ਜੇਕਰ ਪੰਜਾਬ ਸਕੂਲ ਸਿਖਿਆ ਬੋਰਡ ਨਾਲ ਸਬੰਧਤ ਹੋਵੇਗਾ ਤਾਂ ਉਸ ਦੀ ਮਾਨਤਾ ਰੱਦ ਕਰ ਦਿਤੀ ਜਾਵੇਗੀ ਅਤੇ ਜੇਕਰ ਸੀ.ਬੀ.ਐਸ.ਈ. ਜਾਂ ਕਿਸੇ ਹੋਰ ਬੋਰਡ ਨਾਲ ਸਬੰਧਤ ਹੋਵੇਗਾ ਤਾਂ ਉਸ ਦਾ ਇਤਰਾਜ਼ਹੀਣਤਾ ਸਰਟੀਫਿਕੇਟ ਰੱਦ ਕਰ ਦਿਤਾ ਜਾਵੇਗਾ।