
ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਦਮਦਮਾ ਸਾਹਿਬ ਨੇ 13 ਅਪ੍ਰੈਲ ਨੂੰ ਦਮਦਮਾ
ਬਠਿੰਡਾ (ਦਿਹਾਤੀ) (ਗੁਰਸੇਵਕ ਮਾਨ) : ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਦਮਦਮਾ ਸਾਹਿਬ ਨੇ 13 ਅਪ੍ਰੈਲ ਨੂੰ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਜੋੜ ਮੇਲੇ ਸਮੇਤ ਹੋਰਨਾਂ ਗੁਰੂ ਘਰਾਂ ਵਿਚ ਵੱਡੇ ਇਕੱਠ ਕਰਨ 'ਤੇ ਰੋਕ ਲਗਾਈ ਹੋਈ ਹੈ, ਉਥੇ ਹੁਣ ਉਨ੍ਹਾਂ ਨੇ ਵਿਸਾਖੀ ਨੂੰ ਸਮਰਪਤ ਵਿਦਿਆਰਥੀਆਂ ਦੇ ਆਨਲਾਈਨ ਧਾਰਮਕ ਪ੍ਰਤੀਯੋਗਤਾ ਕਰਵਾਉਣ ਦਾ ਐਲਾਨ ਕੀਤਾ ਹੈ।
File photo
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਕਤ ਪ੍ਰਤੀਯੋਗਤਾ ਵਿਚ ਕਵਿਤਾ ਲਿਖਣ, ਲੇਖ ਲਿਖਣ, ਚਿੱਤਰਕਲਾ ਮੁਕਾਬਲੇ ਅਤੇ ਨਾਹਰੇ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ ਜਦਕਿ ਪ੍ਰਤੀਯੋਗਤਾ ਵਿਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਟੀਆਂ ਦੇ ਵਿਦਿਆਰਥੀ ਘਰ ਬੈਠੇ ਸੋਸ਼ਲ ਮੀਡੀਆ ਰਾਹੀਂ ਹਿੱਸਾ ਲੈ ਸਕਣਗੇ ਅਤੇ ਉਹ ਅਪਣੀਆਂ ਰਚਨਾਵਾਂ ਸ਼ੋਸਲ ਮੀਡੀਏ ਜਾਂ ਈ-ਮੇਲ ਰਾਹੀਂ 15 ਅਪ੍ਰੈਲ ਤਕ ਤਖ਼ਤ ਦਮਦਮਾ ਸਾਹਿਬ ਦੀ ਮੇਲ ਈ-ਮੇਲ ਆਈ.ਡੀ (takhatsridamdamasahib੧੬੯੯0gmail.com) 'ਤੇ ਭੇਜ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਵਿਸ਼ੇ ਵਿਚੋਂ ਪਹਿਲੇ 10 ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਅਕਾਲ ਤਖ਼ਤ ਸਾਹਿਬ ਵਲੋਂ ਸਨਮਾਨ ਪੱਤਰ ਪ੍ਰਦਾਨ ਕੀਤੇ ਜਾਣਗੇ ਜਦਕਿ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਸਾਰੇ ਹੀ ਵਿਦਿਆਰਥੀ ਨੂੰ ਪ੍ਰਸ਼ੰਸਾ ਪੱਤਰ ਦਿਤੇ ਜਾਣਗੇ ਜਦਕਿ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀ ਰਚਨਾਵਾਂ ਦੇ ਨਾਲ ਅਪਣਾ ਨਾਂ, ਪਤਾ, ਕਲਾਸ, ਵਿਦਿਅਕ ਸੰਸਥਾ ਦਾ ਨਾਂ ਅਤੇ ਅਪਣੀ ਇਕ ਫ਼ੋਟੋ ਈ-ਮੇਲ ਕਰਨਗੇ। ਉਨ੍ਹਾਂ ਵਧੇਰੇ ਜਾਣਕਾਰੀ ਲੈਣ ਲਈ ਤਖ਼ਤ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਜਾਂ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
7-3ਬੀ