
ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿਚ ਵੀ ਹਾਲਾਤ ਨਾਜ਼ੁਕ ਬਣੇ ਹੋਏ ਹਨ।
ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿਚ ਵੀ ਹਾਲਾਤ ਨਾਜ਼ੁਕ ਬਣੇ ਹੋਏ ਹਨ। ਇਸ ਦੇ ਮੱਦੇਨਜ਼ਰ ਰੋਜ਼ਾਨਾ ਸਪੋਕਸਮੈਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨਾਲ ਗੱਲਬਾਤ ਕੀਤੀ। ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹਨਾਂ ਦੇ ਹਲਕੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ ਆਉਣ ਤੋਂ ਬਾਅਦ ਲੋਕ ਵੀ ਸਾਵਧਾਨ ਹੋ ਗਏ ਹਨ ਅਤੇ ਉਹ ਹੁਣ ਸਮਝਦਾਰੀ ਵਰਤ ਰਹੇ ਹਨ।
Corona Virus
-ਉਹਨਾਂ ਕਿਹਾ ਕਿ ਇਸ ਬਿਮਾਰੀ ਦਾ ਇਕੋ-ਇਕ ਇਲਾਜ ਹੈ ਤੇ ਉਹ ਹੈ ਸਮਾਜਿਕ ਦੂਰੀ ਬਣਾ ਕੇ ਰੱਖਣਾ।
-ਉਹਨਾਂ ਕਿਹਾ ਕਿ ਦੇਸ਼ ਵਿਚ ਹਾਲਾਤ ਬਹੁਤ ਚਿੰਤਾਜਨਕ ਹਨ, ਉਸ ਦਾ ਕਾਰਨ ਇਹ ਹੈ ਕਿ ਸਰਕਾਰ ਇਸ ਬਿਮਾਰੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।
-ਉਹਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਥਾਲੀਆਂ ਵਜਾਉਣ ਲਈ ਕਹਿਣਾ ਜਾਂ ਮੋਮਬੱਤੀਆਂ ਜਗਾਉਣ ਲਈ ਕਹਿਣਾ, ਇਸ ਚੀਜ਼ ਪਿੱਛੇ ਕੀ ਲੌਜਿਕ ਹੈ, ਇਹ ਸਮਝ ਨਹੀਂ ਆਈ। ਪਰ ਇਸ ਪਿੱਛੇ ਕੋਈ ਲੌਜਿਕ ਤਾਂ ਜ਼ਰੂਰ ਹੈ, ਕਿਉਂਕਿ ਪੀਐਮ ਨੇ ਅਜਿਹਾ ਕਰਨ ਤੋਂ ਪਹਿਲਾ ਕੁਝ ਤਾਂ ਸੋਚਿਆ ਹੋਵੇਗਾ।
PM Narendra Modi
-ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕਾਂ ਦੇ ਖਾਤਿਆਂ ਵਿਚ 1000 ਜਾਂ 2000 ਰੁਪਏ ਪਾਉਣੇ ਚਾਹੀਦੇ ਸੀ, ਤਾਂ ਜੋ ਲੋਕ ਅਪਣਾ ਖਰਚਾ ਕਰ ਸਕਣ।
-ਉਹਨਾ ਕਿਹਾ ਕਿ ਸਰਕਾਰ ਨੇ ਪੀਐਮ ਕੇਅਰਜ਼ ਨਾਂਅ ਦੀ ਸੰਸਥਾ ਬਣਾ ਲਈ, ਜਦੋਂ ਪਹਿਲਾਂ ਹੀ ਪ੍ਰਧਾਨ ਮੰਤਰੀ ਰਾਹਤ ਕੋਸ਼ ਫੰਡ ਹੈ ਤਾਂ ਇਹ ਪ੍ਰਾਈਵੇਟ ਫੰਡ ਬਣਾਉਣ ਦੀ ਕੀ ਲੋੜ ਸੀ। ਲੋਕਾਂ ਨੂੰ ਇਸ ਮਹਾਂਮਾਰੀ ਵਿਚੋਂ ਭ੍ਰਿਸ਼ਟਾਚਾਰ ਦੀ ਬਦਬੂ ਆਉਣ ਲੱਗੀ ਹੈ।
Corona Virus
ਦੱਸ ਦਈਏ ਕਿ ਕੋਰੋਨਾ ਮਹਾਮਾਰੀ ਨੇ ਦੁਨੀਆ ਦੇ ਸਾਹਮਣੇ ਇਕ ਵੱਡਾ ਸੰਕਟ ਖੜ੍ਹਾ ਕਰ ਦਿੱਤਾ ਹੈ। ਪੂਰੀ ਦੁਨੀਆ ਵਿਚ ਹੁਣ ਤੱਕ 14 ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋ ਚੁੱਕੇ ਹਨ ਅਤੇ ਇਸ ਜਾਨਲੇਵਾ ਬਿਮਾਰੀ ਕਾਰਨ 82 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵਿਚ ਵੀ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ।
ਦੇਸ਼ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 4800 ਦੇ ਕਰੀਬ ਪਹੁੰਚ ਚੁੱਕੀ ਹੈ। ਉੱਥੇ ਹੀ ਮਰਨ ਵਾਲਿਆਂ ਦਾ ਅੰਕੜਾ 124 ਤੱਕ ਪਹੁੰਚ ਗਿਆ ਹੈ। ਹਾਲਾਂਕਿ 353 ਮਰੀਜ ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤ ਚੁੱਕੇ ਹਨ।