
ਪੰਜਾਬ ਵਿਚ ਨਵਾਂ ਸ਼ਹਿਰ ਦੇ ਬਲਦੇਵ ਸਿੰਘ ਦੀ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਕਈ ਲੋਕ ਕਰੋਨਾ ਪੌਜਟਿਵ ਪਾਏ ਗਏ ਸਨ।
ਪੰਜਾਬ ਵਿਚ ਨਵਾਂ ਸ਼ਹਿਰ ਦੇ ਬਲਦੇਵ ਸਿੰਘ ਦੀ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਕਈ ਲੋਕ ਕਰੋਨਾ ਪੌਜਟਿਵ ਪਾਏ ਗਏ ਸਨ। ਜਿਨ੍ਹਾਂ ਵਿਚੋਂ ਪਠਲਾਵਾ ਦੇ 8 ਲੋਕਾਂ ਲਈ ਵੱਡੀ ਰਾਹਤ ਦੀ ਖਬਰ ਆਈ ਹੈ ਕਿਉਂਕਿ ਇਨ੍ਹਾਂ ਦੀ ਰਿਪੋਰਟ ਹੁਣ ਨੈਗਟਿਵ ਆ ਚੁੱਕੀ ਹੈ। ਜਿਸ ਤੋਂ ਬਾਅਦ ਹੁਣ ਉਹ ਹਸਪਤਾਲ ਵਿਚੋਂ ਆਪਣੇ ਘਰਾਂ ਨੂੰ ਪਰਤ ਗਏ ਹਨ।
Coronavirus
ਇਸੇ ਤਰ੍ਹਾਂ ਮੋਹਾਲੀ ਦੇ ਵਿਚ ਵੀ ਪੰਜ ਲੋਕਾਂ ਦੇ ਟੈਸਟ ਨੈਗਟਿਵ ਆਏ ਹਨ ਪਰ ਉਨ੍ਹਾਂ ਨੂੰ ਹਾਲੇ ਕੁਝ ਹੋਰ ਦਿਨ ਕੁਆਰੰਟੀਨ ਵਿਚ ਰਹਿਣਾ ਹੋਵੇਗਾ। ਇਸ ਦੇ ਨਾਲ ਹੀ ਇਨ੍ਹਾਂ ਠੀਕ ਹੋਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਨ ਕੀਤਾ ਜਿਸ ਕਾਰਨ ਉਨ੍ਹਾਂ ਦਾ ਇਹ ਇਲਾਜ਼ ਸੰਭਵ ਹੋ ਸਕਿਆ। ਪ੍ਰਸ਼ਾਸਨ ਅਤੇ ਡਾਕਟਰਾਂ ਦਾ ਧੰਨਵਾਦ ਕਰਦਿਆਂ ਇਨ੍ਹਾਂ ਲੋਕਾਂ ਨੇ ਕਿਹਾ ਕਿ ਇਸ ਮਾੜੇ ਸਮੇਂ ਵਿਚ ਇਨ੍ਹਾਂ ਨੇ ਸਾਡੀ ਬਹੁਤ ਮਦਦ ਕੀਤੀ ਹੈ।
Coronavirus
ਜਿਸ ਵਿਚ ਸਾਨੂੰ ਸਮੇਂ ਤੇ ਵਧੀਆਂ ਖਾਣਾ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀ ਸਨ। ਜਿਸ ਕਾਰਨ ਅਸੀਂ ਇਸ ਜੰਗ ਨੂੰ ਜਿੱਤ ਸਕੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਇਸ ਬਿਮਾਰੀ ਬਾਰੇ ਅਪੀਲ ਕਰਦਿਆਂ ਕਿਹਾ ਕਿ ਇਸ ਬਿਮਾਰੀ ਤੋਂ ਡਰਨ ਦੀ ਲੋੜ ਨਹੀਂ ਬਲਕਿ ਡੱਟ ਕੇ ਇਸ ਦਾ ਸਾਹਮਣਾ ਕਰਨ ਦੀ ਲੋੜ ਹੈ। ਇਸ ਲਈ ਸਾਨੂੰ ਸਮਾਜਿਕ ਦੂਰੀ ਨੂੰ ਆਪਣਾ ਕੇ ਆਪਣੇ ਘਰਾਂ ਵਿਚ ਰਹਿਣਾ ਚਾਹੀਦਾ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਦੇ ਕੁਝ ਅਧਿਆਕਾਰੀਆਂ ਦੇ ਵੱਲੋਂ ਘਰ ਜਾਂਦੇ ਇਨ੍ਹਾਂ ਲੋਕਾਂ ਨੂੰ ਫੁੱਲ ਦੇ ਕੇ ਉਨ੍ਹਾਂ ਨੂੰ ਸ਼ੁਭ-ਕਾਮਨਾਵਾਂ ਦਿੱਤੀਆਂ ਹਨ।
Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।