ਮਾਲ ਵਿਭਾਗ ਦੇ ਮੁਲਾਜ਼ਮਾਂ ਨੇ ਕਾਇਮ ਕੀਤੀ ਸੇਵਾ ਦੀ ਨਵੀਂ ਮਿਸਾਲ : ਕਾਂਗੜ
Published : Apr 8, 2020, 4:49 pm IST
Updated : Apr 8, 2020, 4:49 pm IST
SHARE ARTICLE
File Photo
File Photo

ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ  ਅਧਿਕਾਰੀਆਂ ਨੇ  ਸੇਵਾ ਦੀ  ਨਵੀਂ ਮਿਸਾਲ ਕਾਇਮ ਕੀਤੀ ਹੈ। ਉਕਤ ਪ੍ਰਗਟਾਵਾ

ਚੰਡੀਗੜ੍ਹ  (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ  ਅਧਿਕਾਰੀਆਂ ਨੇ  ਸੇਵਾ ਦੀ  ਨਵੀਂ ਮਿਸਾਲ ਕਾਇਮ ਕੀਤੀ ਹੈ। ਉਕਤ ਪ੍ਰਗਟਾਵਾ ਅੱਜ ਇਥੇ ਗੁਰਪ੍ਰੀਤ ਸਿੰਘ ਕਾਂਗੜ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਸ. ਕਾਂਗੜ ਨੇ ਕਿਹਾ ਕਿ ਅੱਜ ਜਦੋਂ ਲੋਕ ਕੋਰੋਨਾ ਵਾਇਰਸ ਕਾਰਨ ਮੌਤ ਦਾ ਸ਼ਿਕਾਰ ਹੋਏ ਅਪਣੇ ਸਕਿਆਂ ਨੂੰ ਵੀ ਇਸ ਔਖੀ ਘੜੀ ਵਿਚ ਹੱਥ ਲਾਉਣ ਤੋਂ ਗੁਰੇਜ਼ ਕਰ ਰਹੇ ਹਨ ਤਾਂ ਮਾਲ ਮਹਿਕਮੇ ਦੇ ਪਟਵਾਰੀਆਂ, ਕਾਨੂੰਨਗੋ, ਨਾਇਬ ਤਹਿਸੀਲਦਾਰ, ਤਹਿਸੀਲਦਾਰ, ਰਜਿਸਟਰਾਰਾਂ ਵਲੋਂ  'ਸਰਵਣ ਪੁੱਤਰਾਂ' ਵਾਂਗ ਸੇਵਾ ਕੀਤੀ ਜਾ ਰਹੀ ਹੈ।

File photoFile photo

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਨ੍ਹਾਂ ਨਾਲ ਗੱਲਬਾਤ ਦੌਰਾਨ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਸੀ। ਸ.ਕਾਂਗੜ ਨੇ ਕਿਹਾ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਵਿਚ ਜੋ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੰਤਮ ਸਸਕਾਰ ਕਰ ਕੇ ਸੇਵਾ ਕਰ ਕੇ ਵਿਭਾਗ ਦੇ ਅਕਸ ਨੂੰ ਹੋਰ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸੰਕਟ ਦੀ ਘੜੀ ਸਮਾਪਤ ਹੋਣ ਤੋਂ ਬਾਅਦ ਕੋਰੋਨਾ ਵਿਰੁਧ ਲੜੀ ਜਾ ਰਹੀ ਲੜਾਈ ਦੌਰਾਨ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸੇਵਾ ਦੀਆਂ ਮਿਸਾਲਾਂ ਕਾਇਮ ਕਰਨਗੇ। ਉਨ੍ਹਾਂ ਦਾ ਰਾਜ ਪਧਰੀ ਸਮਾਗਮ ਵਿਚ ਸਨਮਾਨ ਕੀਤਾ ਜਾਵੇਗਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement