ਜ਼ਿਲ੍ਹੇ 'ਚ ਨਹੀਂ ਕੋਈ ਵੀ ਕੋਰੋਨਾ ਨਾਲ ਗ੍ਰਸਤ ਮਰੀਜ਼ : ਡੀ.ਸੀ.
Published : Apr 8, 2020, 3:35 pm IST
Updated : Apr 8, 2020, 3:35 pm IST
SHARE ARTICLE
File Photo
File Photo

ਮੁੱਖ ਅਤੇ ਲਿੰਕ ਸੜਕਾਂ 'ਤੇ ਕਰੋਨਾ ਵਾਇਰਸ ਵਿਰੁਧ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਨਾ ਰੋਕਿਆ ਜਾਵੇ

ਸ੍ਰੀ ਮੁਕਤਸਰ ਸਾਹਿਬ (ਰਣਜੀਤ ਸਿੰਘ, ਕਸ਼ਮੀਰ ਸਿੰਘ) : ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਹਾਲਾਂ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਕੋਈ ਕਰੋਨਾ ਨਾਲ ਗ੍ਰਸਤ ਮਰੀਜ ਸਾਹਮਣੇ ਨਹੀਂ ਆਇਆ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਅਹਤਿਆਤ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਕਰੋਨਾ ਸਬੰਧੀ ਮਰੀਜਾਂ ਦੇ ਹੋਣ ਦੇ ਖਦਸ਼ੇ ਦੇ ਮੱਦੇ ਨਜ਼ਰ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਹੀ ਲਿੰਕ ਸੜਕਾਂ ਨੂੰ ਸੀਲ ਕਰ ਦਿੱਤਾ ਗਿਆ ਹੈ

ਤਾਂ ਜੋ ਇਹ ਭਿਆਨਕ ਲਾਗ ਦੀ ਬਿਮਾਰੀ ਸਾਡੇ ਜ਼ਿਲੇ ਵਿੱਚ ਨਾ ਪਹੁੰਚ ਸਕੇ। ਇਸ ਸਬੰਧੀ ਪਹਿਲਾਂ ਹੀ ਪਿੰਡਾਂ ਦੇ ਸਰਪੰਚਾਂ ਨੂੰ ਲਿੰਕ ਰੋਡ ਸੀਲ ਕਰਨ ਦੇ ਅਧਿਕਾਰ ਦੇ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਜ਼ਿਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਰੋਨਾ ਵਾਇਰਸ ਦੇ ਖਾਤਮੇ ਦੇ ਸਬੰਧ ਵਿੱਚ ਸਰਕਾਰੀ ਡਿਊਟੀ ਲੱਗੀ ਹੋਈ ਹੈ, ਉਹਨਾਂ ਨੂੰ ਮੇਨ ਸੜਕਾਂ ਅਤੇ ਲਿੰਕ ਸੜਕਾਂ ਤੇ ਬਣੇ ਨਾਕਿਆਂ ਤੇ ਨਾ ਰੋਕਿਆ ਜਾਵੇ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਐਲ.ਪੀ.ਜੀ. ਸਬੰਧੀ ਸਾਰੀਆਂ ਸ਼ਿਕਾਇਤਾਂ ਨੂੰ ਦੂਰ ਕਰ ਦਿੱਤਾ ਗਿਆ ਹੈ ਅੱਜ ਗੈਸ ਸਿਲੰਡਰ ਸਬੰੰਧੀ ਕੋਈ ਸ਼ਿਕਾਇਤ ਬਾਕੀ ਨਹੀਂ ਹੈ। ਸਮੂਹ ਇਲਾਕਾ ਨਿਵਾਸੀਆਂ ਨੂੰ ਘਰ ਵਿੱਚ ਹੀ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਆਖਿਆ ਕਿ ਕੇਵਲ ਅਪਾਤਕਾਲੀਨ ਸਥਿਤੀ ਵਿੱਚ ਹੀ ਘਰੋਂ ਨਿਕਲਿਆ ਜਾਵੇ । ਚੀਫ ਮੈਡੀਕਲ ਅਫਸਰ ਸ੍ਰੀ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਡਾਕਟਰਾਂ ਦੀ ਟੀਮ ਵੱਲੋਂ ਕਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਲਗਾਤਾਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ

ਅਤੇ ਇਸ ਸਬੰਧੀ ਪਲ ਪਲ ਦੀ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਦਿੱਤੀ ਜਾ ਰਹੀ ਹੈ । ਇਸ ਸਬੰਧੀ ਜੇ ਕਿਸੇ ਵਿੱਚ ਸੁੱਕੀ ਖੰਘ, ਜੁਕਾਮ ਜਾਂ ਬੁਖਾਰ ਦੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਿਹਤ ਸੇਵਾ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੇ ਅਮਲੇ ਵਲੋਂ ਗਲੀ ਮੁੱਹਲਿਆਂ ਅਤੇ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਲੋਕਾਂ ਦੀ ਕਰੋਨਾ ਵਾਇਰਸ ਨਾਲ ਸਬੰਧਿਤ ਲੱਛਣਾ ਦੀ ਪਛਾਣ ਕਰਨ ਲਈ ਆਧੁਨਿਕ ਥਰਮਾਮੀਟਰ ਨਾਲ ਕੀਤੀ ਜਾ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement