ਪੰਜਾਬ ਦੇ ਮੁੱਖ ਮੰਤਰੀ ਨੇ 14 ਅਪਰੈਲ ਤੋਂ ਬਾਅਦ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਰੱਦ
Published : Apr 8, 2020, 10:46 pm IST
Updated : Apr 8, 2020, 10:46 pm IST
SHARE ARTICLE
lockdown
lockdown

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਹ ਸਪੱਸ਼ਟ ਕੀਤਾ ਕਿ ਸੂਬੇ ਵਿੱਚ 14 ਅਪਰੈਲ ਤੋਂ ਬਾਅਦ ਕਰਫਿਊ ਵਧਾਉਣ ਦਾ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ

ਚੰਡੀਗੜ : ਮੀਡੀਆਂ ਵਿੱਚ ਆਈਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਹ ਸਪੱਸ਼ਟ ਕੀਤਾ ਕਿ ਸੂਬੇ ਵਿੱਚ 14 ਅਪਰੈਲ ਤੋਂ ਬਾਅਦ ਕਰਫਿਊ ਵਧਾਉਣ ਦਾ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ। ਅਜਿਹੀਆਂ ਰਿਪੋਰਟਾਂ ਨੂੰ ਪੂਰੀ ਤਰ੍ਹਾਂ ਅਟਕਲਾਂ ਤੇ ਬੇ-ਬੁਨਿਆਦ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਮਾਮਲੇ ਵਿੱਚ ਹਾਲੇ ਕੋਈ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਫੈਸਲਾ 10 ਅਪਰੈਲ ਨੂੰ ਰੱਖੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਹੀ ਲਿਆ ਜਾਵੇਗਾ। ਮੁੱਖ ਮੰਤਰੀ ਨੇ ਸਾਫ ਕੀਤਾ ਕਿ ਕਰਫਿਊ ਵਧਾਉਣ ਦੀਆਂ ਇਹ ਅਟਕਲਾਂ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਮੌਜੂਦਾ ਸਮੇਂ ਪੈਦਾ ਹੋਈ ਸਥਿਤੀ ਦੇ ਚੱਲਦਿਆਂ ਸਰਕਾਰੀ ਮੁਲਾਜ਼ਮਾਂ ਨੂੰ ਜਾਰੀ ਸਲਾਹਕਾਰੀ ਤੋਂ ਬਾਅਦ ਸ਼ੁਰੂ ਹੋ ਗਈਆਂ ਸਨ।

delhi lockdownlockdown

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਹਦਾਇਤਾਂ 'ਤੇ ਮੁੱਖ ਸਕੱਤਰ ਨੇ ਇਹ ਸਲਾਹਕਾਰੀ ਤੁਰੰਤ ਵਾਪਸ ਲੈ ਲਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੀ ਸਥਿਤੀ 'ਤੇ ਨਿਰੰਤਰ ਮੁਲਾਂਕਣ ਤੇ ਸਮੀਖਿਆ ਕੀਤੀ ਜਾ ਰਹੀ ਹੈ ਜਿਹੜੀ ਕਿ ਰੋਜ਼ਾਨਾ ਬਦਲ ਰਹੀ ਹੈ ਅਤੇ ਕੋਈ ਵੀ ਫੈਸਲਾ ਸੂਬੇ ਅਤੇ ਲੋਕਾਂ ਦੇ ਵਡਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਪ੍ਰੈਲ ਦੇ ਅੱਧ ਵਿੱਚ ਹੋਣ ਵਾਲੀਆਂ ਸਥਿਤੀਆਂ ਦੇ ਸੰਦਰਭ ਵਿੱਚ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਪੰਜਾਬ ਵਿੱਚ ਮਹਾਂਮਾਰੀ ਅਜੇ ਕੰਟਰੋਲ ਵਿੱਚ ਹੈ ਪਰ ਲਗਾਤਾਰ ਬਦਲਦੇ ਹਾਲਾਤਾਂ ਨੂੰ ਵੇਖਦਿਆਂ ਇਸ ਸਮੇਂ ਭਵਿੱਖ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਪੂਰਨ ਕਰਫਿਊ ਖ਼ਤਮ ਕਰਨ ਜਾਂ ਅੰਸ਼ਕ ਤੌਰ 'ਤੇ ਖ਼ਤਮ ਕਰਨ ਸਬੰਧੀ ਫੈਸਲਾ ਲੈਣ ਤੋਂ ਪਹਿਲਾਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।

uttar pradesh lockdownlockdown

ਮੁੱਖ ਮੰਤਰੀ ਨੇ ਕਿਹਾ, 'ਅਸੀਂ ਨਾ ਸਿਰਫ਼ ਪੰਜਾਬ, ਬਲਕਿ ਪੂਰੇ ਦੇਸ਼ ਦੀ ਸਥਿਤੀ 'ਤੇ ਡੂੰਘਾਈ ਨਾਲ ਨਜ਼ਰ ਰੱਖ ਰਹੇ ਹਾਂ। ਅਸੀਂ ਦੂਜੇ ਦੇਸ਼ਾਂ ਦੀ ਇਸ ਮਹਾਂਮਾਰੀ ਸਬੰਧੀ ਸਥਿਤੀ ਦਾ ਵੀ ਧਿਆਨ ਰੱਖ ਰਹੇ ਹਾਂ ਤਾਂ ਜੋ ਅਸੀਂ ਉਨ੍ਹਾਂ ਦੇ ਤਜ਼ਰਬਿਆਂ ਨੂੰ ਜਾਣ ਕੇ ਉਨ੍ਹਾਂ ਮੁਤਾਬਕ ਕੰਮ ਕਰ ਸਕੀਏ।'' ਉਨ੍ਹਾਂ ਕਿਹਾ ਕਿ ਭਾਰਤ ਵੱਲੋਂ ਅਪਣਾਈ ਨੀਤੀ ਨੇ ਬਹੁਤ ਮਦਦ ਕੀਤੀ, ਹਾਲਾਂਕਿ ਵਿਕਸਤ ਦੇਸ਼ਾਂ ਨਾਲੋਂ ਹਾਲਾਤ ਬਹੁਤ ਬਿਹਤਰ ਹਨ, ਪਰ ਇਸ ਤੋਂ ਸੰਤੁਸ਼ਟ ਨਹੀਂ ਹੋਇਆ ਜਾ ਸਕਦਾ ਕਿਉਂ ਜੋ ਅਗਲੇ ਆਉਣ ਵਾਲੇ ਕੁੱਝ ਦਿਨ ਮੁਸ਼ਕਲਾਂ ਭਰੇ ਹੋ ਸਕਦੇ ਹਨ, ਸੋ ਇਨ੍ਹਾਂ ਸਥਿਤੀਆਂ ਦੇ ਮੱਦੇਨਜ਼ਰ ਹੀ ਅੱਗੇ ਫੈਸਲਾ ਲਿਆ ਜਾਵੇਗਾ।

LockdownLockdown

ਉਨ੍ਹਾਂ ਦੁਹਰਾਇਆ ਕਿ ਇਸ ਸਮੇਂ ਲੋਕਾਂ ਦੀ ਜਾਨ ਬਚਾਉਣਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਫੈਸਲਾ ਲਿਆ ਜਾਵੇਗਾ ਕਿਉਂ ਜੋ ਅਜੇ ਕਿਹਾ ਨਹੀਂ ਜਾ ਸਕਦਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਮਹਾਂਮਾਰੀ ਦਾ ਰੂਪ ਕਿਹੋ ਜਿਹਾ ਹੋਵੇਗਾ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਵੱਲੋਂ 21 ਦਿਨਾਂ ਦੇ ਕੌਮੀ ਲੌਕਡਾਊਨ ਦੇ ਐਲਾਨ ਕਰਨ ਤੋਂ ਇੱਕ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ 23 ਮਾਰਚ ਨੂੰ ਸੂਬੇ ਭਰ ਵਿੱਚ ਕਰਫਿਊ ਲਾਗੂ ਕਰ ਦਿੱਤਾ ਸੀ।

coronavirus pm narendra modi discussed leaders of political parties on lockdownlockdown

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement