
ਹਲਕਾ ਖਰੜ ਦੇ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਸਾਬਕਾ ਉਪ ਮੁੱਖ ਮੰਤਰੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵੀਡੀਉ ਕਾਨਫਰੰਸ ਰਾਹੀਂ
ਮੁੱਲਾਂਪੁਰ ਗ਼ਰੀਬਦਾਸ (ਰਵਿੰਦਰ ਸਿੰਘ ਸੈਣੀ): ਹਲਕਾ ਖਰੜ ਦੇ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਸਾਬਕਾ ਉਪ ਮੁੱਖ ਮੰਤਰੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵੀਡੀਉ ਕਾਨਫਰੰਸ ਰਾਹੀਂ ਗੱਲਬਾਤ ਕੀਤੀ ਗਈ। ਇਸ ਵਿਚ ਸੁਖਬੀਰ ਸਿੰਘ ਬਾਦਲ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸੁਖਬੀਰ ਬਾਦਲ ਨੇ ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਗਿੱਲ ਤੋਂ ਜਾਣਕਾਰੀ ਹਾਸਲ ਕਰਦਿਆਂ ਹੋਇਆ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆਂ ਨਹੀਂ ਆਉਣ ਦਿਤੀ ਜਾਵੇਗੀ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਨਾਲ ਕੋਰੋਨਾ ਵਾਇਰਸ ਦੀ ਸਥਿਤੀ ਸਬੰਧੀ ਵੀਡਿਓ ਕਾਨਫਰੰਸ ਰਾਹੀਂ ਵਿਚਾਰ ਵਟਾਦਰਾ ਕਰਦੇ ਹੋਏ।
ਲੋਕਾਂ ਨੂੰ ਭੋਜਨ ਦੀ ਸਹੂਲਤ ਸਮੇਂ-ਸਮੇਂ ਤੇ ਮੁਹੱਈਆਂ ਕਰਵਾਈ ਜਾ ਰਹੀਂ ਹੈ ਤਾਂ ਜੋ ਕੋਈ ਵੀ ਘਰ ਭੁੱਖਾ ਨਾ ਸੋਵੇ। ਉਨ੍ਹਾਂ ਕਿਹਾ ਕਿ ਇਸ ਭਿਆਨਕ ਮਹਾਂਮਾਰੀ ਦੇ ਸਮੇਂ ਵਿਚ ਸਾਨੂੰ ਸਾਰਿਆਂ ਨੂੰ ਮਿਲ ਜੁਲ ਕੇ ਕੰਮ ਕਰਨ ਦੀ ਲੋੜ ਹੈ ਕਿਉਂਕਿ ਅਸੀਂ ਸਾਰੇ ਮਿਲ ਕੇ ਹੀ ਇਸ ਮਹਾਂਮਾਰੀ ਦਾ ਖਾਤਮਾ ਕਰ ਸਕਦੇ ਹਾਂ। ਇਸ ਮੌਕੇ ਤੇ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।