
ਉਦਯੋਗਪਤੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਥਿਤੀ ‘ਤੇ ਚਰਚਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੂਬੇ ਨੂੰ ਲੌਕਡਾਊਨ ਤੋਂ ਹੌਲੀ-ਹੌਲੀ ਬਾਹਰ ਨਿਕਲਣ ਲਈ ਢੰਗ-ਤਰੀਕਾ ਲੱਭਣ ਵਾਸਤੇ ਟਾਸਕ ਫੋਰਸ ਬਣਾਈ ਜਾਵੇਗੀ। ਸੂਬੇ ਦੇ ਉੱਘੇ ਉਦਯੋਗਪਤੀਆਂ ਨੂੰ ਇਕ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਿਤ ਹੁੰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਇਸ ਔਖੇ ਸਮੇਂ ਵਿਚ ਨਾਜ਼ੁਕ ਮਸਲਿਆਂ ਅਤੇ ਚੁਣੌਤੀਆਂ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਉਦਯੋਗ ਦੀ ਪੂਰੀ ਮਦਦ ਕੀਤੀ ਜਾਵੇਗੀ।
Captain Government Amrinder Singh
ਮੁੱਖ ਮੰਤਰੀ ਨੇ ਉਦਯੋਗ ਨੂੰ ਆਪਣੇ ਸੁਝਾਅ ਦੇਣ ਲਈ ਆਖਿਆ ਅਤੇ ਮੌਜੂਦਾ ਸਮੇਂ ਉਤਪੰਨ ਹੋਈ ਅਨੋਖੀ ਸਥਿਤੀ ਵਿਚ ਸੂਬੇ ਸਰਕਾਰ ਦੇ ਫੈਸਲਿਆਂ ਲੈਣ ਦੀ ਪ੍ਰਕ੍ਰਿਆ ਦਾ ਹਿੱਸਾ ਬਣਨ ਦਾ ਵੀ ਸੱਦਾ ਦਿੱਤਾ। ਉਦਯੋਗਪਤੀਆਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਵਿਚੋਂ ਇਕ ਸੀ ਟਰੈਕਟਰ ਅਤੇ ਸਹਾਇਕ ਉਦਯੋਗਾਂ ਨੂੰ ਜ਼ਰੂਰੀ ਕਰਾਰ ਦੇਣਾ ਅਤੇ ਕਣਕ ਦੀ ਵਾਢੀ ਅਤੇ ਹਾੜੀ ਦੀਆਂ ਫਸਲਾਂ ਦੇ ਮੰਡੀਕਰਨ ਦੇ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਲੋੜੀਂਦੀਆਂ ਜ਼ਰੂਰਤਾਂ ਪੂਰਾ ਕਰਨ ਲਈ ਖੋਲਣ ਦੀ ਇਜ਼ਾਜਤ ਦੇਣਾ। ਸਾਈਕਲਾਂ ਨੂੰ ਵੀ ਜ਼ਰੂਰੀ ਵਸਤਾਂ ਵਿਚ ਸ਼ਾਮਲ ਕਰਨ ਦੇ ਐਲਾਨ ਦੀ ਵੀ ਮੰਗ ਉਠੀ।
lockdown
ਇਸ ਤੋਂ ਇਲਾਵਾ ਹੋਰ ਸੁਝਾਅ ਇਹ ਵੀ ਆਇਆ ਕਿ ਪੈਕਿੰਗ ਉਦਯੋਗਾਂ ਨੂੰ ਵੀ ਖੋਲਣ ਦੀ ਆਗਿਆ ਦਿੱਤੀ ਜਾਵੇ ਤਾਂ ਜੋ ਜ਼ਰੂਰੀ ਵਸਤਾਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਉਦਯੋਗਾਂ ਵੱਲੋਂ ਆਏ ਹੋਰ ਸੁਝਾਵਾਂ ਵਿਚ ਚੰਡੀਗੜ੍ਹ ਤੱਕ ਏਅਰ ਕਾਰਗੋ ਸੇਵਾਵਾਂ ਦੀ ਮੁੜ ਸੁਰਜੀਤੀ ਦੇ ਨਾਲ-ਨਾਲ ਸੂਬੇ ਵਿਚ ਸਿਹਤ ਤੇ ਮੈਡੀਕਲ ਸਟਾਰਟ ਅੱਪਜ਼ ਨੂੰ ਉਤਸ਼ਾਹਤ ਕਰਨਾ ਵੀ ਸ਼ਾਮਲ ਸੀ। ਸੈਰ ਸਪਾਟਾ ਸਨਅਤ ਜੋ ਲੌਕਡਾਊਨ ਦੇ ਚੱਲਦਿਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਨੂੰ ਵੀ ਰਾਹਤ ਦੇਣ ਉਤੇ ਸੁਝਾਅ ਆਏ ਅਤੇ ਵਿਚਾਰ ਚਰਚਾ ਹੋਈ।
Corona Virus
ਮੀਟਿੰਗ ਵਿਚ ਵੱਡਾ ਮਾਮਲਾ ਜਿਹੜਾ ਵਿਚਾਰਿਆ ਗਿਆ, ਉਹ ਫਰਮਾਸੂਟੀਕਲ ਕੰਪਨੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਸੀ, ਜਿਹੜੀਆਂ ਕੋਵਿਡ-19 ਸੰਕਟ ਨਾਲ ਨਜਿੱਠਣ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ। ਇਹਨਾਂ ਮੁਸ਼ਕਲਾਂ ਵਿੱਚੋਂ ਇਕ ਜੰਮੂ ਕਸ਼ਮੀਰ ਵਿਚ ਅੰਤਰ-ਰਾਜ ਆਵਾਜਾਈ ਨੂੰ ਬੰਦ ਕਰਨਾ ਅਤੇ ਹਰਿਆਣਾ ਤੋਂ ਮਾਲ ਅਤੇ ਮਜ਼ਦੂਰਾਂ ਨੂੰ ਲਿਆਉਣ ‘ਤੇ ਲਗਾਈਆਂ ਕੁਝ ਪਾਬੰਦੀਆਂ ਦਾ ਹੈ। ਉਦਯੋਗਾਂ ਦੁਆਰਾ ਨਗਦ ਲੈਣ-ਦੇਣ ਦੀਆਂ ਦਿੱਕਤਾਂ ਨੂੰ ਵੀ ਉਜਾਗਰ ਕੀਤਾ ਗਿਆ ਜੋ ਇਸ ਸੰਕਟ ਸਮੇਂ ਦੌਰਾਨ ਮਜ਼ਦੂਰਾਂ ਨੂੰ ਕੀਤੀਆਂ ਜਾਣ ਵਾਲੀਆਂ ਅਦਾਇਗੀਆਂ ਬਾਰੇ ਸਪੱਸ਼ਟਤਾ ਚਾਹੁੰਦੇ ਸਨ।
File photo
ਮੁੱਖ ਮੰਤਰੀ ਨੇ ਉਦਯੋਗ ਵਿਭਾਗ ਨੂੰ ਕਿਹਾ ਕਿ ਉਠਾਏ ਗਏ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰਦੇ ਹੋਏ ਇਨਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਇਸ ਤੋਂ ਇਲਾਵਾ ਕੌਮੀ ਲੌਕਡਾਊਨ ਦੇ ਚੱਲਦਿਆਂ ਕੁਝ ਉਦਯੋਗਾਂ ਨੂੰ ਚਲਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਜਾਣ। ਜੇਕਰ ਕੋਈ ਖੋਲਣਾ ਚਾਹੁੰਦਾ ਹੈ ਤਾਂ ਉਹ ਸੂਬਾ ਸਰਕਾਰ ਕੋਲ ਪਹੁੰਚ ਕਰ ਸਕਦਾ ਹੈ ਅਤੇ ਉਨਾਂ ਦੀਆਂ ਬੇਨਤੀਆਂ ਨੂੰ ਦਿਸ਼ਾਂ ਨਿਰਦੇਸ਼ਾਂ ਦੇ ਦਾਇਰੇ ਅੰਦਰ ਹੱਲ ਕਰਨ ਲਈ ਸਾਰੇ ਯਤਨ ਕੀਤੇ ਜਾਣਗੇ।
Captain
ਮੁੱਖ ਮੰਤਰੀ ਨੇ ਉਦਯੋਗਾਂ ਦਾ ਇਸ ਸੰਕਟ ਦੀ ਘੜੀ ਵਿਚ ਸੂਬਾ ਸਰਕਾਰ ਨੂੰ ਨਿਰੰਤਰ ਸਹਿਯੋਗ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਲੜਾਈ ਲੰਬੀ ਚੱਲ ਸਕਦੀ ਹੈ ਜਿਸ ਦੇ ਵਿਸ਼ਵ ਵਿਆਪੀ ਅਰਥ ਵਿਵਸਥਾ ਅਤੇ ਉਦਯੋਗਾਂ ਉਤੇ ਮਾੜੇ ਪ੍ਰਭਾਵ ਪੈ ਸਕਦੇ ਹਨ। ਹਰ ਕੋਈ ਇਸ ਲੌਕਡਾਊਨ ਤੋਂ ਪ੍ਰਭਾਵਿਤ ਹੈ। ਉਨਾਂ ਕਿਹਾ ਕਿ ਇਸ ਮਹਾਂਮਾਰੀ ਨੂੰ ਰੋਕਣ ਲਈ ਭਾਰਤ ਨੇ ਸ਼ੁਰੂਆਤ ਵਿਚ ਹੀ ਪਹਿਲ ਕਰ ਦਿੱਤੀ ਹੈ ਅਤੇ ਸ਼ੁਰੂਆਤੀ ਸਮੇਂ ਚੁੱਕੇ ਇਹ ਕਦਮ ਬਹੁਤ ਮੱਦਦਗਾਰ ਸਾਬਤ ਹੋ ਸਕਦੇ ਹਨ।
Labour
ਉਹਨਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਸਥਿਤੀ ਪੂਰੀ ਕੰਟਰੋਲ ਹੇਠ ਹੈ।ਮੁੱਖ ਮੰਤਰੀ ਨੇ ਇਹ ਦੱਸਿਆ ਕਿ ਪਰਵਾਸੀ ਮਜਦੂਰਾਂ ਨੂੰ ਰੋਕਣ ਅਤੇ ਉਨ੍ਹਾਂ ਦੀ ਦੇਖਭਾਲ ਲਈ ਉਦਯੋਗ ਨੂੰ ਉਹਨਾਂ ਦੀ ਅਪੀਲ ਕੋਈ ਹੁਕਮ ਨਹੀਂ ਸੀ ਬਲਕਿ ਇਕ ਸੁਝਾਅ ਸੀ। ਉਹਨਾਂ ਕਿਹਾ ਕਿ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਲੌਕਡਾਊਨ ਨੂੰ ਹੋਰ ਕਿੰਨਾ ਚਿਰ ਜਾਰੀ ਰੱਖਣ ਦੀ ਜ਼ਰੂਰਤ ਹੋਵੇਗੀ, ਇਸ ਲਈ ਉਹਨਾਂ ਨੂੰ ਵਾਪਸ ਨਾ ਜਾਣ ਦੇਣਾ ਮਹੱਤਵਪੂਰਨ ਹੈ। ਉਹਨਾਂ ਕਿਹਾ ਕਿ ਜੇਕਰ ਪਰਵਾਸੀ ਮਜ਼ਦੂਰ ਚਲੇ ਜਾਂਦੇ ਹਨ ਤਾਂ ਉਹ ਆਸਾਨੀ ਨਾਲ ਵਾਪਸ ਨਹੀਂ ਆ ਸਕਣਗੇ।
GST
ਇਸ ਦੇ ਚੱਲਦਿਆਂ ਵਾਢੀ ਅਤੇ ਖਰੀਦ ਸੀਜ਼ਨ ਲਈ ਤਿਆਰ ਸੂਬਿਆਂ ਸਾਹਮਣੇ ਵੱਡੀ ਮੁਸ਼ਕਲ ਖੜ•ੀ ਹੋ ਸਕਦੀ ਹੈ।ਮੀਟਿੰਗ ਦੌਰਾਨ ਲੌਕਡਾਊਨ ਕਾਰਨ ਪੈਦਾ ਹੋਈ ਆਰਥਿਕ ਮੰਦੀ ਬਾਰੇ ਚਿੰਤਾ ਪ੍ਰਗਟ ਕੀਤੀ ਗਈ ਅਤੇ ਸੀ.ਆਈ.ਆਈ. ਦੇ ਨੁਮਾਇੰਦਿਆਂ ਨੇ ਸੁਝਾਅ ਦਿੱਤਾ ਕਿ ਟੈਕਸ ਅਧਿਕਾਰੀ ਜੀ.ਐਸ.ਟੀ. ਅਤੇ ਵੈਟ ਰਿਫੰਡਾਂ ਦੀ ਪ੍ਰਕਿਰਿਆ ਲਈ ਘਰ ਤੋਂ ਕੰਮ ਕਰ ਸਕਦੇ ਹਨ। ਸੀ.ਆਈ.ਆਈ. 20 ਵੈਂਟੀਲੇਟਰ ਵੀ ਦਾਨ ਕਰ ਰਿਹਾ ਹੈ ਤਾਂ ਜੋ ਸੂਬੇ ਵਿਚ ਪੈਦਾ ਹੋਈ ਮੈਡੀਕਲ ਐਮਰਜੈਂਸੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੀ ਸਹਾਇਤਾ ਕੀਤੀ ਜਾ ਸਕੇ।
Electricity
ਕੁਝ ਉਦਯੋਗਪਤੀਆਂ ਵੱਲੋਂ ਇਹ ਮਹਿਸੂਸ ਕੀਤਾ ਗਿਆ ਕਿ ਕੋਰੋਨਾ ਤੋਂ ਬਾਅਦ ਚੀਨ ਤੋਂ ਦੂਜੇ ਦੇਸ਼ਾਂ ਵਿਚ ਤਬਦੀਲੀ ਭਾਰਤ ਲਈ ਇੱਕ ਮੌਕਾ ਪੈਦਾ ਕਰੇਗੀ ਜਿਸ ਲਈ ਪੰਜਾਬ ਨੂੰ ਸਰਗਰਮੀ ਨਾਲ ਤਿਆਰ ਰਹਿਣਾ ਚਾਹੀਦਾ ਹੈ।ਇਸ ਤੋਂ ਪਹਿਲਾਂ ਸਨਅਤਾਂ ਨੇ ਅਗਲੇ ਦੋ ਮਹੀਨਿਆਂ ਲਈ ਬਿਜਲੀ ਦੇ ਰੇਟਾਂ ਵਿਚ ਕਟੌਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਸ ਨਾਲ ਛੋਟੇ ਉਦਯੋਗਾਂ ਨੂੰ ਵਿਸ਼ੇਸ਼ ਲਾਭ ਹੋਵੇਗਾ।
curfew
ਉਹਨਾਂ ਨੇ ਲੌਕਡਾਊਨ/ਕਰਫਿਊ ਲਗਾਏ ਜਾਣ ਸਬੰਧੀ ਸੂਬਾ ਸਰਕਾਰ ਦੇ ਮੁੱਢਲੇ ਫੈਸਲਿਆਂ ਦੀ ਸ਼ਲਾਘਾ ਵੀ ਕੀਤੀ।ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਨਅਤ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ ਜੋ ਇਸ ਵੱਡੀ ਲੜਾਈ ਵਿਚ ਕਾਫੀ ਮਹੱਤਵਪੂਰਨ ਹੈ। ਟਰਾਂਸਪੋਰਟ ਸਕੱਤਰ ਕੇ. ਸਿਵਾ ਪ੍ਰਸਾਦ ਨੇ ਕਿਹਾ ਕਿ ਸੂਬੇ ਅਤੇ ਜ਼ਿਲਿਆਂ ਦਰਮਿਆਨ ਤਾਲਮੇਲ ਬਣਾਈ ਰੱਖਣ ਅਤੇ ਆਵਾਜਾਈ ਦੇ ਪ੍ਰਬੰਧਨ ਲਈ ਕੰਟਰੋਲ ਰੂਮ ਦੇ ਨਾਲ ਸੁਵਿਧਾਜਨਕ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।
Captain Amrinder Singh
ਵੀਡਿਓ ਕਾਨਫਰੰਸ ਵਿਚ ਹਿੱਸਾ ਲੈਣ ਵਾਲਿਆਂ ਵਿਚ ਸਚਿਤ ਜੈਨ, ਰਾਜਿੰਦਰ ਗੁਪਤਾ (ਟਰਾਈਡੈਂਟ), ਏ.ਐਸ. ਮਿੱਤਲ (ਸੋਨਾਲੀਕਾ), ਉਪਕਾਰ ਆਹੂਜਾ, ਹਰੀਸ਼ ਚਵਨ (ਮਹਿੰਦਰਾ), ਕਰਨ ਗਿਲਹੋਤਰਾ, ਸਚਿਦ ਮਦਾਨ (ਆਈ.ਟੀ.ਸੀ.), ਰਾਹੁਲ ਆਹੂਜਾ (ਸੀ.ਆਈ.ਆਈ.), ਪੰਕਜ ਮੁੰਜਾਲ (ਹੀਰੋ ਸਾਈਕਲ), ਗੌਤਮ ਕਪੂਰ, ਰੁਪਿੰਦਰ ਸਚਦੇਵਾ, ਐਸ.ਪੀ. ਓਸਵਾਲ, ਕਮਲ ਓਸਵਾਲ, ਦਿਨੇਸ਼ ਦੁਆ (ਫਾਰਮਾ), ਅਸ਼ੋਕ ਸੇਠੀ (ਬਾਸਮਤੀ), ਕੋਮਲ ਤਲਵਾੜ (ਆਈ.ਟੀ.), ਮੁਕੁਲ ਵਰਮਾ (ਸਪੋਰਟਸ ਗੁੱਡਜ਼) ਅਤੇ ਭਵਦੀਪ ਸਰਦਾਨਾ ਸ਼ਾਮਲ ਸਨ।