
ਕਰੋਨਾ ਦੇ ਕਾਰਨ ਲਗਾਏ ਲੌਕਡਾਊਨ ਚ ਜਿੱਥੇ ਸਕੂਲ ਬੰਦ ਹੋਣ ਕਾਰਨ ਬੱਚੇ ਆਪਣੇ ਘਰਾਂ ਵਿਚ ਬੈਠੇ ਹਨ ਤੇ ਨਾਲ ਹੀ ਬੱਚਿਆਂ ਦੇ ਮਾਪੇ ਵੀ ਮਜਬੂਰੀ ਚ ਕੰਮਕਾਰ ਛੱਡ ਘਰ ਬੈਠੇ ਹਨ
ਸੰਗਰੂਰ- (ਤੇਜਿੰਦਰ ਕੁਮਾਰ ਸ਼ਰਮਾਂ) ਕਰੋਨਾ ਵਾਇਰਸ ਦੇ ਕਾਰਨ ਲਗਾਏ ਲੌਕਡਾਊਨ ਵਿਚ ਜਿੱਥੇ ਸਕੂਲ ਅਤੇ ਕਾਲਜ ਬੰਦ ਹੋਣ ਦੇ ਕਾਰਨ ਬੱਚੇ ਆਪਣੇ ਘਰਾਂ ਵਿਚ ਬੈਠੇ ਹਨ ਅਤੇ ਨਾਲ ਹੀ ਬੱਚਿਆਂ ਦੇ ਮਾਪੇ ਵੀ ਮਜਬੂਰੀ ਵਿਚ ਕੰਮਕਾਰ ਛੱਡ ਘਰ ਬੈਠੇ ਹਨ। ਅਜਿਹੇ ਵਿਚ ਕਈ ਸਕੂਲਾਂ ਦੇ ਵੱਲੋਂ ਬੱਚਿਆਂ ਤੋਂ ਫੀਸਾਂ ਦੀ ਮੰਗ ਕੀਤੀ ਜਾ ਰਹੀ ਹੈ।
School Student
ਜਿਸ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਵੱਲੋਂ ਸ਼ਖਤ ਐਕਸ਼ਨ ਲੈਂਦਿਆਂ 23 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੰਤਰੀ ਸਿੰਗਲਾਂ ਨੇ ਅਜਿਹੇ ਸਕੂਲਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਹੁਣ ਕੋਈ ਸਕੂਲ ਸਰਕਾਰ ਦੇ ਹੁਕਮਾਂ ਉਲੰਘਣਾ ਕਰਦਾ ਹੈ ਤਾਂ ਉਸ ਸਕੂਲ ਨੂੰ ਸੀਲ ਕਰ ਦਿੱਤਾ ਜਾਵੇਗਾ।
File
ਇਸ ਤੋਂ ਇਲਾਵਾ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲਾਂ ਦੇ ਮਾਲਕਾਂ ਨੂੰ ਕਿਹਾ ਕਿ ਇਸ ਮੁਸ਼ਕਿਲ ਦੇ ਸਮੇਂ ਵਿਚ ਉਹ ਬੱਚਿਆਂ ਤੋਂ ਫੀਸ ਲੈਣ ਲਈ ਉਨ੍ਹਾਂ ਨੂੰ ਤੰਗ ਨਾ ਕਰਨ ਅਤੇ ਨਾਲ ਹੀ ਉਨ੍ਹਾਂ ਬੱਚਿਆਂ ਅਤੇ ਮਾਪਿਆਂ ਨੂੰ ਵੀ ਇਹ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਸਕੂਲ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਮੇਰੀ Email ID ਤੇ ਮੇਰੇ ਨਾਲ ਸੰਪਰਕ ਕਰ ਸਕਦੇ ਹਨ।
Lockdown
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।