
ਪਤਨੀ ਤੇ ਪੁੱਤਰ ਦੀ ਰਿਪੋਰਟ ਵੀ ਪਾਜ਼ੇਟਿਵ
ਚੰਡੀਗੜ੍ਹ: ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਰਾਕੇਸ਼ ਪਾਂਡੇ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦਈਏ ਕਿ ਵਿਧਾਇਕ ਪਾਂਡੇ ਨੂੰ ਡੀਐਮਸੀ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ ਤੋਂ ਇਲਾਵਾ ਉਹਨਾਂ ਦੀ ਪਤਨੀ ਅਤੇ ਉਹਨਾਂ ਦੇ ਬੇਟੇ ਦੀ ਕੋਰੋਨਾ ਵਾਇਰਸ ਰਿਪੋਰਟ ਵੀ ਪਾਜ਼ੇਟਿਵ ਆਈ ਹੈ।
Rakesh Pandey
ਜ਼ਿਕਰਯੋਗ ਹੈ ਕਿ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਦੇ ਚਲਦਿਆਂ ਕਈ ਸਿਆਸਤਦਾਨ ਤੇ ਮਸ਼ਹੂਰ ਹਸਤੀਆਂ ਵੀ ਇਸ ਮਹਾਂਮਾਰੀ ਦੀ ਚਪੇਟ ਵਿਚ ਆ ਰਹੇ ਹਨ। ਇਸ ਦੌਰਾਨ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।