ਕਣਕ ਦੀ ਫਸਲ ਦੀ ਖਰੀਦ ਸਬੰਧੀ ਸਮੁੱਚੀਆਂ ਤਿਆਰੀਆਂ ਮੁਕੰਮਲ : ਭਾਰਤ ਭੂਸ਼ਣ ਆਸ਼ੂ
Published : Apr 8, 2021, 3:21 pm IST
Updated : Apr 8, 2021, 3:50 pm IST
SHARE ARTICLE
Bharat Bhushan Ashu
Bharat Bhushan Ashu

10 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ

ਚੰਡੀਗੜ੍ਹ:  ਪੰਜਾਬ ਰਾਜ ਵਿੱਚ 10 ਅਪ੍ਰੈਲ 2021 ਤੋਂ  ਰੱਬੀ ਸੀਜ਼ਨ 2021-22  ਦੀ ਫਸਲ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ ਇਸ ਸਬੰਧੀ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਭਾਰਤ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਨਿਸ਼ਚਿਤ ਕੀਤੇ ਗਏ ਘੱਟੋ ਘੱਟ ਸਮਰਥਨ ਮੁੱਲ 1975/- ਰੁਪਏ ਤੇ ਸਮੂਹ ਖਰੀਦ ਏਜੰਸੀਆਂ ਸਮੇਤ ਐਫ.ਸੀ.ਆਈ.ਵੱਲੋਂ ਕਣਕ ਦੀ ਖਰੀਦ ਕੀਤੀ ਜਾਵੇਗੀ।

wheatwheat

ਉਨ੍ਹਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ 130 ਲੱਖ ਮੀ.ਟਨ ਕਣਕ ਆਉਣ ਦੀ ਸੰਭਾਵਨਾ ਹੈ ਜਿਸ ਵਿੱਚੋਂ 8.50 ਲੱਖ ਮੀ.ਟਨ ਕਣਕ ਦੀ ਖਰੀਦ ਪਨਗਰੇਨ ਵੱਲੋਂ ਬਤੌਰ ਨੋਡਲ ਏਜੰਸੀ,  ਰਾਜ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਵੰਡਣ ਲਈ ਅਤੇ 121.5 ਲੱਖ ਮੀ.ਟਨ ਕਣਕ ਦੀ ਖਰੀਦ ਸੈਂਟਰਲ ਪੂਲ ਅਧੀਨ ਸਮੂਹ ਏਜੰਸੀਆਂ ਭਾਵ ਪਨਗਰੇਨ, ਮਾਰਕਫੈਡ, ਪਨਸਪ, ਵੇਅਰਹਾਊਸ ਅਤੇ ਐਫ.ਸੀ.ਆਈ ਵੱਲੋਂ ਕੀਤੀ ਜਾਵੇਗੀ। 

Wheat Wheat

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ  ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ  ਰਾਜ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਖਰੀਦ ਕੇਂਦਰ ਦੀ ਗਿਣਤੀ 1872 ਤੋਂ ਵਧਾ ਕੇ 4000 ਕੀਤੀ ਜਾ ਰਹੀ ਹੈ ਅਤੇ ਲਿਕਿੰਗ ਪਲਾਨ ਅਨੁਸਾਰ ਖਰੀਦ ਏਜੰਸੀਆਂ ਵਿਚਕਾਰ ਅਲਾਟਮੈਂਟ ਕੀਤੀ ਗਈ ਹੈ। ਆਸ਼ੂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰੱਬੀ ਸੀਜ਼ਨ 2021-22 ਦੌਰਾਨ ਸੈਂਟਰਲ ਪੂਲ ਲਈ ਕਣਕ ਦੀ ਖਰੀਦ ਕਰਨ ਸਬੰਧੀ ਏਜੰਸੀਆਂ ਵੱਲੋਂ 50 ਕਿਲੋ ਦੀ ਭਰਤੀ ਦੀਆਂ ਨਵੀਆਂ ਜੂਟ/ਐੱਚ.ਡੀ.ਪੀ.ਈ/ਪੀ.ਪੀ ਬੋਰੀਆਂ ਦਾ ਲੋੜੀਂਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਵੰਡੀ ਜਾਣ ਵਾਲੀ ਕਣਕ ਦੀ ਭਰਾਈ ਲਈ ਲੋੜੀਂਦੀਆਂ 30 ਕਿਲੋ ਕਪੈਸਟੀ ਦੀਆਂ ਬੋਰੀਆਂ ਦਾ ਪ੍ਰਬੰਧ ਪਨਗਰੇਨ ਵੱਲੋ ਕੀਤਾ ਗਿਆ ਹੈ।

Bharat Bhushan AshuBharat Bhushan Ashu

ਇਸ ਪ੍ਰਬੰਧ ਤਹਿਤ ਹਰ ਇਕ ਜਿਲ੍ਹੇ ਵਿਚ ਲੋੜ ਅਨੁਸਾਰ ਬਾਰਦਾਨਾ ਸਪਲਾਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਰਾਜ ਸਰਕਾਰ ਦੀਆਂ ਹਦਾਇਤਾ ਅਨੁਸਾਰ ਮੰਡੀ ਬੋਰਡ ਵੱਲੋਂ ਮੰਡੀਵਾਈਜ਼, ਆੜ੍ਹਤੀ ਵਾਈਜ਼ ਜਾਰੀ ਕੀਤੇ ਟੋਕਨਾਂ ਅਨੁਸਾਰ ਹੀ ਬਾਰਦਾਨਾ ਮੰਡੀ ਵਿੱਚ ਭੇਜਦੇ ਹੋਏ ਸਬੰਧਤ ਆੜ੍ਹਤੀਆਂ ਨੂੰ ਜਾਰੀ ਕੀਤਾ ਜਾਵੇਗਾ। 
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀਆਂ ਬੋਰੀਆਂ ਤੇ ਨੀਲੇ ਰੰਗ ਦਾ ਛਾਪਾ ਲਾਲ ਰੰਗ ਦੇ ਧਾਗੇ ਨਾਲ ਸਿਲਾਈ ਕਰਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆ ਗਈਆਂ ਹਨ।

corona viruscorona virus

 ਆਸ਼ੂ ਨੇ ਕਿਹਾ ਕਿ ਕੋਵਿਡ 19 ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਰਾਜ ਸਰਕਾਰ ਵੱਲੋਂ ਕਣਕ ਦੀ ਖਰੀਦ ਦਾ ਸੀਜ਼ਨ ਮਿਤੀ 10 ਅਪ੍ਰੈਲ 2021 ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਇਹ ਖ੍ਰੀਦ ਪ੍ਰੀਕ੍ਰਿਆ 31 ਮਈ 2021 ਤੱਕ ਜਾਰੀ ਰਹੇਗੀ।  ਖੁਰਾਕ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਟੋਕਨ ਸਿਸਟਮ ਲਾਗੂ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿਚ ਯੋਜਨਾਬੱਧ ਤਰੀਕੇ ਰਾਹੀਂ ਕਣਕ ਲਿਆਂਦੀ ਜਾ ਸਕੇ।

Bharat Bhushan AshuBharat Bhushan Ashu

ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਸਖਤੀ ਨਾਲ ਸਮਾਜਿਕ ਦੂਰੀ ਬਣਾਏ ਰੱਖਣ ਲਈ ਉਪਰਾਲੇ ਕੀਤੇ ਗਏ ਹਨ, ਜਿਸ ਅਨੁਸਾਰ ਮੰਡੀਆਂ ਵਿੱਚ 2 ਮੀਟਰ ਦਾ ਫਾਸਲਾ ਰੱਖਦੇ ਹੋਏ 30 ਫੁੱਟ ਬਾਈ 30 ਫੁੱਟ ਦੇ ਬੋਕਸ ਬਣਾਏ ਗਏ ਹਨ, ਜਿਨ੍ਹਾਂ ਵਿੱਚ ਹੀ ਕਣਕ ਦੀ ਢੇਰੀ ਉਤਾਰੀ ਜਾਵੇਗੀ‌। ਸੀਜ਼ਨ ਦੌਰਾਨ ਸਰਕਾਰ ਵੱਲੋਂ ਕਣਕ ਦੀ ਬੋਲੀ ਦਾ ਸਮਾਂ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ। ਕਣਕ ਦੀ ਬੋਲੀ ਲਗਾਉਣ ਸਮੇਂ ਉਚਿਤ ਦੂਰੀ ਰੱਖਦੇ ਹੋਏ ਕਣਕ ਦੀ ਬੋਲੀ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ।

ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲੇਬਰ/ਢੋਆ ਢੋਆਈ ਦੇ ਠੇਕੇਦਾਰ ਵੱਲੋਂ ਲੇਬਰ ਨੂੰ ਲੋੜੀਂਦੇ ਮਾਸਕ ਮੁਹੱਈਆ ਕਰਵਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਖਰੀਦ ਏਜੰਸੀਆਂ/ਮੰਡੀ ਬੋਰਡ ਦੇ ਨੁਮਾਇੰਦਿਆ ਵੱਲੋਂ ਮੰਡੀਆਂ ਵਿੱਚ ਕੰਮ ਰਹੀ ਲੇਬਰ ਤੇ ਧਿਆਨ ਰੱਖਿਆ ਜਾਵੇਗਾ ਕਿ ਕਿਸੇ ਲੇਬਰ ਨੂੰ ਖੰਘ, ਜੁਕਾਮ ਅਤੇ ਬੁਖਾਰ ਆਦਿ ਨਾ ਹੋਵੇ। ਇਕ ਮੰਡੀ ਤੋਂ ਇਕ ਸਟੋਰੇਜ਼ ਪੁਆਇੰਟ ਵਿਚਕਾਰ ਹੀ ਇਕ ਰੂਟ ਤੇ ਕਣਕ ਦੀ ਢੋਆ ਢੋਆਈ ਅਤੇ ਸਮੇਂ ਸਮੇਂ ਤੇ ਸੈਨੇਟਾਈਜ਼ ਕਰਵਾਉਣ,  ਟਰੱਕ ਡਰਾਇਵਰ/ਹੈਲਪਰ ਨੂੰ ਵੀ ਮੂੰਹ ਢੱਕਣ ਲਈ ਮਾਸਕ ਮੁਹੱਈਆ ਕਰਵਾਏ ਲਈ ਹਦਾਇਤਾਂ ਕੀਤੀਆ ਗਈਆਂ ਹਨ। ਰੱਬੀ ਸੀਜ਼ਨ 2021-22 ਦੌਰਾਨ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਆਨਲਾਈਨ ਵਿਧੀ ਨਾਲ Anaaj Kharid Portal ਰਾਹੀਂ ਕੀਤੀ ਜਾਵੇਗੀ। 

ਆਸ਼ੂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰ, ਪੰਜਾਬ ਰਾਜ ਨੂੰ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਮੁੱਚੇ ਪ੍ਰਬੰਧ ਕਰਨ ਅਤੇ ਸਰਕਾਰ ਵੱਲੋਂ ਨਿਸ਼ਚਿਤ ਸਮੇਂ ਦੌਰਾਨ ਕਣਕ ਦੀ ਕਟਾਈ ਲਈ ਹਦਾਇਤਾਂ ਜਾਰੀ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ, ਚੇਅਰਮੈਨ ਬਿਜਲੀ ਬੋਰਡ ਪੰਜਾਬ ਨੂੰ ਰਾਜ ਦੇ ਘੋਸ਼ਿਤ ਕੀਤੇ ਗਏ 1872 ਖਰੀਦ ਕੇਂਦਰ ਅਤੇ ਵਾਧੂ ਅਲਾਟ ਕੀਤੇ ਗਏ ਰਾਈਸ ਮਿਲ-ਕਮ- ਮੰਡੀ ਯਾਰਡਾਂ ਵਿੱਚ 24 ਘੰਟੇ ਬਿਜਲੀ ਦੀ ਸਪਲਾਈ ਜਾਰੀ ਰੱਖਣ ਅਤੇ ਜਨਰਲ ਆਫ ਪੁਲਿਸ ਪੰਜਾਬ ਨੂੰ ਇਨ੍ਹਾਂ ਖਰੀਦ ਕੇਂਦਰਾਂ ਵਿੱਚ ਸੀਜ਼ਨ ਦੌਰਾਨ ਸਕਿਓਰਟੀ ਦਾ ਪ੍ਰਬੰਧ ਕਰਨ ਲਈ ਲਿਖਿਆ ਜਾ ਚੁੱਕਾ ਹੈ ਤਾਂ ਜੋ ਖਰੀਦ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਕਿਸਾਨਾਂ ਦੀ ਸਹੂਲਤ ਲਈ ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਅਤੇ ਮੰਡੀਵਾਈਜ਼ ਸ਼ਿਕਾਇਤ ਨਿਵਾਰਨ ਕਮੇਟੀਆਂ ਬਣਾਈਆ ਗਈਆਂ ਹਨ ਜਿਸ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement