
ਕੋਰੋਨਾ ਦਾ ਕਹਿਰ ਜਾਰੀ
ਚੰਡੀਗੜ੍ਹ: ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਦੇ ਚਲਦਿਆਂ ਕਈ ਸਿਆਸਤਦਾਨ ਤੇ ਮਸ਼ਹੂਰ ਹਸਤੀਆਂ ਵੀ ਇਸ ਮਹਾਂਮਾਰੀ ਦੀ ਚਪੇਟ ਵਿਚ ਆ ਰਹੇ ਹਨ। ਇਸ ਦੌਰਾਨ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਉਹਨਾਂ ਦੇ ਓ.ਐਸ.ਡੀ. ਰਵਿੰਦਰ ਸਿੰਘ ਟੂਰਨਾ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।