
ਪਰਿਵਾਰ ਦਾ ਰੋ-ਰੋ ਬੁਰਾ ਹਾਲ
ਬਲਾਚੌਰ: ਪਿੰਡ ਸੁੱਧਾ ਮਾਜਰਾ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਜਿਥੇ ਗਰਭਪਤੀ ਔਰਤ ਦੀ ਜਣੇਪੇ ਤੋਂ ਬਾਅਦ ਮੌਤ ਹੋ ਗਈ। ਪਰਿਵਾਰ 'ਤੇ ਦੁੱਖਾਂ ਦਾ ਪਹਾੜ ਇਥੇ ਨਹੀਂ ਰੁਕਦਾ। ਮਾਂ ਤੋਂ ਬਾਅਦ ਨਵਜੰਮ ਬੱਚੇ ਨੇ ਵੀ ਦਮ ਤੋੜ ਦਿੱਤਾ ਹੈ।
Death
ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਸਰਕਾਰੀ ਹਸਪਤਾਲ ਬਲਾਚੌਰ ਵਿਖੇ ਮਹਿਲਾ ਲਖਵਿੰਦਰ ਕੌਰ ਨੇ ਲੜਕੇ ਨੂੰ ਜਨਮ ਦਿੱਤਾ, ਉਸ ਦੀ ਸਿਹਤ ਨੂੰ ਸਹੀ ਨਾ ਦੱਸਦੇ ਹੋਏ ਹਸਪਤਾਲ ਸਟਾਫ਼ ਨੇ ਪੀ. ਜੀ. ਆਈ. ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ ਸੀ ਜਿੱਥੇ ਡਾਕਟਰਾਂ ਨੇ ਗੰਭੀਰ ਹਾਲਤ ਸਮਝਦੇ ਹੋਏ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਹੋਇਆ ਸੀ ।
Death
ਲਖਵਿੰਦਰ ਕੌਰ ਦੀ ਸਿਹਤ ਵਿਗੜਨ ਕਾਰਨ ਉਸ ਦੀ ਮੌਤ ਹੋ ਗਈ ਅਤੇ 6 ਅਪ੍ਰੈਲ ਨੂੰ ਉਸ ਦਾ ਸਸਕਾਰ ਕਰਨ ਤੋਂ ਬਾਅਦ ਰਾਤ ਸਮੇਂ ਉਸ ਦੇ ਨਵਜੰਮੇ ਬੱਚੇ ਨੇ ਵੀ ਦਮ ਤੋੜ ਦਿੱਤਾ। ਜੱਚਾ ਅਤੇ ਬੱਚਾ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਇਲਾਕੇ ਵਿਚ ਵੀ ਸੋਗ ਦੀ ਲਹੁਰ ਫੈਲ ਗਈ।