
ਨਾਲ ਹੀ 2 ਮਹਿਲਾ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਕੀਤਾ ਪੁਲਿਸ ਹਵਾਲੇ
ਫਿਰੋਜ਼ਪੁਰ (ਸਪੋਕਸਮੈਨ ਸਮਾਚਾਰ) ਪੰਜਾਬ ਦੇ ਫਿਰੋਜ਼ਪੁਰ ਸੈਕਟਰ ਵਿੱਚ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਹੈਰੋਇਨ ਦੀ ਖੇਪ ਬਰਾਮਦ ਕਰਕੇ ਦੋ ਭਾਰਤੀ ਮਹਿਲਾ ਤਸਕਰਾਂ ਨੂੰ ਕਾਬੂ ਕੀਤਾ ਹੈ।
PHOTO
ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ ਗਸ਼ਤ ‘ਤੇ ਸਨ। ਇਸ ਦੌਰਾਨ ਉਨ੍ਹਾਂ ਨੂੰ ਕੰਡਿਆਲੀ ਤਾਰ ਦੇ ਕੋਲ ਕਾਲੇ ਰੰਗ ਦੇ ਦੋ ਪੈਕਟ ਮਿਲੇ, ਜਿਨ੍ਹਾਂ ਨੂੰ ਬੀਐਸਐਫ ਜਵਾਨਾਂ ਨੇ ਕਾਬੂ ਕਰ ਲਿਆ। ਜਦੋਂ ਜਾਂਚ ਤੋਂ ਬਾਅਦ ਖੋਲ੍ਹਿਆ ਗਿਆ ਤਾਂ ਉਸ ਵਿੱਚ 1.200 ਕਿਲੋ ਹੈਰੋਇਨ ਬਰਾਮਦ ਹੋਈ।
PHOTO
ਇਸ ਦੇ ਨਾਲ ਹੀ ਉਥੇ ਘੁੰਮ ਰਹੀਆਂ ਦੋ ਔਰਤਾਂ ਨੂੰ ਬੀਐਸਐਫ ਜਵਾਨਾਂ ਨੇ ਕਾਬੂ ਕਰ ਲਿਆ। ਉਹ ਕੁਝ ਲੱਭਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਬੀਐਸਐਫ ਦੇ ਜਵਾਨਾਂ ਨੇ ਉਨ੍ਹਾਂ ਨੂੰ ਫੜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਔਰਤਾਂ ਨੇ ਦੱਸਿਆ ਕਿ ਉਹ ਇਹ ਪੈਕੇਟ ਲੈਣ ਆਈਆਂ ਸਨ, ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਦੋਵਾਂ ਔਰਤਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ।
PHOTO