ਕੱਚੇ ਅਧਿਆਪਕਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ, 29 ਅ੍ਰਪੈਲ ਤੱਕ ਦਾ ਦਿੱਤਾ ਅਲਟੀਮੇਟਮ 
Published : Apr 8, 2022, 3:55 pm IST
Updated : Apr 8, 2022, 3:55 pm IST
SHARE ARTICLE
Contract  Teachers
Contract Teachers

30 ਅਪ੍ਰੈਲ ਨੂੰ ਮੁਹਾਲੀ ਵਿਚ ਕੀਤਾ ਜਾਵੇਗਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ

 

ਚੰਡੀਗੜ੍ਹ: ਕੱਚੇ ਅਧਿਆਪਕਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਕੱਚੇ ਅਧਿਆਪਕਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਤੇ ਕਿਹਾ ਹੈ ਕਿ ਜੇ ਹੁਣ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਲੰਬਾ ਸੰਘਰਸ਼ ਵਿੱਢਿਆ ਜਾਵੇਗਾ। ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਔਲਖ ਤੇ ਦਵਿੰਦਰ ਸਿੰਘ ਸੰਧੂ ਨੇ ਕਿਹਾ ਕਿ 29 ਅਪ੍ਰੈਲ ਤੱਕ ਮੰਗਾਂ ਨਾ ਮੰਨੀਆਂ ਤਾਂ 30 ਅਪ੍ਰੈਲ ਨੂੰ ਮੁਹਾਲੀ ਵਿਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਅਧਿਆਪਕਾਂ ਨੂੰ 36,000 ਰੁਪਏ ਮਹੀਨਾ ਸਮੇਤ ਪੱਕਾ ਕੀਤਾ ਜਾਵੇ।

Contract  TeachersContract Teachers

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਕੱਚੇ ਅਧਿਆਪਕਾਂ ਨੇ ਅਹਿਮ ਰੋਲ ਨਿਭਾਇਆ ਸੀ। ਹੁਣ ਸਰਕਾਰ ਨੂੰ ਵੀ ਆਪਣਾ ਵਾਅਦਾ ਨਿਭਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਮੁਹਾਲੀ ਵਿਚ ਅਧਿਆਪਕਾਂ ਦਾ ਇਕੋ ਧਰਨਾ ਸੀ ਜਿਸ ਵਿਚ ਚੋਣਾਂ ਸਮੇਂ ਕੇਜਰੀਵਾਲ ਤੇ ਭਗਵੰਤ ਮਾਨ ਨੇ ਸ਼ਿਰਕਤ ਕੀਤੀ ਸੀ ਤੇ ਉਸ ਸਮੇਂ ਕਿਹਾ ਸੀ ਕਿ ਸਭ ਤੋਂ ਪਹਿਲਾਂ ਅਧਿਆਪਕਾਂ ਨੂੰ ਹੀ ਪੱਕਾ ਕੀਤਾ ਜਾਵੇਗਾ

ਪਰ ਹੁਣ ਅਸੀਂ ਸਰਕਾਰ ਤੋਂ ਕਈ ਵਾਰ ਸਮਾਂ ਮੰਗਿਆ ਮੀਟਿੰਗ ਲਈ ਪਰ ਕੋਈ ਮੀਟਿੰਗ ਨਹੀਂ ਹੋਈ ਅਤੇ ਨਾ ਹੀ ਕੈਬਿਨਟ ਮੀਟਿੰਗਾਂ ਵਿਚ ਸਾਡੇ ਬਾਰੇ ਕੋਈ ਗੱਲ ਕੀਤੀ ਗਈ ਹੈ ਹਾਲਾਂਕਿ ਸਰਕਾਰ ਨੇ ਬਹੁਤ ਵਾਰ ਕੈਬਿਨਟ ਮੀਟਿੰਗ ਕਰ ਲਈ ਹੈ। ਉਹਨਾਂ ਕਿਹਾ ਕਿ ਪਿਛਲੀ ਸਰਕਾਰ ਵਾਂਗ ਇਸ ਸਰਕਾਰ ਦੇ ਮੁ4ਖ ਮੰਤਰੀ ਵੀ ਸਾਨੂੰ ਨਹੀਂ ਮਿਲਦੇ ਪਰ ਹੁਣ ਅਸੀਂ ਇਹਨਾਂ ਨੂੰ 29 ਤਾਰੀਕ ਤੱਕ ਦਾ ਅਲਟੀਮੇਟਮ ਦਿੱਤਾ ਹੈ ਤੇ ਜੇ ਮੰਗਾਂ ਨਾ ਪੂਰੀਆਂ ਹੋਈਆਂ ਤਾਂ 30 ਅ੍ਰਪੈਲ ਨੂੰ ਸੰਘਰਸ਼ ਸ਼ੁਰੂ ਹੋ ਜਾਵੇਗਾ। 

SHARE ARTICLE

ਏਜੰਸੀ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement