ਸਿਹਤ ਜਾਗਰੂਕਤਾ ਹੀ ਤੰਦਰੁਸਤ ਰਹਿਣ ਦੀ ਕੁੰਜੀ ਹੈ: ਡਾ: ਵਿਜੇ ਸਿੰਗਲਾ
Published : Apr 8, 2022, 9:09 pm IST
Updated : Apr 8, 2022, 9:09 pm IST
SHARE ARTICLE
Launch of Magazine and YouTube Channel by Health Department
Launch of Magazine and YouTube Channel by Health Department

ਸਿਹਤ ਵਿਭਾਗ ਵੱਲੋਂ ਮੈਗਜ਼ੀਨ ਅਤੇ ਯੂਟਿਊਬ ਚੈਨਲ ਦੀ ਕੀਤੀ ਸ਼ੁਰੂਆਤ

 
ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਵਿਜੇ ਸਿੰਗਲਾ ਵੱਲੋਂ ਸਿਹਤ ਵਿਭਾਗ ਦੀਆਂ ਦੋ ਨਵੀਆਂ ਪਹਿਲਕਦਮੀਆਂ ਦੀ ਰਸਮੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਦਾ ਉਦੇਸ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਿਹਤ ਸਬੰਧੀ ਜਾਣਕਾਰੀ ਪਿੰਡ ਪੱਧਰ ਤੱਕ ਪਹੁੰਚਾਉਣਾ ਹੈ। ਪ੍ਰਮੁੱਖ ਸਕੱਤਰ, ਸਿਹਤ, ਸ਼੍ਰੀ ਰਾਜ ਕਮਲ ਚੌਧਰੀ ਅਤੇ  ਡਾ: ਜੀ.ਬੀ.  ਸਿੰਘ, ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵੀ ਇਸ ਮੌਕੇ ਹਾਜ਼ਰ ਸਨ।

Dr Vijay SinglaDr Vijay Singla

 ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਡਾ: ਸਿੰਗਲਾ ਨੇ ਦੱਸਿਆ ਕਿ ਅੱਜ ਵਿਭਾਗ ਦਾ ਇੱਕ ਮਾਸਿਕ ਮੈਗਜ਼ੀਨ 'ਸਿਹਤ ਜਾਗਰੂਕਤਾ' ਅਤੇ ਇੱਕ ਅਧਿਕਾਰਤ ਯੂਟਿਊਬ ਚੈਨਲ 'ਹੈਲਥ ਮੀਡੀਆ ਪੰਜਾਬ' ਲਾਂਚ ਕੀਤਾ ਗਿਆ ਹੈ, ਉਨ੍ਹਾਂ ਅੱਗੇ ਕਿਹਾ, "ਕੋਵਿਡ ਦੇ ਸਮੇਂ ਨੇ ਸਾਨੂੰ ਸਿਖਾਇਆ ਹੈ ਕਿ ਸਿਹਤ ਸਿੱਖਿਆ ਅਤੇ ਜਾਗਰੂਕਤਾ  ਨਾਲ਼ ਕਿਸੇ ਵੀ ਮੁਸ਼ਕਲ ਸਥਿਤੀ 'ਤੇ ਕਾਬੂ ਪਾਇਆ ਜਾ ਸਕਦਾ ਹੈ ਜਿਸ ਤਹਿਤ ਰਾਜ ਦੇ ਸਿਹਤ ਵਿਭਾਗ ਨੇ ਇਹ ਦੋ ਪਹਿਲਕਦਮੀਆਂ ਕੀਤੀਆਂ ਹਨ।

 ਉਨ੍ਹਾਂ ਕਿਹਾ“ਸਾਡਾ ਮੁੱਖ ਉਦੇਸ਼ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਰਾਜ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ, ਸਾਡੇ ਸਿਹਤ ਮਾਹਿਰ ਵੀ ਇਨ੍ਹਾਂ ਮਾਧਿਅਮਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਬਿਮਾਰੀਆਂ ਦੇ ਲੱਛਣਾਂ,ਇਲਾਜ ਅਤੇ ਰੋਕਥਾਮ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ”।  ਡਾ: ਸਿੰਗਲਾ ਨੇ ਜ਼ੋਰ ਦੇ ਕੇ ਕਿਹਾ, “ਮੈਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਵੀ ਇਨਾਂ ਮਾਧਿਅਮਾਂ ਰਾਹੀਂ ਪੰਜਾਬ ਵਾਸੀਆਂ ਨਾਲ ਗੱਲਬਾਤ ਕਰਾਂਗਾ ਅਤੇ ਸਰਕਾਰੀ ਸਿਹਤ ਸਹੂਲਤਾਂ ਵਿੱਚ ਸੁਧਾਰਾਂ ਅਤੇ ਤਬਦੀਲੀਆਂ ਬਾਰੇ ਵੀ ਜਾਣੂ ਕਰਾਵਾਂਗਾ”।  "ਮੈਨੂੰ ਬਹੁਤ ਉਮੀਦ ਹੈ ਕਿ ਲੋਕ ਸਾਡੇ ਯੂਟਿਊਬ ਚੈਨਲ ਰਾਹੀਂ ਸਾਡੇ ਨਾਲ ਜੁੜਨਗੇ"।

 ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੈਗਜ਼ੀਨ ਪੰਜਾਬੀ ਭਾਸ਼ਾ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਈ-ਮੈਗਜ਼ੀਨ ਦੇ ਰੂਪ ਵਿੱਚ ਵੀ ਉਪਲਬਧ ਹੋਵੇਗਾ, ਇਸੇ ਤਰ੍ਹਾਂ ਜਾਗਰੂਕਤਾ ਦੇ ਨਾਲ-ਨਾਲ ਵਿਭਾਗੀ ਗਤੀਵਿਧੀਆਂ ਅਤੇ ਜਾਣਕਾਰੀ ਭਰਪੂਰ ਵੀਡੀਓ ਵੀ ਯੂ-ਟਿਊਬ ਚੈਨਲ 'ਤੇ ਪ੍ਰਸਾਰਿਤ ਕਰਕੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ।  ਰੋਕਥਾਮ ਅਤੇ ਪ੍ਰਮੋਟਿਵ ਸਿਹਤ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨਾ ਸਿਰਫ਼ ਇਲਾਜ ਦੇ ਪੱਖ 'ਤੇ ਕੰਮ ਕਰਦਾ ਹੈ ਬਲਕਿ ਇਹ ਯਕੀਨੀ ਬਣਾਉਣ ਲਈ ਵੀ ਯਤਨ ਕਰਦਾ ਹੈ ਕਿ ਪੰਜਾਬ ਦੇ ਲੋਕ ਬਿਮਾਰ ਹੀ ਨਾ ਹੋਣ ਅਤੇ ਬਿਮਾਰੀਆਂ ਦਾ ਬੋਝ ਵੀ ਘੱਟ ਹੋਵੇ।

Dr Vijay SinglaDr Vijay Singla

ਪੰਜਾਬ ਦੇ ਸਿਹਤ ਵਿਭਾਗ ਕੋਲ ਐਮ.ਈ.ਐਮ. (ਜਨ ਸਿੱਖਿਆ ਅਤੇ ਮੀਡੀਆ) ਵਿੰਗ ਦੇ ਰੂਪ ਵਿੱਚ ਇੱਕ ਸਥਾਪਿਤ ਪ੍ਰਣਾਲੀ ਹੈ, ਜੋ ਸੂਬਾ ਪੱਧਰ ਤੋਂ ਲੈਕੇ ਬਲਾਕ ਪੱਧਰ ਤੱਕ ਕਾਰਜਸ਼ੀਲ ਹੈ ਅਤੇ ਜੋ ਕਿ ਵੱਖ-ਵੱਖ ਆਈ.ਈ.ਸੀ. (ਸੂਚਨਾ, ਸਿੱਖਿਆ ਅਤੇ ਸੰਚਾਰ) ਅਤੇ ਬੀ.ਸੀ.ਸੀ. (ਵਿਵਹਾਰ ਵਿੱਚ ਤਬਦੀਲੀ ਲਈ ਸੰਚਾਰ) ਅਧੀਨ ਵਿਸਤਾਰ ਸਿੱਖਿਆ ਦੀਆਂ ਤਕਨੀਕਾਂ ਦੀ ਵਰਤੋਂ ਕਰਕੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵੀ ਬਿਮਾਰੀਆਂ ਦੀ ਰੋਕਥਾਮ ਵਾਲੇ ਪਾਸੇ ਕੰਮ ਕਰਦਾ ਹੈ। ਇਸ ਵਿੰਗ ਦੇ ਕਰਮਚਾਰੀ ਆਸ਼ਾ ਵਰਕਰਾਂ ਅਤੇ ਵਿਭਾਗ ਦੇ ਹੋਰ ਪੈਰਾਮੈਡੀਕਲ ਸਟਾਫ ਦੀ ਸਿਖਲਾਈ ਲਈ ਮਾਸਟਰ ਟ੍ਰੇਨਰ ਵਜੋਂ ਵੀ ਕੰਮ ਕਰਦੇ ਹਨ।

 ਡਾ: ਸਿੰਗਲਾ ਨੇ ਕਿਹਾ, "ਇਹ ਸਮੇਂ ਦੀ ਲੋੜ ਹੈ ਕਿ ਸਾਨੂੰ ਆਪਣੇ ਐਮ.ਈ.ਐਮ ਵਿੰਗ ਨੂੰ ਮਜ਼ਬੂਤ ​​ਕਰਨਾ ਪਏਗਾ, ਇਸ ਲਈ ਅਸੀਂ ਆਪਣੇ ਕਰਮਚਾਰੀਆਂ ਨੂੰ ਨਵੀਨਤਮ ਤਕਨਾਲੋਜੀ ਅਤੇ ਯੰਤਰ ਪ੍ਰਦਾਨ ਕਰਾਂਗੇ ਤਾਂ ਜੋ ਉਹ ਲੋਕਾਂ ਤੱਕ ਪਹੁੰਚ ਸਕਣ ਅਤੇ ਬਿਹਤਰ ਤਰੀਕੇ ਨਾਲ ਜਾਣਕਾਰੀ ਦਾ ਪ੍ਰਸਾਰ ਕਰ ਸਕਣ ਅਤੇ ਸਰਕਾਰ ਦੇ ਤੰਦਰੁਸਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਯੋਗ ਹੋ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement