CM ਮਾਨ ਦੀ ਪੇਸ਼ਕਸ਼ 'ਤੇ ਜਥੇਦਾਰ ਦਾ ਬਿਆਨ- ਚੈਨਲ ਸ਼ੁਰੂ ਕਰਨ ਲਈ ਕੇਂਦਰ ਤੋਂ ਮਨਜ਼ੂਰੀ ਲੈ ਕੇ ਦੇਵੇ ਪੰਜਾਬ ਸਰਕਾਰ
Published : Apr 8, 2022, 3:25 pm IST
Updated : Apr 8, 2022, 3:25 pm IST
SHARE ARTICLE
Giani Harpreet Singh
Giani Harpreet Singh

ਅੱਜ ਲਿਖਤੀ ਤੌਰ 'ਤੇ ਵੀ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜਿਆ ਗਿਆ ਹੈ ਕਿ ਉਹ ਗੁਰਬਾਣੀ ਪ੍ਰਸਾਰਨ ਲਈ ਆਪਣਾ ਚੈਨਲ ਜਲਦ ਲਾਂਚ ਕਰਨ।

 

ਅੰਮ੍ਰਿਤਸਰ - ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਇਹ ਸੁਝਾਅ ਦਿੱਤਾ ਗਿਆ ਸੀ ਕਿ ਉਹ ਗੁਰਬਾਣੀ ਦਾ ਪ੍ਰਸਾਰਨ ਅਪਣੇ ਹੱਥ ਵਿਚ ਲੈ ਲੈਣ ਤੇ ਗੁਰਬਾਣੀ ਦੇ ਲਾਈਵ ਪ੍ਰਸਾਰਨ ਲਈ ਉਹਨਾਂ ਨੂੰ ਆਪਣਾ ਚੈਨਲ ਲਾਂਚ ਕਰਨਾ ਚਾਹੀਦਾ ਹੈ। ਜਿਸ ਤੋਂ ਬਾਅਦ ਅੱਜ ਫਿਰ ਉਹਨਾਂ ਨੇ ਇਸ ਨੂੰ ਲੈ ਕੇ ਇਕ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਹੈ ਕਿ ਉਹਨਾਂ ਵੱਲੋਂ ਅੱਜ ਲਿਖਤੀ ਤੌਰ 'ਤੇ ਵੀ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜਿਆ ਗਿਆ ਹੈ ਕਿ ਉਹ ਗੁਰਬਾਣੀ ਪ੍ਰਸਾਰਨ ਲਈ ਆਪਣਾ ਚੈਨਲ ਜਲਦ ਲਾਂਚ ਕਰਨ।

Giani Harpreet Singh Giani Harpreet Singh

ਉਹਨਾਂ ਕਿਹਾ ਕਿ ਜਿੰਨਾ ਸਮਾਂ ਇਹ ਕੰਮ ਨੇਪਰੇ ਨਹੀਂ ਚੜ੍ਹਦਾ ਉਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਆਈਟੀ ਵਿੰਗ ਯੂਟਿਉਬ ਚੈਨਲ 'ਤੇ ਗੁਰਬਾਣੀ ਦਾ ਪ੍ਰਸਾਰਨ ਸ਼ੁਰੂ ਕਰੇ। ਜਥੇਦਾਰ ਨੇ ਕਿਹਾ ਕਿ ਇਸ ਦੇ ਲਈ ਕਮੇਟੀ ਨੇ ਉਹਨਾਂ ਤੋਂ ਇਕ ਹਫ਼ਤੇ ਦਾ ਸਮਾਂ ਮੰਗਿਆ ਹੈ ਜਿਸ ਵਿਚ ਉਹ ਕਹਿ ਰਹੇ ਨੇ ਕਿ ਉਹਨਾਂ ਨੇ  ਕੈਮਰੇ ਜਾਂ ਵਾਇਰਸ ਵਗੈਰਾ ਖਰੀਦਣੀਆਂ ਨੇ ਤੇ ਫਿਰ ਗੁਰਬਾਣੀ ਦਾ ਪ੍ਰਸਾਰਨ ਯੂਟਿਊਬ ਚੈਨਲ ਤੋਂ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਜਥੇਦਾਰ ਨੇ ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕੀਤੀ ਅਪੀਲ ਬਾਰੇ ਵੀ ਬਿਆਨ ਦਿੱਤਾ ਹੈ।

CM Bhagwant MannCM Bhagwant Mann

ਉਹਨਾਂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਾ ਹਾਂ ਪਰ ਸਿੱਖ ਸੰਸਥਾਵਾਂ ਕੋਲ ਪੈਸੇ ਦੀ ਕਮੀ ਨਹੀਂ ਹੈ, ਉਹਨਾਂ ਕਿਹਾ ਕਿ ਉਹਨਾਂ ਦੀ ਇੰਗਲੈਂਡ ਤੇ ਯੂਐੱਸਏ ਦੇ ਸਿੱਖਾਂ ਨਾਲ ਇਸ ਮਸਲੇ ਬਾਰੇ ਲੰਬੀ ਗੱਲਬਾਤ ਹੋਈ ਹੈ। ਉਹਨਾਂ ਕਿਹਾ ਕਿ ਚੈਨਲ ਸ਼ੁਰੂ ਕਰਨ ਵਿਚ ਕੋਈ ਸਮੱਸਿਆ ਨਹੀਂ ਹੈ, ਸਮੱਸਿਆ ਹੈ ਤਾਂ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਣ ਮੰਤਰਾਲੇ ਵੱਲੋਂ ਜੋ ਮਨਜੂਰੀ ਲੈਣੀ ਹੁੰਦੀ ਹੈ, ਸਾਨੂੰ ਉਹ ਮਨਜ਼ੂਰੀ ਚਾਹੀਦੀ ਹੈ।

Akal Takht Jathedar Giani Harpreet SinghAkal Takht Jathedar Giani Harpreet Singh

ਉਹਨਾਂ ਕਿਹਾ ਕਿ ਮੇਰੀ ਮੁੱਖ ਮੰਤਰੀ ਅਪੀਲ ਹੈ ਕਿ ਜੇ ਉਹ ਮਦਦ ਕਰਨਾ ਚਾਹੁੰਦੇ ਹਨ ਤਾਂ ਉਹ ਕਮੇਟੀ ਨੂੰ ਕੇਂਦਰੀ ਸੂਚਨਾ ਪ੍ਰਸਾਰਣ ਮੰਤਰਾਲੇ ਤੋਂ ਮਨਜ਼ੂਰੀ ਲੈ ਕੇ ਦੇਣ। ਉਹਨਾਂ ਕਿਹਾ ਕਿ ਜੇ ਸਾਨੂੰ ਇਕ ਮਹੀਨੇ ਵਿਚ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਅਸੀਂ ਜਲਦ ਤੋਂ ਜਲਦ ਇਹ ਚੈਨਲ ਸ਼ੁਰੂ ਕਰ ਸਕੀਏ। ਜਥੇਦਾਰ ਨੇ ਕਿਹਾ ਕਿ ਇਹ ਗੱਲ ਜ਼ਿਆਦਾ ਵਧੀਆ ਹੋਵੇਗੀ ਕਿ ਜੇ ਅਸੀਂ 6 ਜੂਨ ਨੂੰ ਜੋ ਛੋਟੇ ਘੱਲੂਘਾਰੇ ਦਾ ਦਿਨ ਹੈ ਉਹ ਵੀ ਅਸੀਂ ਇਸ ਚੈਨਲ 'ਤੇ ਚਲਾ ਸਕੀਏ ਤੇ ਲੋਕਾਂ ਨੂੰ ਇਤਿਹਾਸ ਬਾਰੇ ਜਾਣੂ ਕਰਵਾ ਸਕੀਏ। 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement