ਮਾਨ ਸਰਕਾਰ ਵੱਲੋਂ ਦਫ਼ਤਰੀ ਕੰਮ-ਕਾਜ ਵਿਚ ਸੁਧਾਰ ਲਿਆਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
Published : Apr 8, 2022, 3:06 pm IST
Updated : Apr 8, 2022, 7:07 pm IST
SHARE ARTICLE
Bhagwant Mann
Bhagwant Mann

CM ਦੇ ਆਦੇਸ਼ਾਂ ’ਤੇ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨਾਲ ਚੰਗੇ ਵਤੀਰੇ ਤੋਂ ਇਲਾਵਾ ਸਟਾਫ਼ ਦੀ ਦਫ਼ਤਰਾਂ ’ਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਵਿੱਚ ਦੂਰ-ਦੁਰਾਡੇ ਤੋਂ ਕੰਮ-ਕਾਜ ਲਈ ਆਉਣ ਵਾਲੇ ਆਮ ਲੋਕਾਂ ਦੀ ਸਹੂਲਤ ਵਾਸਤੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਅਧਿਕਾਰੀਆਂ/ ਕਰਮਚਾਰੀਆਂ ਦਾ ਦਫ਼ਤਰੀ ਸਮੇਂ ਦਾ ਪਾਬੰਦ ਰਹਿਣਾ ਯਕੀਨੀ ਬਣਾਉਣ ਲਈ ਵਿਸਤਿ੍ਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

Photo
Photo

ਇਸੇ ਤਰ੍ਹਾਂ ਪਬਲਿਕ ਡੀਲਿੰਗ ਵਾਲੇ ਦਫ਼ਤਰਾਂ ਵਿਚ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਕਰਨ ਅਤੇ ਠੀਕ ਢੰਗ ਨਾਲ ਮਾਰਗਦਰਸ਼ਨ ਕਰਨ ਤੋਂ ਇਲਾਵਾ ਆਮ ਜਨਤਾ ਨੂੰ ਮਿਲਣ ਲਈ ਸਮਾਂ ਨਿਰਧਾਰਤ ਕਰਨ ਲਈ ਕਿਹਾ ਗਿਆ ਹੈ।

Bhagwant MannBhagwant Mann

ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕੁਝ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਮੋਬਾਈਲ ਫੋਨ ਲਿਜਾਣ ਉਤੇ ਮੁਕੰਮਲ ਪਾਬੰਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਮੱਦੇਨਜ਼ਰ ਹੁਣ ਮੋਬਾਈਲ ਫੋਨ ਲਿਆਉਣ ’ਤੇ ਪਾਬੰਦੀ ਨਹੀਂ ਹੋਵੇਗੀ ਬਲਕਿ ਉਨ੍ਹਾਂ ਦਫ਼ਤਰਾਂ ’ਚ ਹੀ ਮੋਬਾਈਲ ਫੋਨ ਲਿਜਾਣ ਉਤੇ ਅੰਸ਼ਿਕ ਪਾਬੰਦੀ ਹੋਵੇਗੀ, ਜਿਥੇ ਸੁਰੱਖਿਆ ਕਾਰਨਾਂ ਕਰਕੇ ਅਜਿਹਾ ਕਰਨਾ ਲਾਜ਼ਮੀ ਹੋਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement