ਮਿਸ PTC ਪੰਜਾਬੀ ਮਾਮਲਾ:  ਰਬਿੰਦਰ ਨਾਰਾਇਣ ਦਾ ਰਿਮਾਂਡ 3 ਦਿਨ ਲਈ ਵਧਾਇਆ
Published : Apr 8, 2022, 9:04 pm IST
Updated : Apr 8, 2022, 9:04 pm IST
SHARE ARTICLE
Rabindra Narayan
Rabindra Narayan

ਬੀਤੇ ਦਿਨੀਂ ਰਬਿੰਦਰ ਨਾਰਾਇਣ ਨੂੰ ਗੁੜਗਾਉਂ ਰਿਹਾਇਸ਼ ਤੋਂ ਲਿਆ ਗਿਆ ਸੀ ਹਿਰਾਸਤ ਵਿਚ

 

ਚੰਡੀਗੜ੍ਹ – ਮਿਸ ਪੀਟੀਸੀ ਪੰਜਾਬੀ ਮਾਮਲੇ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਪੀਟੀਸੀ ਨੈੱਟਵਰਕ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਨੂੰ ਅੱਜ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੂੰ ਰਬਿੰਦਰ ਨਾਰਾਇਣ ਦਾ ਤਿੰਨ ਦਿਨ ਰਿਮਾਂਡ ਹੋਰ ਹਾਸਿਲ ਹੋਇਆ ਹੈ। ਇਹਨਾਂ ਤਿੰਨ ਦਿਨਾਂ ਵਿਚ ਪੁਲਿਸ ਉਸ ਤੋਂ ਮਿਸ ਪੀਟੀਸੀ ਪੰਜਾਬੀ ਮਾਮਲੇ ਵਿਚ ਹੋਰ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰਬਿੰਦਰ ਨਾਰਾਇਣ ਨੂੰ ਗੁੜਗਾਉਂ ਰਿਹਾਇਸ਼ ਤੋਂ ਹਿਰਾਸਤ ਵਿਚ ਲਿਆ ਗਿਆ ਸੀ।

Rabindra Narayan

Rabindra Narayan

ਉਨ੍ਹਾਂ ਤੋਂ ਮਿਸ ਪੀਟੀਸੀ ਪੰਜਾਬੀ ਮੁਕਾਬਲੇ ਬਾਰੇ ਇਕ ਲੜਕੀ ਵਲੋਂ ਦਰਜ ਕਰਵਾਈ ਐਫ਼ ਆਈ ਆਰ ਦੇ ਸਬੰਧ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਨਾਰਾਇਣ ਦਾ ਦੋ ਦਿਨ ਦਾ ਰਿਮਾਂਡ ਮਿਲਿਆ ਸੀ। ਦਰਅਸਲ ਮਿਸ ਪੀਟੀਸੀ ਪੰਜਾਬੀ ਸ਼ੋਅ ਵਿਚ ਆਈ ਇਕ ਲੜਕੀ ਨੇ ਦੋਸ਼ ਲਾਇਆ ਸੀ ਕਿ ਉਸ ਨੂੰ  ਇਕ ਹੋਟਲ ਦੇ ਕਮਰੇ ਵਿਚ ਬੰਦ ਕਰ ਦਿੱਤਾ ਗਿਆ ਤੇ ਪੀਟੀਸੀ ਸਟਾਫ਼ ਨੇ ਉਸ ਨਾਲ ਦੁਰਵਿਵਹਾਰ ਕੀਤਾ।  ਪੀਟੀਸੀ ਹਰ ਸਾਲ ਸੁੰਦਰਤਾ ਮੁਕਾਬਲੇ ਦਾ ਆਯੋਜਨ ਕਰਦਾ ਹੈ। 

Rabindra Narayan sent on two day's police remandRabindra Narayan  

ਸੂਤਰਾਂ ਅਨੁਸਾਰ ਇਸ ਮਾਮਲੇ ਵਿਚ ਇਕ ਹੋਰ ਮੁੱਖ ਦੋਸ਼ੀ ਲੜਕੀ ਹੈ ਜੋ ਇਕ ਮਿਸ ਪੰਜਾਬੀ ਦੇ ਨਾਂ 'ਤੇ ਭੋਲੀਆਂ ਭਾਲੀਆਂ ਲੜਕੀਆਂ ਨੂੰ ਗ਼ਲਤ ਧੰਦੇ ਵਿਚ ਧਕੇਲਦੀ ਸੀ। ਸੂਤਰਾਂ ਅਨੁਸਾਰ ਦਰਜ ਹੋਏ ਮੁਕੱਦਮੇ ਵਿਚ ਇਕ ਸ਼ਿਕਾਇਤਕਰਤਾ ਲੜਕੀ ਨੇ ਦੋਸ਼ ਲਾਏ ਸਨ ਕਿ ਪੀਟੀਸੀ ਚੈਨਲ ਦੇ ਮਿਸ ਪੰਜਾਬੀ ਦੇ ਨਾਂ 'ਤੇ ਲੜਕੀਆਂ ਬੁਲਾਈਆਂ ਜਾਂਦੀਆਂ ਸਨ ਤੇ ਹੋਟਲਾਂ ਵਿਚ ਰਖਿਆ ਜਾਂਦਾ ਸੀ, ਜਿਥੇ ਕਿ ਉਨ੍ਹਾਂ ਨੂੰ ਵੱਡੇ ਵੱਡੇ ਲੋਕਾਂ ਅੱਗੇ ਪੇਸ਼ ਕੀਤਾ ਜਾਂਦਾ ਸੀ। ਹੁਣ ਇਹ ਦੇਖਣਾ ਹੋਵੇਗਾ ਕਿ ਇਸ ਸੈਕਸ ਰੈਕੇਟ ਵਿਚ ਕਿਹੜੇ ਕਿਹੜੇ ਵੱਡੇ ਨੇਤਾ ਤੇ ਵੱਡੇ ਅਧਿਕਾਰੀ ਫਸਦੇ ਹਨ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement