ਬਿਜਲੀ ਦਰਾਂ 'ਚ ਨਹੀਂ ਹੋਇਆ ਕੋਈ ਬਦਲਾਅ ਪੁਰਾਣੇ ਰੇਟ ਹੀ ਰਹਿਣਗੇ ਲਾਗੂ - ਪਾਵਰਕਾਮ ਅਧਿਕਾਰੀ 
Published : Apr 8, 2022, 9:21 pm IST
Updated : Apr 8, 2022, 9:21 pm IST
SHARE ARTICLE
Electricity
Electricity

31 ਮਾਰਚ 2022 ਤੱਕ ਲਾਗੂ ਰੇਟ ਹੀ 1 ਅਪ੍ਰੈਲ ਤੋਂ ਬਾਅਦ ਵੀ ਲਾਗੂ ਰਹਿਣਗੇ।

 

ਚੰਡੀਗੜ੍ਹ : ਪੰਜਾਬ ਸਰਕਾਰ ਤੇ ਪਾਵਰਕਾਮ ਅਧਿਕਾਰੀਆਂ ਨੇ ਬਿਜਲੀ ਰੇਟਾਂ ਵਿਚ ਕੀਤੇ ਵਾਧੇ ਵਾਲੀਆਂ ਖ਼ਬਰਾਂ ਨੂੰ ਸਿਰੇ ਤੋਂ ਨਾਕਾਰ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਇਹ ਖ਼ਬਰਾਂ ਚੱਲ ਰਹੀਆਂ ਸਨ ਕਿ ਬਿਜਲੀ ਰੇਟਾਂ ਵਿਚ ਵਾਧਾ ਕੀਤਾ ਗਿਆ ਹੈ। ਇਹਨਾਂ ਖ਼ਬਰਾਂ ਦਾ ਪੰਜਾਬ ਸਰਕਾਰ ਤੇ ਪਾਵਰਕਾਮ ਅਧਿਕਾਰੀਆਂ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਬਿਜਲੀ ਦੇ ਰੇਟਾਂ ’ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ ਤੇ ਬਿੱਲ ਪੁਰਾਣੇ ਰੇਟਾਂ ਦੇ ਅਨੁਸਾਰ ਹੀ ਆਉਣਗੇ।

Electricity crisis In Punjab Electricity crisis In Punjab

ਇਸ ਦੌਰਾਨ ਪਾਵਰਕਾਮ ਅਧਿਕਾਰੀ ਨੇ ਦੱਸਿਆ ਕਿ 31 ਮਾਰਚ 2022 ਤੱਕ ਲਾਗੂ ਰੇਟ ਹੀ 1 ਅਪ੍ਰੈਲ ਤੋਂ ਬਾਅਦ ਵੀ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ 7 ਕਿਲੋਵਾਟ ਦੇ ਖਪਤਕਾਰਾਂ ਤੇ ਇੰਡਸਟਰੀ ਨੂੰ ਦਿੱਤੀਆਂ ਸਬਸਿਡੀਆਂ ਉਸੇ ਤਰ੍ਹਾਂ ਜਾਰੀ ਹਨ ਤੇ ਇਨ੍ਹਾਂ ’ਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜੋ ਵੀ ਸੂਚਨਾਵਾਂ ਆ ਰਹੀਆਂ ਹਨ, ਉਹ ਪੂਰੀ ਤਰ੍ਹਾਂ ਗ਼ਲਤ ਹਨ।

ਦੱਸ ਦਈਏ ਕਿ ਚੰਨੀ ਸਰਕਾਰ ਵੱਲੋਂ 100 ਯੂਨਿਟ ਤੱਕ ਰੇਟ 3.50 ਰੁਪਏ, 100 ਤੋਂ 300 ਯੂਨਿਟ ਤਕ ਰੇਟ 5.50 ਰੁਪਏ ਲਾਗੂ ਕੀਤੇ ਗਏ ਸਨ। ਇਹ ਰੇਟ 31 ਮਾਰਚ 2022 ਤੱਕ ਹੀ ਲਾਗੂ ਕੀਤੇ ਗਏ ਸਨ ਪਰ ਹੁਣ ਇਹ ਖ਼ਬਰਾਂ ਆ ਰਹੀਆਂ ਹਨ ਕਿ ਬਿਜਲੀ ਮਹਿੰਗੀ ਹੋ ਜਾਵੇਗੀ ਪਰ ਨਹੀਂ ਪਾਵਰਕਾਮ ਅਧਿਕਾਰੀਆਂ ਨੇ ਇਹ ਖ਼ਬਰਾਂ ਸਿਰੇ ਤੋਂ ਨਾਕਾਰ ਦਿੱਤੀਆਂ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement