41 ਡਿਗਰੀ 'ਤੇ ਪੁਜਿਆ ਤਾਪਮਾਨ, ਹੋਰ ਵਧੇਗੀ ਗਰਮੀ, ਮਾਲਵਾ ਝਲੇਗਾ ਲੂ ਦਾ ਪ੍ਰਕੋਪ
Published : Apr 8, 2022, 12:23 am IST
Updated : Apr 8, 2022, 12:23 am IST
SHARE ARTICLE
image
image

41 ਡਿਗਰੀ 'ਤੇ ਪੁਜਿਆ ਤਾਪਮਾਨ, ਹੋਰ ਵਧੇਗੀ ਗਰਮੀ, ਮਾਲਵਾ ਝਲੇਗਾ ਲੂ ਦਾ ਪ੍ਰਕੋਪ

ਚੰਡੀਗੜ੍ਹ, 7 ਅਪ੍ਰੈਲ (ਪਪ): ਉੱਤਰ ਭਾਰਤ ਵਿਚ ਮੌਸਮ ਦਾ ਮਿਜ਼ਾਜ ਦਿਨੋਂ ਦਿਨ ਵਿਗੜਦਾ ਜਾ ਰਿਹਾ ਹੈ | ਗਰਮੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ | ਖ਼ਾਸ ਕਰਕੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ੱਚ ਗਰਮੀ ਨੇ ਰਿਕਾਰਡ ਤੋੜ ਦਿਤਾ ਹੈ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਅਗਲੇ ਇੱਕ ਹਫ਼ਤੇ ਤੱਕ ਗਰਮੀ ਹੋਰ ਵਧ ਸਕਦੀ ਹੈ |
ਪੰਜਾਬ ਦੀ ਗੱਲ ਕੀਤੀ ਜਾਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ (ਬਠਿੰਡਾ) ੱਤੇ ਪਹੁੰਚ ਚੁੱਕਿਆ ਹੈ | ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਇਸ ਹਫ਼ਤੇ ਮਾਲਵਾ ਖੇਤਰ ੱਚ ਯਾਨਿ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਪਟਿਆਲਾ ੱਚ ਜ਼ਬਰਦਸਤ ਲੂ ਚੱਲੇਗੀ |
ਜਦਕਿ ਮਾਝਾ ਤੇ ਦੋਆਬਾ ਖੇਤਰ ਵਿੱਚ ਲੂ ਤੋਂ ਰਾਹਤ ਰਹੇਗੀ | ਦੂਜੇ ਪਾਸੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਗਰਮੀ ਨੇ ਕਹਿਰ ਢਾਇਆ ਹੋਇਆ ਹੈ | ਤਾਪਮਾਨ ਦੀ ਗੱਲ ਕੀਤੀ ਜਾਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ (ਸਿਰਸਾ) ਰਿਕਾਰਡ ਕੀਤਾ ਗਿਆ |  ਉੱਧਰ ਗਰਮੀ ਦਾ ਪ੍ਰਕੋਪ ਹਿਮਾਚਲ ਪ੍ਰਦੇਸ਼ 'ਤੇ ਵੀ ਨਜ਼ਰ ਆ ਰਿਹਾ ਹੈ | ਅਤੇ ਫ਼ਿਲਹਾਲ ਆਉਣ ਵਾਲੇ ਇੱਕ ਹਫ਼ਤੇ ਤੱਕ ਹਿਮਾਚਲ ਪ੍ਰਦੇਸ਼ ਦੇ ਵਾਸੀਆਂ ਨੂੰ  ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਨਹੀਂ ਲੱਗ ਰਹੇ | ਤਾਪਮਾਨ ਦੀ ਗੱਲ ਕਰੀਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਪਾਰ ਪਹੁੰਚ ਚੁੱਕਿਆ ਹੈ | ਜਦਕਿ 11 ਸ਼ਹਿਰਾਂ ਵਿੱਚ ਮੌਸਮ ਵਿਭਾਗ ਵੱਲੋਂ ਲੂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ | ਮੌਸਮ ਵਿਭਾਗ ਦੇ ਮੁਤਾਬਕ 9 ਅਪ੍ਰੈਲ ਤੱਕ ਹਿਮਾਚਲ ਦੇ ਮੈਦਾਨੀ ਤੇ ਘੱਟ ਉਚਾਈ ਵਾਲੇ ਇਲਾਕਿਆਂ ਵਿੱਚ ਲੂ ਚੱਲ ਸਕਦੀ ਹੈ | ਇਸ ਦੇ ਨਾਲ ਹੀ ਤਾਪਮਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ |

SHARE ARTICLE

ਏਜੰਸੀ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement