ਕਪੂਰਥਲਾ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ 3 ਮੋਬਾਇਲ ਫ਼ੋਨ, 2 ਸਿਮ ਕਾਰਡ ਅਤੇ 2 ਬੈਟਰੀਆਂ ਬਰਾਮਦ
Published : Apr 8, 2023, 12:47 pm IST
Updated : Apr 8, 2023, 12:47 pm IST
SHARE ARTICLE
photo
photo

ਕੋਤਵਾਲੀ ਥਾਣੇ ਵਿਚ 3 ਬੰਦਿਆਂ ਖਿਲਾਫ 52-ਏ ਜੇਲ ਐਕਟ ਤਹਿਤ ਕੇਸ ਦਰਜ

 

ਕਪੂਰਥਲਾ : ਕੇਂਦਰੀ ਜੇਲ੍ਹ ਵਿੱਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਰੁਕਿਆ ਨਹੀਂ, ਹੁਣ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਕਪੂਰਥਲਾ ਜੇਲ੍ਹ ਵਿੱਚੋਂ ਮੋਬਾਇਲ ਫ਼ੋਨ, ਸਿਮ ਕਾਰਡ ਆਦਿ ਬਰਾਮਦ ਹੋਏ ਹਨ। 

ਵੈਸੇ ਤਾਂ ਜੇਲ੍ਹਾਂ ਵਿੱਚ ਮੋਬਾਇਲ ਫ਼ੋਨ ਮਿਲਣਾ ਆਮ ਗੱਲ ਨਹੀਂ ਹੈ ਕਿਉਂਕਿ ਗੈਂਗਸਟਰ ਅਤੇ ਹੋਰ ਵੱਡੇ ਮੁਲਜ਼ਮ ਜ਼ਿਲ੍ਹਿਆਂ ਵਿੱਚੋਂ ਹੀ ਆਪਣਾ ਨੈੱਟਵਰਕ ਚਲਾਉਂਦੇ ਹਨ। ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ ਵਿੱਚ ਰੋਜ਼ਾਨਾ ਹੀ ਮੋਬਾਇਲ ਫ਼ੋਨ ਆਦਿ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸੇ ਕਾਰਨ ਇਹ ਜੇਲ੍ਹ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।

ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਫਿਰ ਤੋਂ ਮੋਬਾਇਲ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ। ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 3 ਮੋਬਾਇਲ ਫ਼ੋਨ, 2 ਸਿਮ ਕਾਰਡ ਅਤੇ 2 ਬੈਟਰੀਆਂ ਆਦਿ ਬਰਾਮਦ ਕੀਤੀਆਂ ਹਨ |
ਦੂਜੇ ਪਾਸੇ ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਵਿੱਚ ਅਣਪਛਾਤੇ ਵਿਅਕਤੀਆਂ ਸਮੇਤ 3 ਬੰਦਿਆਂ ਖ਼ਿਲਾਫ਼ 52-ਏ ਪ੍ਰਿਜ਼ਨ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

SHARE ARTICLE

ਏਜੰਸੀ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement