ਖੇਤੀ ਮੰਤਰੀ ਧਾਲੀਵਾਲ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ 9309388088 ਕੀਤਾ ਜਾਰੀ
Published : Apr 8, 2023, 4:29 pm IST
Updated : Apr 8, 2023, 4:29 pm IST
SHARE ARTICLE
photo
photo

ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਕਰ ਰਹੇ ਨੇ ਦੇਖ ਰੇਖ

 

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਦੇਖ ਰੇਖ ਕਰ ਰਹੇ ਹਨ। ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ ਪਰ ਕਿਸੇ ਕਿਸਾਨ ਨਾਲ ਗਿਰਦਾਵਰੀ ਵਿੱਚ ਕੋਈ ਧੱਕਾ ਨਾ ਹੋਵੇ ਇਸ ਲਈ ਧਾਲੀਵਾਲ ਗਿਰਦਾਵਰੀ ਆਪਣੇ ਸਾਹਮਣੇ ਕਰਵਾ ਰਹੇ ਹਨ।  

ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਬਣਦਾ ਮੁਆਵਜ਼ਾ ਮਿਲੇ ਪਰ ਜੇਕਰ ਗਿਰਦਾਵਰੀ ਮੌਕੇ ਕਿਸੇ ਵੀ ਕਿਸਾਨ ਨਾਲ ਕੋਈ ਬੇਇਨਸਾਫ਼ੀ ਜਾਂ ਧੱਕਾ ਹੁੰਦਾ ਹੈ ਤਾਂ ਉਹ ਕਿਸਾਨ 9309388088 ਨੰਬਰ 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਨੰਬਰ ਉੱਤੇ ਵੱਟਸਐਪ ਜ਼ਰੀਏ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਖੇਤੀ ਮੰਤਰੀ ਨੇ ਦੱਸਿਆ ਕਿ ਇਸ ਨੰਬਰ ਉੱਤੇ ਦਰਜ ਕਰਵਾਈ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਵਿਸਾਖੀ ਉੱਤੇ ਕਿਸਾਨਾਂ ਨੂੰ ਖਰਾਬ ਫਸਲ ਦਾ ਮੁਆਵਜ਼ਾ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।  

SHARE ARTICLE

ਏਜੰਸੀ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement