ਟ੍ਰੈਫ਼ਿਕ ਨਿਯਮਾਂ ਨੂੰ ਲੈ ਕੇ ਸਖ਼ਤ ਹੋਈ ਅੰਮ੍ਰਿਤਸਰ ਪੁਲਿਸ, ਨਿਯਮਾਂ ਦਾ ਉਲੰਘਣ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ 

By : KOMALJEET

Published : Apr 8, 2023, 4:53 pm IST
Updated : Apr 8, 2023, 4:53 pm IST
SHARE ARTICLE
DCP Parminder Singh Bhandal
DCP Parminder Singh Bhandal

ਸੜਕ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਦੁਕਾਨਦਾਰਾਂ ਦੀ ਵੀ ਨਹੀਂ ਹੁਣ ਖ਼ੈਰ!

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਲਾਅ ਐਂਡ ਆਰਡਰ ਦੇ ਇੰਚਾਰਜ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੱਲੋਂ ਇਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਵਿਚ ਟ੍ਰੈਫ਼ਿਕ ਨਿਯਮ ਤੋੜਨ ਵਾਲਿਆਂ ਦੀ ਹੁਣ ਖੈਰ ਨਹੀਂ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਉਤੇ ਬਣੀਆ ਦੁਕਾਨਾਂ ਦੇ ਮਾਲਕ ਆਪਣੇ ਸਮਾਨ ਨੂੰ ਦੁਕਾਨਾਂ ਦੇ ਅੰਦਰ ਰੱਖਣ। ਜੇਕਰ ਕਿਸੇ ਵੀ ਦੁਕਾਨਦਾਰ ਦੇ ਸੜਕ 'ਤੇ ਪਏ ਸਮਾਨ ਕਾਰਨ ਜਾਮ ਲਗਦਾ ਹੈ ਤਾਂ ਉਸ ਦੁਕਾਨਦਾਰ ਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਦਿਨ-ਦਿਹਾੜੇ ਬਜ਼ੁਰਗ 'ਤੇ ਜਾਨਲੇਵਾ ਹਮਲਾ, ਅੰਨ੍ਹੇਵਾਹ ਨੌਜਵਾਨਾਂ ਵੱਲੋਂ ਮਾਰੀਆਂ ਗਈਆਂ ਬਜ਼ੁਰਗ 'ਤੇ ਕੱਚ ਦੀਆਂ ਬੋਤਲਾਂ 

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬੀਆਰਟੀਸੀ ਲੇਨ 'ਚ ਬੱਸਾਂ ਤੋਂ ਇਲਾਵਾ ਹੋਰ ਲੋਕ ਲੰਘਦੇ ਹਨ ਜਾਂ ਦੁਕਾਨਦਾਰਾਂ ਵੱਲੋਂ ਸਮਾਨ ਆਦਿ ਰੱਖਿਆ ਜਾਂਦਾ ਹੈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣੀ ਸ਼ੁਰੂ ਕਰ ਦਿਤੀ ਹੈ। ਭੰਡਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕਾਫੀ ਵਾਰ ਚਿਤਾਵਨੀ ਦਿਤੀ ਜਾ ਚੁਕੀ ਹੈ ਪਰ ਜੋ ਲੋਕ ਅਜੇ ਵੀ ਨਿਯਮਾਂ ਦਾ ਪਾਲਣ ਨਹੀਂ ਕਰਦੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਤਹਿਤ ਕੱਲ੍ਹ ਪੰਜ ਪਰਚੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ:  14 ਮਹੀਨਿਆਂ 'ਚ 5ਵੀਂ ਵਾਰ ਤੇਲੰਗਾਨਾ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਵੰਦੇ ਭਾਰਤ ਐਕਸਪ੍ਰੈੱਸ ਨੂੰ ਦਿਤੀ ਹਰੀ ਝੰਡੀ  

ਉਨ੍ਹਾਂ ਦੱਸਿਆ ਕਿ ਇਸ ਬੀਆਰਟੀਸੀ ਲੇਨ ਵਿਚ ਬੱਸ ਅਤੇ ਐਮਰਜੈਂਸੀ ਵਾਹਨ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਤਿੰਨ ਜ਼ੋਨਾਂ ਵਿਚ ਵੰਡਿਆ ਗਿਆ ਸੀ ਜਿਸ ਤਹਿਤ ਪੁਲਿਸ ਅਧਿਕਾਰੀਆਂ ਵੱਲੋਂ ਮੁਹਤਬਰ ਬੰਦਿਆਂ ਅਤੇ ਦੁਕਾਨਦਾਰਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਆਦਿ ਵੱਲੋਂ ਨਾਜਾਇਜ਼ ਢੰਗ ਨਾਲ ਕੀਤੇ ਕਬਜ਼ਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਹ ਸਾਰਾ ਕੁਝ ਸ਼ਹਿਰ ਵਾਸੀਆਂ ਦੇ ਹਿੱਤ ਲਈ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਕਾਰਨ ਅੰਮ੍ਰਿਤਸਰ ਸ਼ਹਿਰ ਵਿਚ ਲੱਖਾਂ ਦੀ ਗਿਣਤੀ ਵਿਚ ਦੇਸ਼ਾਂ ਵਿਦੇਸ਼ਾਂ ਵਿਚੋਂ ਸੰਗਤ ਪਹੁੰਚਦੀ ਹੈ। ਇਸ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਦਿਤੀਆਂ ਹਦਾਇਤਾਂ ਨੂੰ ਮੰਨਿਆ ਜਾਵੇ ਅਤੇ ਪੂਰਨ ਸਹਿਯੋਗ ਦਿੱਤਾ ਜਾਵੇ।
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement