NCERT ਦੀ 12ਵੀਂ ਦੀ ਕਿਤਾਬ 'ਚ ਪੇਸ਼ ਕੀਤੇ ਗਏ ਗ਼ਲਤ ਢੰਗ ਨਾਲ ਇਤਿਹਾਸਕ ਵੇਰਵੇ : ਹਰਜਿੰਦਰ ਸਿੰਘ ਧਾਮੀ  

By : KOMALJEET

Published : Apr 8, 2023, 12:40 pm IST
Updated : Apr 8, 2023, 12:40 pm IST
SHARE ARTICLE
Representational Image
Representational Image

ਕਿਹਾ, ‘ਸੁਤੰਤਰ ਭਾਰਤ ’ਚ ਰਾਜਨੀਤੀ’ ਕਿਤਾਬ ਵਿਚੋਂ ਤੁਰੰਤ ਹਟਾਈ ਜਾਵੇ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ 

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਵਲੋਂ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗ਼ਲਤ ਜਾਣਕਾਰੀ ਦੇਣ ’ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨਸੀਈਆਰਟੀ ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗ਼ਲਤ ਅਰਥਾਂ ’ਚ ਪੇਸ਼ ਕਰ ਰਿਹਾ ਹੈ। ਇਸ ਨੇ ਬਾਰ੍ਹਵੀਂ ਜਮਾਤ ਦੀ ਕਿਤਾਬ ‘ਸੁਤੰਤਰ ਭਾਰਤ ’ਚ ਰਾਜਨੀਤੀ’ ਅੰਦਰ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਦਰਜ ਕੀਤੀ ਗਈ ਹੈ, ਜਿਸ ਨਾਲ ਕੌਮ ਦੀਆਂ ਭਾਵਨਾਵਾਂ ਦੁਖੀਆਂ ਹਨ। 

ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਵਿਆਖਿਆ ਕਰਦਿਆਂ ਸਿੱਖਾਂ ਨੂੰ ਵੱਖਵਾਦੀ ਪੇਸ਼ ਕਰਨਾ ਹਰਗਿਜ਼ ਜਾਇਜ਼ ਨਹੀਂ ਹੈ, ਲਿਹਾਜਾ ਐਨਸੀਈਆਰਟੀ ਇਸ ਨੂੰ ਤੁਰਤ ਹਟਾਏ। ਧਾਮੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਾਰ੍ਹਵੀਂ ਦੀ ਕਿਤਾਬ ’ਚੋਂ ਕੁੱਝ ਜਾਣਕਾਰੀਆਂ ਹਟਾਉਣ ਅਤੇ ਕੁੱਝ ਨਵੀਆਂ ਸ਼ਾਮਲ ਕਰਨ ਸਮੇਂ ਫ਼ਿਰਕੂਪੱਖ ਤੋਂ ਕਾਰਵਾਈ ਕੀਤੀ ਗਈ ਹੈ। ਦੁੱਖ ਦੀ ਗੱਲ ਹੈ ਕਿ ਜੋ ਮੌਜੂਦਾ ਕੇਂਦਰ ਸਰਕਾਰ ਨੂੰ ਵਾਰਾ ਖਾਂਦਾ ਹੈ, ਉਸ ਅਨੁਸਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ।

ਖਾਸ ਕਰ ਕੇ ਘੱਟ ਗਿਣਤੀਆਂ ਬਾਰੇ ਪਾਠਕ੍ਰਮ ਖ਼ਤਮ ਕੀਤੇ ਜਾ ਰਹੇ ਹਨ ਅਤੇ ਮਨਮਰਜ਼ੀ ਦਾ ਸਿਲੇਬਸ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਅਨੁਸਾਰ ਸੋਚੀ ਸਮਝੀ ਚਾਲ ਤਹਿਤ ਹੀ ‘ਸੁਤੰਤਰ ਭਾਰਤ ’ਚ ਰਾਜਨੀਤੀ’ ਦੀਆਂ ਪੁਸਤਕ ਵਿਚ ਵੀ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਗ਼ਲਤ ਵਿਆਖਿਆ ਕੀਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਇਕ ਇਤਿਹਾਸਕ ਦਸਤਾਵੇਜ਼ ਹੈ ਜਿਸ ਵਿਚ ਕੋਈ ਵੀ ਗ਼ਲਤ ਗੱਲ ਸ਼ਾਮਲ ਨਹੀਂ ਹੈ।

ਇਸ ਵਿਚ ਸੂਬਿਆਂ ਦੇ ਅਧਿਕਾਰਾਂ ਦੀ ਗੱਲ ਕੀਤੀ ਗਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਅੱਜ ਵੀ ਅਜਿਹੇ ਹੀ ਹਾਲਾਤ ਹਨ। ਸੂਬਿਆਂ ਦੇ ਹੱਕਾਂ ਅਤੇ ਹਿਤਾਂ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇੰਝ ਲਗਦਾ ਹੈ ਕਿ ਜਿਵੇਂ ਜਾਣਬੁਝ ਕਿ ਹਿੰਦੂ ਰਾਸ਼ਟਰ ਦੀ ਭਾਸ਼ਾ ਬੋਲਣ ਵਾਲਿਆਂ ਦੀ ਤਰਫ਼ਦਾਰੀ ਕੀਤੀ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਘੱਟਗਿਣਤੀਆਂ ਦੇ ਮਾਮਲਿਆਂ ਨੂੰ ਹੱਲ ਕਰਨ ਦੀ ਥਾਂ ਉਨ੍ਹਾਂ ਪ੍ਰਤੀ ਗ਼ਲਤ ਧਾਰਨਾਵਾਂ ਪੈਦਾ ਕਰਕੇ ਵਿਰੋਧੀ ਬਿ੍ਰਤਾਂਤ ਸਿਰਜਿਆ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement