NIA ਨੇ 57 ਗੈਂਗਸਟਰਾਂ-ਅੱਤਵਾਦੀਆਂ ਦੇ ਮੰਗੇ ਵੇਰਵੇ:ਪੰਜਾਬ ਸਰਕਾਰ ਨੂੰ ਦੇਣੀ ਪਵੇਗੀ ਜਾਣਕਾਰੀ; ਜਾਂਚ ਮਗਰੋਂ ਜਾਇਦਾਦ ਕੀਤੀ ਜਾ ਸਕਦੀ ਹੈ ਕੁਰਕ
Published : Apr 8, 2023, 2:29 pm IST
Updated : Apr 8, 2023, 2:29 pm IST
SHARE ARTICLE
photo
photo

ਉੱਤਰ ਪ੍ਰਦੇਸ਼ ਸਰਕਾਰ ਪਹਿਲਾਂ ਹੀ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਅਜਿਹੀਆਂ ਕਈ ਜਾਇਦਾਦਾਂ ਨੂੰ ਢਾਹ ਚੁੱਕੀ ਹੈ...

 

ਮੁਹਾਲੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਸਰਕਾਰ ਤੋਂ 57 ਕਥਿਤ ਗੈਂਗਸਟਰਾਂ ਅਤੇ ਅੱਤਵਾਦੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਹਨ। ਇਸ ਵਿੱਚ NIA ਨੇ ਸਿੱਖ ਫਾਰ ਜਸਟਿਸ (SFJ) ਨਾਲ ਜੁੜੇ ਅੱਤਵਾਦੀਆਂ ਦੇ ਨਾਂ ਵੀ ਸ਼ਾਮਲ ਕੀਤੇ ਹਨ। ਗਲਤ ਤਰੀਕੇ ਨਾਲ ਕਮਾਈ ਹੋਣ 'ਤੇ ਸਰਕਾਰ ਜਾਂਚ ਤੋਂ ਬਾਅਦ ਇਨ੍ਹਾਂ ਸਾਰਿਆਂ ਦੀ ਜਾਇਦਾਦ ਕੁਰਕ ਕਰ ਸਕਦੀ ਹੈ।

NIA ਅੱਤਵਾਦੀਆਂ ਅਤੇ ਗੈਂਗਸਟਰਾਂ ਦੁਆਰਾ ਮਿਲ ਕੇ ਬਣਾਏ ਗਏ ਕਲੱਸਟਰ ਨੂੰ ਤੋੜਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਐਨਆਈਏ ਵੱਲੋਂ ਦੋ ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ। ਜਿਸ ਵਿੱਚ ਲਾਰੈਂਸ, ਜੱਗੂ ਭਗਵਾਨਪੁਰੀਆ, ਕਾਲਾ ਜਥੇੜਾ, ਭੁੱਪੀ ਆਦਿ ਗੈਂਗਸਟਰਾਂ ਦੇ ਨਾਮ ਵੀ ਸ਼ਾਮਲ ਹਨ, ਇਸ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖੀਬਰ ਲੰਡਾ ਵੀ ਸ਼ਾਮਲ ਹਨ। ਐਨਆਈਏ ਪੰਜਾਬ, ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਵੀ ਦੋ ਤੋਂ ਤਿੰਨ ਵਾਰ ਛਾਪੇਮਾਰੀ ਕਰ ਚੁੱਕੀ ਹੈ।

ਜੇਕਰ NIA ਦੀ ਜਾਂਚ 'ਚ ਇਹ ਸਾਬਤ ਹੋ ਜਾਂਦਾ ਹੈ ਕਿ ਜਾਇਦਾਦਾਂ ਨੂੰ ਖਰੀਦਣ ਲਈ ਗੈਰ-ਕਾਨੂੰਨੀ ਧਨ ਦੀ ਵਰਤੋਂ ਕੀਤੀ ਗਈ ਹੈ, ਤਾਂ ਸਰਕਾਰ ਇਨ੍ਹਾਂ ਨੂੰ ਕੁਰਕ ਕਰ ਸਕਦੀ ਹੈ ਜਾਂ ਉਨ੍ਹਾਂ ਨੂੰ ਢਾਹ ਵੀ ਸਕਦੀ ਹੈ। ਇਹ ਨਜਾਇਜ਼ ਪੈਸਾ ਵਿਦੇਸ਼ਾਂ ਤੋਂ ਅੱਤਵਾਦੀ ਫੰਡਿੰਗ, ਡਰੱਗ ਤਸਕਰੀ ਅਤੇ ਜਬਰੀ ਵਸੂਲੀ ਰਾਹੀਂ ਇਕੱਠਾ ਕੀਤਾ ਜਾ ਸਕਦਾ ਹੈ। ਇਹ ਸੋਚ ਕੇ ਸਰਕਾਰ ਐਨਆਈਏ ਰਾਹੀਂ ਇਹ ਕਾਰਵਾਈ ਕਰ ਰਹੀ ਹੈ।

ਉੱਤਰ ਪ੍ਰਦੇਸ਼ ਸਰਕਾਰ ਪਹਿਲਾਂ ਹੀ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਅਜਿਹੀਆਂ ਕਈ ਜਾਇਦਾਦਾਂ ਨੂੰ ਢਾਹ ਚੁੱਕੀ ਹੈ।

ਗ੍ਰਹਿ ਸਕੱਤਰ ਅਨੁਰਾਗ ਵਰਮਾ ਨੇ ਸਬੰਧਤ ਡਿਪਟੀ ਕਮਿਸ਼ਨਰ ਦਫ਼ਤਰਾਂ ਤੋਂ ਅੱਤਵਾਦੀਆਂ ਜਾਂ ਗੈਂਗਸਟਰਾਂ ਦੀਆਂ ਜਾਇਦਾਦਾਂ ਦਾ ਵੇਰਵਾ ਮੰਗਿਆ ਹੈ। ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਨਆਈਏ ਵੱਲੋਂ ਜਿਨ੍ਹਾਂ ਵਿਅਕਤੀਆਂ ਦੇ ਨਾਮ ਮੁਹੱਈਆ ਕਰਵਾਈ ਗਈ ਹੈ, ਉਨ੍ਹਾਂ ਦੀ ਚੱਲ ਅਤੇ ਅਚੱਲ ਜਾਇਦਾਦ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਐਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਅਤੇ ਵਧੀਕ ਸਕੱਤਰ (ਉੱਤਰੀ ਬਲਾਕ) ਪ੍ਰਵੀਨ ਵਸ਼ਿਸ਼ਟ ਵੱਲੋਂ ਪੰਜਾਬ ਸਰਕਾਰ ਨੂੰ ਲਿਖੇ ਪੱਤਰਾਂ ਦੇ ਆਧਾਰ ’ਤੇ ਸਬੰਧਤ ਜ਼ਿਲ੍ਹੇ ਦੇ ਡੀਸੀ ਨੂੰ ਅਜਿਹਾ ਕਰਨ ਲਈ ਕਿਹਾ ਗਿਆ ਹੈ।

ਐਨਆਈਏ ਨੇ ਤਰਨਤਾਰਨ ਵਿੱਚ 23 ਸਤੰਬਰ 2019 ਨੂੰ ਹੋਏ ਬੰਬ ਧਮਾਕੇ ਦੇ ਮੁਲਜ਼ਮਾਂ ਦੀਆਂ ਜਾਇਦਾਦਾਂ ਦੇ ਵੇਰਵੇ ਮੁੱਖ ਤੌਰ ’ਤੇ ਮੰਗੇ ਹਨ। ਇਸ ਘਟਨਾ ਵਿੱਚ ਤਰਨਤਾਰਨ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਹ ਪੂਰੀ ਘਟਨਾ ਦਹਿਸ਼ਤੀ ਮਾਡਿਊਲ ਦਾ ਹਿੱਸਾ ਸੀ। ਜਿਸ ਵਿੱਚ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਨਾਲ ਜੁੜੇ ਅੱਤਵਾਦੀਆਂ ਦੇ ਨਾਂ ਸਾਹਮਣੇ ਆਏ ਸਨ।

ਮੁਲਜ਼ਮਾਂ ਦੀ ਜਾਇਦਾਦ ਦੀ ਗੱਲ ਕਰੀਏ ਤਾਂ ਸਭ ਤੋਂ ਵੱਧ 12 ਫਿਰੋਜ਼ਪੁਰ ਦੇ ਹਨ, ਜਦਕਿ 11 ਤਰਨਤਾਰਨ ਅਤੇ 10 ਅੰਮ੍ਰਿਤਸਰ ਦੇ ਹਨ। ਹੋਰ ਜ਼ਿਲ੍ਹਿਆਂ ਦੇ ਦਹਿਸ਼ਤਗਰਦਾਂ ਅਤੇ ਗੈਂਗਸਟਰਾਂ ਵਿੱਚ ਕਪੂਰਥਲਾ, ਮੋਗਾ, ਮੋਹਾਲੀ, ਫਾਜ਼ਿਲਕਾ, ਮੁਕਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਸ਼ਾਮਲ ਹਨ।
 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement