ਖਿਡੌਣਾ ਪਸਤੌਲ ਨਾਲ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪੁਲਿਸ ਨੇ ਕੀਤਾ ਪਰਦਾਫਾਸ਼ 

By : KOMALJEET

Published : Apr 8, 2023, 8:57 pm IST
Updated : Apr 8, 2023, 8:57 pm IST
SHARE ARTICLE
Punjab News
Punjab News

2 ਖਿਡੌਣਾ ਪਸਤੌਲ ਤੇ ਤੇਜ਼ਧਾਰ ਹਥਿਆਰਾਂ ਸਮੇਤ 5 ਨੌਜਵਾਨ ਕਾਬੂ 

ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦੀ ਪੁਲਿਸ ਵੱਲੋਂ ਖਿਡੌਣੇ ਦੀਆਂ ਪਿਸਤੌਲਾਂ ਨਾਲ ਲੁੱਟਾਂ ਖੋਹਾਂ ਕਰਨ ਵਾਲੇ ਇਕ ਗਿਰੋਹ ਦੇ 5 ਮੈਂਬਰਾ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋ ਖਿਡੌਣੇ ਦੀਆਂ 2 ਪਿਸਤੌਲਾਂ ਅਤੇ ਚੋਰੀ ਦੀ ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ। ਇਹ ਖਿਡੌਣਾ ਪਿਸਤੌਲ ਨਾਲ ਵੱਖ ਵੱਖ ਇਲਾਕਿਆਂ ਅੰਦਰ ਲੋਕਾਂ ਨੂੰ ਡਰਾ ਧਮਕਾ ਕੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਮੈਂਬਰੀ ਗਰੋਹ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋ ਚੋਰੀ ਦੀ ਐਕਟਿਵਾ, 2 ਖਿਡੌਣਾ ਪਿਸਤੌਲ ਅਤੇ 2 ਦਾਤਰ ਬਰਾਮਦ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਵੇਗੀ ਕਿ ਆਖ਼ਰ ਕਿਥੇ ਕਿਥੇ ਇਹ ਲੁੱਟਾਂ ਖੋਹ ਦੀ ਵਾਰਦਾਤ ਨੂੰ ਅੰਜਾਮ ਦੇ ਚੁੱਕੇ ਹਨ। ਜਾਣਕਾਰੀ ਮੁਤਾਬਕ ਹੁਣ ਤੱਕ 12 ਦੇ ਕਰੀਬ ਵਾਰਦਾਤਾਂ ਦੀ ਗੱਲ ਇਨ੍ਹਾਂ ਕਬੂਲੀ ਹੈ ਅਤੇ ਅੱਗੇ ਦੀ ਪੁੱਛਗਿੱਛ ਜਾਰੀ ਹੈ।

Tags: crime, police

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement