ਰਾਘਵ ਚੱਢਾ ਨੇ ਪੰਜਾਬ ’ਚ ਖਰਾਬ ਹੋਈਆਂ ਫਸਲਾਂ ਦਾ ਲਿਆ ਜਾਇਜ਼ਾ : ਮੁਆਵਜ਼ੇ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ
Published : Apr 8, 2023, 4:07 pm IST
Updated : Apr 8, 2023, 4:07 pm IST
SHARE ARTICLE
PHOTO
PHOTO

ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ 34.9 ਲੱਖ ਹੈਕਟੇਅਰ ਕਣਕ ਦੀ ਫ਼ਸਲ ਵਿੱਚੋਂ ਕਰੀਬ 14 ਲੱਖ ਹੈਕਟੇਅਰ (40%) ਮੀਂਹ ਕਾਰਨ ਪ੍ਰਭਾਵਿਤ ਹੋਇਆ

 

ਰੂਪਨਗਰ : ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਦੇ ਵੱਖ-ਵੱਖ ਖੇਤਾਂ ਦਾ ਦੌਰਾ ਕਰ ਕੇ ਨੁਕਸਾਨੀਆਂ ਫਸਲਾਂ ਦਾ ਮੁਆਇਨਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।

ਰਾਘਵ ਚੱਢਾ ਨਾਲ ਦੁੱਖ ਸਾਂਝਾ ਕਰਦਿਆਂ ਕਿਸਾਨਾਂ ਨੇ ਉਨ੍ਹਾਂ ਨੂੰ ਆਪਣੀਆਂ ਖਰਾਬ ਹੋਈਆਂ ਫਸਲਾਂ ਦੇ ਸੈਂਪਲ ਵੀ ਦਿੱਤੇ। ਕਿਸਾਨਾਂ ਦੇ ਨੁਕਸਾਨ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਵੀ ਸੂਚਿਤ ਕਰਨ ਦੀ ਬੇਨਤੀ ਕੀਤੀ ਹੈ। ਚੱਢਾ ਨੇ ਮੌਕੇ 'ਤੇ ਹੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਖਰਾਬ ਹੋਈ ਫਸਲ ਦੇ ਨਮੂਨੇ ਸਮੇਤ ਭੇਜਿਆ ਸੀ।

photo

ਚੱਢਾ ਨੇ ਵਿੱਤ ਮੰਤਰੀ ਨੂੰ ਨੁਕਸਾਨ ਬਾਰੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ 34.9 ਲੱਖ ਹੈਕਟੇਅਰ ਕਣਕ ਦੀ ਫ਼ਸਲ ਵਿੱਚੋਂ ਕਰੀਬ 14 ਲੱਖ ਹੈਕਟੇਅਰ (40%) ਮੀਂਹ ਕਾਰਨ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਨੁਕਸਾਨ ਲਈ ਰਾਹਤ ਰਾਸ਼ੀ 12,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 15,000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਉਨ੍ਹਾਂ ਨੇ ਸੂਚਿਤ ਕੀਤਾ ਕਿ ਸ਼ੁਰੂਆਤੀ ਨਮੂਨੇ ਦੇ ਆਧਾਰ 'ਤੇ ਡੀਐਫਪੀਡੀ ਦੁਆਰਾ ਕਣਕ ਦੀ ਖਰੀਦ ਲਈ ਲਾਜ਼ਮੀ ਇਕਸਾਰ ਵਿਸ਼ੇਸ਼ਤਾਵਾਂ ਵਿੱਚ ਢਿੱਲ ਵਰਗੇ ਵਾਧੂ ਕਦਮ ਵੀ ਕਿਸਾਨਾਂ ਦੀ ਮਦਦ ਲਈ ਚੁੱਕੇ ਗਏ ਹਨ।

photo

ਰਾਘਵ ਚੱਢਾ ਨੇ ਕਿਹਾ ਕਿ ਕੇਂਦਰ ਪੰਜਾਬ ਦੇ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦਾ। ਕਿਉਂਕਿ ਪੰਜਾਬ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਵਿੱਤ ਮੰਤਰੀ ਨੂੰ ਪੰਜਾਬ ਲਈ ਵਿਸ਼ੇਸ਼ ਪੈਕੇਜ ਦੇਣ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦਿੱਤਾ ਜਾ ਸਕੇ।

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement