ਆਪਣੇ ਹਲਕੇ ਗੁਰਦਾਸਪੁਰ ਤੋਂ ਹੀ ਨਹੀਂ ਸਗੋਂ ਸੰਸਦ ਤੋਂ ਵੀ ਗਾਇਬ ਸੰਨੀ ਦਿਓਲ, ਸਿਰਫ਼ ਦੋ ਦਿਨ ਪਹੁੰਚੇ ਸੰਸਦ

By : GAGANDEEP

Published : Apr 8, 2023, 2:02 pm IST
Updated : Apr 8, 2023, 2:55 pm IST
SHARE ARTICLE
Sunny Deol
Sunny Deol

ਸੁਖਬੀਰ ਬਾਦਲ ਸਿਰਫ 4 ਦਿਨ ਗਏ ਸੰਸਦ

 

 ਨਵੀਂ ਦਿੱਲੀ : ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਆਪਣੇ ਹਲਕੇ ਗੁਰਦਾਸਪੁਰ ਵਿੱਚੋਂ ਹੀ ਗਾਇਬ ਨਹੀਂ ਹੋਏ ਸਗੋਂ ਉਹ ਸੰਸਦ ਵਿੱਚੋਂ ਵੀ ਗੈਰਹਾਜ਼ਰ ਰਹੇ। ਸੰਨੀ ਦਿਓਲ ਦੇ ਉਹਨਾਂ ਦੇ ਹਲਕੇ ਗੁਰਦਾਸਪੁਰ 'ਚ ਲਾਪਤਾ ਹੋਣ ਦੇ ਇਸ਼ਤਿਹਾਰ ਵੀ ਲਗਾਏ ਗਏ ਸਨ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਹਲਕੇ ਤੋਂ ਹੀ ਨਹੀਂ ਸਗੋਂ ਸੰਸਦ ਤੋਂ ਵੀ ਗਾਇਬ ਹਨ।

ਇਹ ਵੀ ਪੜ੍ਹੋ: ਸਿੰਘਾਪੁਰ 'ਚ ਭਾਰਤੀ ਵਿਅਕਤੀ ਨੂੰ ਪੌੜੀਆਂ ਤੋਂ ਸੁੱਟਿਆ ਹੇਠਾਂ, ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਦੀ ਸਮੁੱਚੀ ਹਾਜ਼ਰੀ ਸਿਰਫ਼ 20 ਫ਼ੀਸਦੀ ਰਹੀ ਹੈ। ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਸ਼ੁਰੂ ਹੋਇਆ ਅਤੇ 6 ਅਪ੍ਰੈਲ ਨੂੰ ਖ਼ਤਮ ਹੋਇਆ। ਇਸ ਸੈਸ਼ਨ ਦੌਰਾਨ 23 ਬੈਠਕਾਂ ਹੋਈਆਂ। ਸੰਨੀ ਦਿਓਲ ਸਿਰਫ ਦੋ ਦਿਨ ਹੀ ਨਜ਼ਰ ਆਏ ਜਦਕਿ ਉਹ 21 ਦਿਨ ਗੈਰਹਾਜ਼ਰ ਰਹੇ।

ਇਹ ਵੀ ਪੜ੍ਹੋ: ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਦਿਆਰਥੀ ਦੀ ਹੋਈ ਮੌਤ, ਹਸਪਤਾਲ ਵਿੱਚ ਤੋੜਿਆ ਦਮ 

ਦੱਸ ਦੇਈਏ ਕਿ ਸੰਸਦ ਦੇ ਪਿਛਲੇ ਬਜਟ ਸੈਸ਼ਨ ਦੌਰਾਨ ਵੀ ਲੋਕ ਸਭਾ ਮੈਂਬਰਾਂ ਵਿੱਚੋਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਦੀ ਮੌਜੂਦਗੀ ਸਭ ਤੋਂ ਘੱਟ ਰਹੀ। ਦੂਜੇ ਨੰਬਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਰਹੇ ਹਨ। ਸੁਖਬੀਰ ਬਾਦਲ ਸਿਰਫ ਚਾਰ ਦਿਨ ਲਈ ਹੀ ਪਾਰਲੀਮੈਂਟ ਪਹੁੰਚੇ ਤੇ 19 ਦਿਨ ਗੈਰ ਹਾਜ਼ਰ ਰਹੇ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ 15 ਦਿਨ ਸੰਸਦ ਵਿੱਚ ਹਾਜ਼ਰ ਰਹੇ ਅਤੇ ਅੱਠ ਦਿਨ ਗ਼ੈਰਹਾਜ਼ਰ ਰਹੇ।

ਕਾਂਗਰਸ ਦੇ ਸੰਸਦ ਮੈਂਬਰ ਇਸ ਮਾਮਲੇ 'ਚ ਸਭ ਤੋਂ ਅੱਗੇ ਰਹੇ ਹਨ। ਚੌਧਰੀ ਸੰਤੋਖ ਸਿੰਘ ਦੀ ਮੌਤ ਕਾਰਨ ਜਲੰਧਰ ਹਲਕੇ ਦੀ ਨੁਮਾਇੰਦਗੀ ਨਹੀਂ ਹੈ। ਕਾਂਗਰਸੀ ਸੰਸਦ ਮੈਂਬਰਾਂ ਮਨੀਸ਼ ਤਿਵਾੜੀ, ਰਵਨੀਤ ਬਿੱਟੂ, ਡਾ. ਅਮਰ ਸਿੰਘ ਅਤੇ ਗੁਰਜੀਤ ਸਿੰਘ ਔਜਲਾ ਦੀ ਬਜਟ ਸੈਸ਼ਨ ਦੌਰਾਨ 100 ਫੀਸਦੀ ਹਾਜ਼ਰੀ ਰਹੀ ਜਦਕਿ ਪ੍ਰਨੀਤ ਕੌਰ ਸੰਸਦ ਇਕ ਦਿਨ ਵੀ ਨਹੀਂ ਗਈ। ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਨੇ 14 ਦਿਨਾਂ ਤੱਕ ਬਜਟ ਸੈਸ਼ਨ ਵਿੱਚ ਹਿੱਸਾ ਲਿਆ। ਕਾਂਗਰਸ ਦੇ ਜਸਵੀਰ ਡਿੰਪਾ ਵੀ 20 ਦਿਨਾਂ ਤੋਂ ਮੌਜੂਦ ਹਨ।

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ 20 ਦਿਨ ਸੰਸਦ ਵਿਚ ਹਾਜ਼ਰ ਰਹੇ ਅਤੇ ਤਿੰਨ ਦਿਨ ਗ਼ੈਰਹਾਜ਼ਰ ਰਹੇ। ਬਜਟ ਸੈਸ਼ਨ ਇਸ ਵਾਰ ਦੋ ਪੜਾਵਾਂ ਵਿਚ ਚੱਲਿਆ ਹੈ। ਇਸੇ ਤਰ੍ਹਾਂ ਰਾਜ ਸਭਾ ਮੈਂਬਰਾਂ ਦੀ ਹਾਜ਼ਰੀ ਨੂੰ ਵੇਖੀਏ ਤਾਂ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਸੈਸ਼ਨ ਦੌਰਾਨ ਨਜ਼ਰ ਨਹੀਂ ਆਏ। ਉਨ੍ਹਾਂ ਨੇ ਸੈਸ਼ਨ ਦੌਰਾਨ ਛੁੱਟੀ ਲਈ ਹੋਈ ਸੀ। ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਵੀ ਛੇ ਦਿਨ ਹੀ ਹਾਜ਼ਰੀ ਭਰੀ। ਰਾਜ ਸਭਾ ਦੀਆਂ ਬਜਟ ਸੈਸ਼ਨ ਦੌਰਾਨ 25 ਬੈਠਕਾਂ ਹੋਈਆਂ ਹਨ। ਆਪ ਸੰਸਦ ਮੈਂਬਰ ਸੰਦੀਪ ਪਾਠਕ ਵੀ ਬਜਟ ਸੈਸ਼ਨ ਵਿਚੋਂ 11 ਦਿਨ ਗ਼ੈਰਹਾਜ਼ਰ ਰਹੇ ਹਨ ਅਤੇ ਡਾ. ਅਸ਼ੋਕ ਕੁਮਾਰ ਮਿੱਤਲ ਦੀ ਹਾਜ਼ਰੀ 15 ਦਿਨਾਂ ਦੀ ਰਹੀ ਹੈ। ਐਮਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ 15 ਦਿਨ ਹਾਜ਼ਰੀ ਭਰੀ ਅਤੇ ਉਹ 10 ਦਿਨ ਗ਼ੈਰਹਾਜ਼ਰ ਰਹੇ ਹਨ। ‘ਆਪ ਮੈਂਬਰਾਂ ਵਿਚੋਂ ਸਭ ਤੋਂ ਵੱਧ ਹਾਜ਼ਰੀ ਰਾਘਵ ਚੱਢਾ ਦੀ ਰਹੀ ਜੋ 21 ਦਿਨ ਹਾਜ਼ਰ ਰਹੇ ਹਨ ਅਤੇ ਇਸੇ ਤਰ੍ਹਾਂ ਸੰਜੀਵ ਅਰੋੜਾ 19 ਦਿਨ ਹਾਜ਼ਰ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement