ਪੁੱਤਰ ਤੇ ਪਤਨੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਕਾਬੂ 

By : KOMALJEET

Published : Apr 8, 2023, 6:55 pm IST
Updated : Apr 8, 2023, 6:55 pm IST
SHARE ARTICLE
Punjab News
Punjab News

ਨਾਜਾਇਜ਼ ਸਬੰਧਾਂ ਦੇ ਸ਼ੱਕ ਹੇਠ ਨਸ਼ੇੜੀ ਨੇ ਕੀਤਾ ਸੀ ਪਰਿਵਾਰ 'ਤੇ ਹਮਲਾ!

ਸਮਰਾਲਾ : ਸਮਰਾਲਾ ਦੇ ਪਿੰਡ ਕੋਟਲਾ ਵਿਖੇ ਦੋ ਦਿਨ ਪਹਿਲਾਂ ਆਪਣੀ ਪਤਨੀ ਅਤੇ ਪੁੱਤਰ ਨੂੰ ਤੇਜ਼ਧਾਰ ਹਥਿਆਰ ਨਾਲ ਬੁਰੀ ਤਰ੍ਹਾਂ ਵੱਢ ਟੁੱਕ ਕਰਨ ਵਾਲੇ ਹਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਦੇ 14 ਸਾਲਾਂ ਬੱਚੇ ਨੂੰ ਪੁਲਿਸ ਨੇ ਸੁਰੱਖਿਅਤ ਬਰਾਮਦ ਕਰ ਲਿਆ। ਹਰਜੀਤ ਸਿੰਘ ਨੂੰ ਅਨੰਦਪੁਰ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ। ਹਰਜੀਤ ਸਿੰਘ ਨੇ ਪੁਲਿਸ ਕੋਲ ਕਿਹਾ ਕਿ ਉਸ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਪੁੱਤਰ ਨਾਲ ਹੀ ਨਾਜਾਇਜ਼ ਸਬੰਧ ਹਨ। ਜਿਸ ਕਰ ਕੇ ਉਸ ਨੇ ਇਹ ਕਾਰਾ ਕੀਤਾ।

ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ ਵਾਰਦਾਤ ਮੌਕੇ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਇਸ ਤੋਂ ਇਲਾਵਾ ਛੋਟੇ ਬੱਚੇ ਨੂੰ ਵੀ ਸੁਰੱਖਿਅਤ ਬਰਾਮਦ ਕਰ ਲਿਆ ਹੈ। ਉਧਰ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਦਾਦੇ ਦੇ ਭੋਗ 'ਤੇ ਗਿਆ ਪਰਿਵਾਰ ਤਾਂ ਪਿੱਛੋਂ ਘਰ ਲੁੱਟ ਕੇ ਲੈ ਗਏ ਲੁਟੇਰੇ 

ਜ਼ਿਕਰਯੋਗ ਹੈ ਕਿ ਸਮਰਾਲਾ ਦੇ ਨਜ਼ਦੀਕ ਪਿੰਡ ਕੁਟਾਲਾ ਵਿਖੇ ਇਹ ਦਰਦਨਾਕ ਘਟਨਾ ਵਾਪਰੀ ਜਿਸ ਵਿੱਚ ਹਰਵਿੰਦਰ ਸਿੰਘ 43 ਸਾਲਾਂ ਨੇ ਅਪਣੀ ਪਤਨੀ ਜਸਵਿੰਦਰ ਕੌਰ 38 ਸਾਲ ਦੀ ਅਤੇ ਅਪਣੇ ਪੁੱਤਰ ਲਵਪ੍ਰੀਤ ਸਿੰਘ 17 ਸਾਲਾਂ ਨੌਜਵਾਨ ਨੂੰ ਤੇਜ਼ਧਾਰ ਹਥਿਆਰ ਨਾਲ ਵੱਢ ਟੁੱਕ ਦਿੱਤਾ। ਪਿੰਡ ਵਾਲਿਆਂ ਵਲੋਂ ਜਸਵਿੰਦਰ ਕੌਰ ਦੇ ਪੇਕੇ ਪਰਿਵਾਰ ਇਤਲਾਹ ਦਿੱਤੀ ਗਈ ਜਿਸ ਤੇ ਜਸਵਿੰਦਰ ਕੌਰ ਦੇ ਭਰਾਵਾਂ ਵੱਲੋਂ ਕਾਈਨੌਰ ਤੋਂ ਪਿੰਡ ਪਹੁੰਚ ਕੇ ਦੋਵਾਂ ਨੂੰ ਖੇਤਾਂ ਵਿੱਚੋਂ ਚੁੱਕ ਕੇ ਸਿਵਲ ਹਸਪਤਾਲ ਸਮਰਾਲਾ ਲਿਆਂਦਾ ਗਿਆ ਜਿਥੇ ਉਹਨਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਚੰਡੀਗੜ੍ਹ ਰੈਫਰ ਕੀਤਾ ਗਿਆ। 

ਇਹ ਵੀ ਪੜ੍ਹੋ: ਦਿਨ-ਦਿਹਾੜੇ ਬਜ਼ੁਰਗ 'ਤੇ ਜਾਨਲੇਵਾ ਹਮਲਾ, ਅੰਨ੍ਹੇਵਾਹ ਨੌਜਵਾਨਾਂ ਵੱਲੋਂ ਮਾਰੀਆਂ ਗਈਆਂ ਬਜ਼ੁਰਗ 'ਤੇ ਕੱਚ ਦੀਆਂ ਬੋਤਲਾਂ 

ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਅਤੇ ਆਪਣੇ ਛੋਟੇ ਪੁੱਤਰ ਜੋਤ ਨੂੰ ਨਾਲ ਲੈ ਗਿਆ ਜਿਸ ਦੀ ਉਮਰ ਕਰੀਬ 14 ਸਾਲ ਦੱਸੀ ਜਾ ਰਹੀ ਹੈ। ਉਧਰ ਜ਼ਮਖੀ ਹੋਏ ਮਾਂ-ਪੁੱਤਰ ਜ਼ੇਰੇ ਇਲਾਜ ਹਨ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Tags: crime, police

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement