ਦਾਦੇ ਦੇ ਭੋਗ 'ਤੇ ਗਿਆ ਪਰਿਵਾਰ ਤਾਂ ਪਿੱਛੋਂ ਘਰ ਲੁੱਟ ਕੇ ਲੈ ਗਏ ਲੁਟੇਰੇ 

By : KOMALJEET

Published : Apr 8, 2023, 5:19 pm IST
Updated : Apr 8, 2023, 5:19 pm IST
SHARE ARTICLE
Robbery
Robbery

5 ਲੱਖ ਰੁਪਏ ਨਕਦੀ ਸਮੇਤ ਸੋਨੇ ਦੇ ਗਹਿਣੇ ਲੈ ਕੇ ਰਫ਼ੂ-ਚੱਕਰ ਹੋਏ ਚੋਰ 

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਅੱਜੋਵਾਲ ਤੋਂ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਬੀਤੇ ਕੱਲ੍ਹ ਚੋਰਾਂ ਵਲੋਂ ਵੇਰਕਾ ਮਿਲਕ ਪਲਾਂਟ ਨਜ਼ਦੀਕ ਸਥਿਤ ਇਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ।  ਜਾਣਕਾਰੀ ਅਨੁਸਾਰ ਚੋਰਾਂ ਵੱਲੋਂ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਗਏ। ਇਸ ਘਟਨਾ ਨਾਲ ਪਰਿਵਾਰ ਦਾ ਕੁੱਲ 10 ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋਇਆ ਹੈ।

Robbery Robbery

ਇਹ ਵੀ ਪੜ੍ਹੋ: ਦਿਨ-ਦਿਹਾੜੇ ਬਜ਼ੁਰਗ 'ਤੇ ਜਾਨਲੇਵਾ ਹਮਲਾ, ਅੰਨ੍ਹੇਵਾਹ ਨੌਜਵਾਨਾਂ ਵੱਲੋਂ ਮਾਰੀਆਂ ਗਈਆਂ ਬਜ਼ੁਰਗ 'ਤੇ ਕੱਚ ਦੀਆਂ ਬੋਤਲਾਂ 

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਤੇ ਵੱਖ-ਵੱਖ ਪਹਿਲੂਆਂ ਨੂੰ ਆਧਾਰ ਬਣਾ ਕੇ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਚਰਨਜੀਤ ਸਿੰਘ ਪੁੱਤਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਦੂਜਾ ਘਰ ਸਲਵਾੜਾ ਮੁਹੱਲੇ 'ਚ ਹੈ ਤੇ ਬੀਤੇ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਦਾਦੇ ਦੀ ਮੌਤ ਹੋ ਗਈ ਸੀ ਜਿਸ ਕਾਰਨ ਉਹ ਉਥੇ ਪਰਿਵਾਰ ਸਮੇਤ ਭੋਗ 'ਤੇ ਗਏ ਸਨ। 

Robbery Robbery

ਇਹ ਵੀ ਪੜ੍ਹੋ:  ਟ੍ਰੈਫ਼ਿਕ ਨਿਯਮਾਂ ਨੂੰ ਲੈ ਕੇ ਸਖ਼ਤ ਹੋਈ ਅੰਮ੍ਰਿਤਸਰ ਪੁਲਿਸ, ਨਿਯਮਾਂ ਦਾ ਉਲੰਘਣ ਕਰਨ 'ਤੇ ਹੋਵੇਗੀ ਕਾਨੂੰਨੀ ਕਾਰਵਾਈ 

ਉਨ੍ਹਾਂ ਦੱਸਿਆ ਕਿ ਜਦੋਂ ਬੀਤੀ ਰਾਤ ਕਰੀਬ ਸਾਢੇ 8 ਵਜੇ ਉਹ ਘਰ ਆਇਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਘਰ 'ਚੋਂ ਲੱਖਾਂ ਦੀ ਨਕਦੀ ਸਮੇਤ ਸੋਨੇ ਦੇ ਗਹਿਣੇ ਵੀ ਗਾਇਬ ਸਨ। ਚਰਨਜੀਤ ਸਿੰਘ ਨੇ ਦੱਸਿਆ ਕਿ ਚੋਰ ਘਰ 'ਚੋਂ 5 ਲੱਖ ਦੇ ਕਰੀਬ ਦੀ ਨਕਦੀ, 200 ਡਾਲਰ ਵਿਦੇਸ਼ੀ ਕਰੰਸੀ ਤੋਂ ਇਲਾਵਾ 10 ਤੋਂ 12 ਤੋਲੇ ਸੋਨੇ ਦੇ ਗਹਿਣੇ ਲੈ ਗਏ। ਉਨ੍ਹਾਂ ਦੱਸਿਆ ਕਿ ਇਸ ਚੋਰੀ ਦੀ ਘਟਨਾ ਨਾਲ ਉਨ੍ਹਾਂ ਦਾ 10 ਲੱਖ ਰੁਪਏ ਤੋਂ ਵਧੇਰੇ ਦਾ ਨੁਕਸਾਨ ਹੋਇਆ ਹੈ।ਦੂਜੇ ਪਾਸੇ ਥਾਣਾ ਸਦਰ ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Tags: loot, police, robbery

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement