Khanna News : ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ, ਇਮੀਗ੍ਰੇਸ਼ਨ ਕੰਪਨੀ 500 ਬੱਚਿਆਂ ਤੋਂ ਕਰੋੜਾਂ ਰੁਪਏ ਲੈ ਕੇ ਫਰਾਰ
Published : Apr 8, 2024, 11:20 am IST
Updated : Apr 8, 2024, 11:20 am IST
SHARE ARTICLE
 Immigration Company
Immigration Company

ਪੁਲੀਸ ਨੇ ਕੰਪਨੀ ਮਾਲਕ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਤੀਜੀ ਐਫਆਈਆਰ ਦਰਜ ਕਰ ਲਈ ਹੈ।

Khanna News : ਖੰਨਾ ਦੀ ਜੀਟੀਬੀ ਮਾਰਕੀਟ ਵਿੱਚ ਸਥਾਪਿਤ ਕਾਸਟ-ਵੇ ਇਮੀਗ੍ਰੇਸ਼ਨ ਕੰਪਨੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 500 ਤੋਂ ਵੱਧ ਵਿਦਿਆਰਥੀਆਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫਰਾਰ ਹੋ ਗਈ ਹੈ। ਪੁਲੀਸ ਨੇ ਕੰਪਨੀ ਮਾਲਕ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਤੀਜੀ ਐਫਆਈਆਰ ਦਰਜ ਕਰ ਲਈ ਹੈ।

 

ਇਸ ਤੋਂ ਪਹਿਲਾਂ ਕੰਪਨੀ ਤੋਂ ਪੀੜਤ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਸ਼ੁੱਕਰਵਾਰ ਨੂੰ ਐੱਸਐੱਸਪੀ ਖੰਨਾ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਗ੍ਰਿਫ਼ਤਾਰੀ ਨਾ ਹੋਣ ’ਤੇ ਸੜਕ ਜਾਮ ਕਰਨ ਦੀ ਚਿਤਾਵਨੀ ਵੀ ਦਿੱਤੀ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ।

 

6 ਅਪਰੈਲ ਨੂੰ ਥਾਣਾ ਸਿਟੀ-2 ਵਿੱਚ ਰੀਨਾ ਵਾਸੀ ਨਜ਼ਦੀਕ ਸੀ.ਐਮ.ਸੀ. ਹਸਪਤਾਲ ਲੁਧਿਆਣਾ ਦੀ ਸ਼ਿਕਾਇਤ ’ਤੇ ਕੰਪਨੀ ਮਾਲਕ ਗੁਰਪ੍ਰੀਤ ਸਿੰਘ ਬੈਨੀਪਾਲ ਵਾਸੀ ਮਕਾਨ ਨੰਬਰ 7 ,ਫਰੈਂਡਜ਼ ਕਲੋਨੀ, ਨੇੜੇ 22 ਨੰਬਰ ਫਾਟਕ ਪਟਿਆਲਾ , ਜਸਵਿੰਦਰ ਕੌਰ ਉਰਫ਼ ਰਮਨ ਬਾਜਵਾ ਉਰਫ਼ ਰਮਨਦੀਪ ਕੌਰ ਵਾਸੀ ਸਾਹਮਣੇ ਪੋਲੋ ਗਰਾਊਂਡ ਕਲੋਨੀ ਪਟਿਆਲਾ ਅਤੇ ਤੇਜਾ ਸਿੰਘ ਵਾਸੀ ਕੂਹਲੀ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

 

ਗੁਰਪ੍ਰੀਤ ਸਿੰਘ ਬੈਨੀਪਾਲ ਅਤੇ ਤੇਜਾ ਸਿੰਘ ਦੇ ਨਾਂ ਵੀ ਪਹਿਲਾਂ ਦਰਜ ਹੋਈਆਂ ਦੋਵਾਂ ਐਫਆਈਆਰਜ਼ ਵਿੱਚ ਸ਼ਾਮਲ ਹਨ। ਸ਼ਿਕਾਇਤਕਰਤਾ ਰੀਨਾ ਅਨੁਸਾਰ ਉਸ ਨਾਲ 4 ਲੱਖ 52 ਹਜ਼ਾਰ ਰੁਪਏ ਦੀ ਠੱਗੀ ਮਾਰੀ ਗਈ ਹੈ।

 

ਜੇਲ੍ਹ ਤੋਂ ਲਿਆਂਦਾ ਮੁਲਜ਼ਮ ਉਗਲ ਰਿਹਾ ਕੰਪਨੀ ਦੇ ਰਾਜ 


ਪੁਲੀਸ ਵੱਲੋਂ ਦਰਜ ਕੀਤੀ ਪਹਿਲੀ ਐਫਆਈਆਰ ਵਿੱਚ ਅੰਮ੍ਰਿਤਪਾਲ ਸਿੰਘ ਵਾਸੀ ਪਟਿਆਲਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਕਾਸਟ ਵੇ ਕੰਪਨੀ ਅਤੇ ਇਸ ਦੇ ਮਾਲਕ ਦੇ ਗਹਿਰੇ ਰਾਜ ਖੋਲ੍ਹ ਰਿਹਾ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੇ ਪੁਲੀਸ ਨੂੰ ਖੁਲਾਸਾ ਕੀਤਾ ਕਿ ਗੁਰਪ੍ਰੀਤ ਸਿੰਘ ਬੈਨੀਪਾਲ ਅਤੇ ਉਸ ਦੇ ਸਾਥੀਆਂ ਨੇ ਪਹਿਲਾਂ ਵੀ ਪੰਜਾਬ ਵਿੱਚ ਦੋ ਕੰਪਨੀਆਂ ਬਣਾ ਕੇ ਕਰੋੜਾਂ ਰੁਪਏ ਦੀ ਠੱਗੀ ਮਾਰੀ ਹੈ। ਇਨ੍ਹਾਂ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਕਈ ਅਰਜ਼ੀਆਂ ਪੈਂਡਿੰਗ ਹਨ। ਅੰਮ੍ਰਿਤਪਾਲ ਦੀ ਨਿਸ਼ਾਨਦੇਹੀ 'ਤੇ ਖੰਨਾ ਪੁਲਸ ਨੇ ਕਈ ਥਾਵਾਂ 'ਤੇ ਛਾਪੇਮਾਰੀ ਵੀ ਕੀਤੀ।

 

ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ


ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕਈ ਦਿਨ ਪਹਿਲਾਂ ਥਾਣਾ ਸਿਟੀ 2 ਵਿੱਚ ਕਾਸਟ ਵੇ ਕੰਪਨੀ ਦੇ ਮਾਲਕ ਤੇਜਾ ਸਿੰਘ, ਵਾਸੀ ਕੁਹਾਲੀ ਕਲਾਂ ਅਤੇ ਸੁਖਪ੍ਰੀਤ ਕੌਰ ਖ਼ਿਲਾਫ਼ ਆਈਪੀਸੀ ਦੀ ਧਾਰਾ 420, 120ਬੀ ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਰਿਮਾਂਡ ’ਤੇ ਲਿਆ ਗਿਆ ਸੀ। ਉਹ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਸੀ। 

 

ਧੋਖਾਧੜੀ ਦੇ ਇਸ ਮਾਮਲੇ 'ਚ ਸ਼ੁੱਕਰਵਾਰ ਨੂੰ ਥਾਣਾ ਸਿਟੀ 2 'ਚ ਪੁਲਿਸ ਨੇ ਸੁਸ਼ਮਾ ਦੇਵੀ ਵਾਸੀ ਪਾਹਲੇਵਾਲ (ਹੁਸ਼ਿਆਰਪੁਰ) ਦੀ ਸ਼ਿਕਾਇਤ 'ਤੇ ਕਾਸਟ ਵੇ ਇਮੀਗ੍ਰੇਸ਼ਨ ਸਰਵਿਸਿਜ਼ ਜੀ.ਟੀ.ਬੀ.ਮਾਰਕਿਟ ਖੰਨਾ ਦੇ ਮਾਲਕ ਗੁਰਪ੍ਰੀਤ ਸਿੰਘ ਬੈਨੀਪਾਲ, ਰੋਮਨ ਡੀਲਿੰਗ ਕਲਰਕ, ਐੱਸ. ਪੰਕਜ, ਅੰਮ੍ਰਿਤਾ ਕੌਰ, ਨਵਨੀਤ ਕੌਰ, ਹਰਿੰਦਰ ਸਿੰਘ ਵਾਸੀ ਨਾਭਾ, ਜਸਪਿੰਦਰ ਸਿੰਘ, ਤੇਜਾ ਸਿੰਘ ਵਾਸੀ ਕੂਹਲੀ ਕਲਾਂ ਦੇ ਖਿਲਾਫ ਆਈ.ਪੀ.ਸੀ ਦੀ ਧਾਰਾ 420, 120ਬੀ ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਸ਼ਨੀਵਾਰ ਨੂੰ ਰੀਨਾ ਦੀ ਸ਼ਿਕਾਇਤ 'ਤੇ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ।

 

 

 

Location: India, Punjab

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement