Lok Sabha Elections: ਲੁਧਿਆਣਾ ਵਿਚ ਹੋਈ ਕਾਂਗਰਸੀ ਆਗੂਆਂ ਦੀ ਅਹਿਮ ਬੈਠਕ; ਬੈਂਸ ਨੂੰ ਸ਼ਾਮਲ ਕਰਨ ’ਤੇ ਮੰਥਨ ਜਾਰੀ!
Published : Apr 8, 2024, 7:55 am IST
Updated : Apr 8, 2024, 7:55 am IST
SHARE ARTICLE
Important meeting of Congress leaders held in Ludhiana
Important meeting of Congress leaders held in Ludhiana

ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਸਾਬਕਾ ਵਿਧਾਇਕ ਕੁਲਦੀਪ ਵੈਦ ਰਹੇ ਸ਼ਾਮਲ

Lok Sabha Elections: ਲੁਧਿਆਣਾ ਤੋਂ ਭਾਜਪਾ ਉਮੀਦਵਾਰ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਿਰੁਧ ਕਾਂਗਰਸ ਉਮੀਦਵਾਰ ਉਤਾਰਨ ਦੀ ਕੋਈ ਕਾਹਲੀ ਨਹੀਂ ਕਰਨਾ ਚਾਹੁੰਦੀ। ਸੂਤਰਾਂ ਅਨੁਸਾਰ ਭਾਜਪਾ ਕੋਲ ਸਿੱਖ ਚਿਹਰਾ ਹੋਣ ਕਾਰਨ ਹੁਣ ਕਾਂਗਰਸ ਵਲੋਂ ਵੀ ਜ਼ਿਲ੍ਹਾ ਪੱਧਰੀ ਲੀਡਰਸ਼ਿਪ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਪਾਰਟੀ ਵਿਚ ਸ਼ਾਮਲ ਕਰਨ ਦੀ ਚਰਚਾ ਲਗਾਤਾਰ ਜਾਰੀ ਹੈ।

ਇਸ ਤੇ ਚਲਦਿਆਂ ਬੀਤੇ ਦਿਨ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਈਸ਼ਵਰਜੋਤ ਸਿੰਘ ਚੀਮਾ ਨੇ ਵੈਦ ਦੇ ਘਰ ਕਰੀਬ 2 ਘੰਟੇ ਬੰਦ ਕਮਰਾ ਮੀਟਿੰਗ ਕੀਤੀ। ਇਸ ਮੁਲਾਕਾਤ ਤੋਂ ਬਾਅਦ ਕੁਲਦੀਪ ਸਿੰਘ ਵੈਦ ਨੇ ਫੇਸਬੁੱਕ 'ਤੇ ਇਹ ਵੀ ਲਿਖਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਰਿਹਾਇਸ਼ 'ਤੇ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ |

ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਸਾਰੇ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ’ਤੇ ਭਰੋਸਾ ਜਤਾ ਰਹੇ ਹਨ ਪਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਤਲਵਾੜ ਹਾਲੇ ਵੀ ਅੜੇ ਹੋਏ ਹਨ। ਤਲਵਾੜ ਦੀ ਖੁਦ ਵੀ ਜ਼ਿਲ੍ਹਾ ਕਾਂਗਰਸ ਵਿਚ ਚੰਗੀ ਸਥਿਤੀ ਹੈ। ਇਸ ਕਾਰਨ ਪਾਰਟੀ ਉਨ੍ਹਾਂ ਨੂੰ ਭਰੋਸੇ ਵਿਚ ਲੈਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਤਲਵਾੜ ਨੇ ਕਿਹਾ ਕਿ ਇਹ ਕੋਈ ਸਿਆਸੀ ਮੀਟਿੰਗ ਨਹੀਂ ਸੀ। ਉਹ ਨਾਸ਼ਤਾ ਕਰਨ ਲਈ ਇਕੱਠੇ ਹੋਏ ਸਨ। ਕਾਂਗਰਸ ਹਾਈਕਮਾਂਡ ਜੋ ਵੀ ਫੈਸਲਾ ਲਵੇਗੀ, ਉਸ ਨੂੰ ਪੂਰੀ ਸੋਚ ਸਮਝ ਕੇ ਲਿਆ ਜਾਵੇਗਾ। ਇਹ ਪਾਰਟੀ ਦੇ ਹਿੱਤ ਵਿਚ ਹੈ।

ਦੱਸ ਦੇਈਏ ਕਿ ਸੰਜੇ ਤਲਵਾੜ ਵੀ ਕਾਂਗਰਸ ਦੀ ਟਿਕਟ ਦੇ ਮਜ਼ਬੂਤ ​​ਦਾਅਵੇਦਾਰ ਹਨ। ਕੁੱਝ ਸਮਾਂ ਪਹਿਲਾਂ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਕਾਫੀ ਚਰਚਾ ਚੱਲ ਰਹੀ ਸੀ ਪਰ ਉਨ੍ਹਾਂ ਇਨ੍ਹਾਂ ਚਰਚਾਵਾਂ 'ਤੇ ਵਿਰਾਮ ਲਗਾਉਂਦੇ ਹੋਏ ਕਿਹਾ ਕਿ ਉਹ ਮਰਦੇ ਦਮ ਤਕ ਕਾਂਗਰਸ 'ਚ ਹੀ ਰਹਿਣਗੇ। ਸ਼ਹਿਰ 'ਚ ਇਹ ਵੀ ਚਰਚਾ ਹੈ ਕਿ ਬੈਂਸ ਨੂੰ ਟਿਕਟ ਮਿਲਣ 'ਚ ਦੇਰੀ ਦਾ ਕਾਰਨ ਇਹ ਹੈ ਕਿ ਬੈਂਸ ਚੋਣ ਨਿਸ਼ਾਨ ਲੈਟਰ ਬਾਕਸ 'ਤੇ ਚੋਣ ਲੜਨਾ ਚਾਹੁੰਦੇ ਹਨ ਪਰ ਕਾਂਗਰਸ ਹਾਈ ਕਮਾਂਡ ਪੰਜੇ 'ਤੇ ਚੋਣ ਲੜਨ ਦੀ ਚਾਹਵਾਨ ਹੈ।

(For more Punjabi news apart from Important meeting of Congress leaders held in Ludhiana Lok Sabha Elections, stay tuned to Rozana Spokesman)

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement