MLA ਜਗਦੀਪ ਗੋਲਡੀ ਦੇ ਪਿਤਾ ਫਿਰੋਜ਼ਪੁਰ ਤੋਂ ਲੜਨਗੇ ਚੋਣ, ਬਸਪਾ ਨੇ ਐਲਾਨਿਆ ਉਮੀਦਵਾਰ
Published : Apr 8, 2024, 2:23 pm IST
Updated : Apr 8, 2024, 2:23 pm IST
SHARE ARTICLE
 Surinder Kamboj
Surinder Kamboj

ਮੌਜੂਦਾ ਵਿਧਾਇਕ ਜਗਦੀਪ ਗੋਲਡੀ ਦੇ ਪਿਤਾ ਸੁਰਿੰਦਰ ਕੰਬੋਜ਼ ਹੋਣਗੇ ਫਿਰੋਜ਼ਪੁਰ ਤੋਂ ਬਸਪਾ ਦੇ ਉਮੀਦਵਾਰ

Punjab News : ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਿਰੋਜ਼ਪੁਰ ਤੋਂ ਉਮੀਦਵਾਰ ਸੁਰਿੰਦਰ ਕੰਬੋਜ ਜੀ ਹੋਣਗੇ। 

 

ਕੇਂਦਰੀ ਕੋਆਰਡੀਨੇਟਰ ਬੈਣੀਵਾਲ ਜੀ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਜੀ ਵਲੋਂ ਲਿਆ ਜਾ ਰਿਹਾ ਹੈ।

 

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਰਾਜਨੀਤੀਕ ਪਿਛੋਕੜ ਨਾਲ ਸਬੰਧਿਤ ਸੁਰਿੰਦਰ ਕੰਬੋਜ਼ ਜੀ ਖੁਦ ਸਮਾਜਿਕ ਤੇ ਰਾਜਨੀਤਿਕ ਖੇਤਰ ਨਾਲ ਜੁੜੇ ਹੋਏ ਹਨ। ਕੰਬੋਜ਼ ਦਾ ਬੇਟਾ ਜਗਦੀਪ ਗੋਲਡੀ ਕੰਬੋਜ਼ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ। 

 

ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ ਤੇ ਵਿਧਾਇਕ ਡਾ ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਵਿਧਾਇਕ ਦੇ ਪਿਤਾ ਦਾ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ ਇਹ ਲੋਕ ਸਭਾ ਚੋਣਾਂ ਦੇ ਨਤੀਜ਼ਿਆਂ ਚ ਸਪੱਸ਼ਟ ਹੋ ਜਾਵੇਗਾ।

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement