Lok Sabha Election: SAD (ਅੰਮ੍ਰਿਤਸਰ) ਵੱਲੋਂ ਲੋਕ ਸਭਾ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
Published : Apr 8, 2024, 12:34 pm IST
Updated : Apr 8, 2024, 1:35 pm IST
SHARE ARTICLE
Second list of Lok Sabha candidates released by SAD (Amritsar)
Second list of Lok Sabha candidates released by SAD (Amritsar)

ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ, ਫਿਰੋਜ਼ਪੁਰ ਤੋਂ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਹੋਣਗੇ ਉਮੀਦਵਾਰ

Lok Sabha Election: ਸੰਗਰੂਰ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਐਮ.ਪੀ. ਦਫ਼ਤਰ ਸੰਗਰੂਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਲੋਕ ਸਭਾ ਦੀ ਚੋਣ ਲੜਨ ਵਾਲੇ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੂਜੀ ਸੂਚੀ ਅਨੁਸਾਰ ਪਾਰਟੀ ਉਮੀਦਵਾਰਾਂ ਦਾ ਐਲਾਨ ਕਰਦਿਆ ਦੱਸਿਆ ਕਿ ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ।

ਉਹਨਾਂ ਕਿਹਾ ਕਿ ਪਾਰਟੀ ਵੱਲੋਂ ਲੋਕ ਸਭਾ ਚੋਣ ਕਿਸਾਨ, ਮਜ਼ਦੂਰ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰੱਖਿਆ, ਆਮ ਲੋਕਾਂ ਲਈ ਬਰਾਬਰ ਦੀਆਂ ਸਿਹਤ ਤੇ ਵਿਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧਾਂ ਦੇ ਮੁੱਦਿਆਂ 'ਤੇ ਲੜੀ ਜਾਵੇਗੀ। ਉਹਨਾਂ ਕਿਹਾ ਕਿ ਲੋਕ ਇਸ ਵਾਰ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਲੋਕਾਂ ਦੇ ਹਿੱਤਾਂ ਲਈ ਖੜਨ ਵਾਲੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿਚ ਭੇਜਣਗੇ।

ਉਹਨਾਂ ਨਾਲ ਇਸ ਮੌਕੇ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ, ਜਥੇਦਾਰ ਹਰਜੀਤ ਸਿੰਘ ਸੰਜੂਮਾ, ਜ਼ਿਲ੍ਹਾ ਪ੍ਰਧਾਨ ਬਰਨਾਲਾ ਜਥੇਦਾਰ ਦਰਸ਼ਨ ਸਿੰਘ ਮੰਡੇਰ, ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ ਹਰਦੇਵ ਸਿੰਘ ਪੱਪੂ, ਸੀਨੀਅਰ ਆਗੂ ਮਾਸਟਰ ਕਰਨੈਲ ਸਿੰਘ ਨਾਰੀਕੇ, ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ, ਪਾਰਟੀ ਦੇ ਸੀਨੀਅਰ ਆਗੂ ਡਾ.ਹਰਜਿੰਦਰ ਸਿੰਘ ਜੱਖੂ, ਗੋਪਾਲ ਸਿੰਘ ਸਿੱਧੂ, ਕੁਸ਼ਲਪਾਲ ਸਿੰਘ ਮਾਨ, ਪ੍ਰੋਫੈਸਰ ਮਹਿੰਦਰਪਾਲ ਸਿੰਘ, ਐਡਵੋਕੇਟ ਸਿਮਰਨਜੀਤ ਸਿੰਘ, ਗੁਰਜੰਟ ਸਿੰਘ ਕੱਟੂ, ਮਨਮੋਹਨ ਸਿੰਘ ਚੰਡੀਗੜ੍ਹ, ਗੁਰਪ੍ਰੀਤ ਸਿੰਘ ਚੰਡੀਗੜ੍ਹ, ਬਲਕਾਰ ਸਿੰਘ ਭੁੱਲਰ, ਬਲਦੇਵ ਸਿੰਘ ਗਗੜਾ ਸਮੇਤ ਹੋਰ ਆਗੂ ਵੀ ਮੌਜੂਦ ਸਨ।


  


 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement