
'AAP MP ਸੰਜੇ ਸਿੰਘ ਨੂੰ PM ਮੋਦੀ ਦੀ ਡਿਗਰੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਮਾਮਲੇ 'ਚ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
PM Modi degree row : 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਮਾਮਲੇ 'ਚ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਮਾਣਹਾਨੀ ਮਾਮਲੇ 'ਚ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਗੁਜਰਾਤ ਯੂਨੀਵਰਸਿਟੀ ਨੇ ਸੰਜੇ ਸਿੰਘ ਦੇ ਖਿਲਾਫ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ, ਜਿਸ ਵਿੱਚ ਸੰਜੇ ਸਿੰਘ ਵੱਲੋਂ ਜਾਰੀ ਸੰਮਨ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ।