Punjab News: ਮਹਿਲਾ ਨੂੰ ਨਗਨ ਘੁਮਾਉਣ ਵਾਲੇ ਮਾਮਲੇ 'ਚ ਹਾਈਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ 
Published : Apr 8, 2024, 6:36 pm IST
Updated : Apr 8, 2024, 6:36 pm IST
SHARE ARTICLE
File Photo
File Photo

ਹਾਈ ਕੋਰਟ ਨੇ ਕਿਹਾ ਕਿ ਇਹ ਘਿਨਾਉਣੀ ਘਟਨਾ ਹੈ, ਇਸ 'ਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ

Punjab News: ਚੰਡੀਗੜ੍ਹ - ਪੰਜਾਬ ਹਰਿਆਣਾ ਹਾਈ ਕੋਰਟ ਨੇ ਤਰਨ ਤਾਰਨ ਵਿਚ ਇੱਕ ਔਰਤ ਨੂੰ ਨਗਨ ਅਵਸਥਾ ਵਿਚ ਘੁਮਾਉਣ ਦੇ ਮੁੱਦੇ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਘਿਨਾਉਣੀ ਘਟਨਾ ਹੈ, ਇਸ 'ਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਹਾਲਾਂਕਿ, ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ ਵਿਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਹੁਣ ਤੱਕ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਿਸ ਮੋਬਾਈਲ ਫੋਨ ਤੋਂ ਇਹ ਸਾਰੀ ਵੀਡੀਓ ਬਣਾਈ ਗਈ ਸੀ, ਉਸ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਦੇ ਬਾਵਜੂਦ ਹਾਈ ਕੋਰਟ ਨੇ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਸਟੇਟਸ ਰਿਪੋਰਟ ਮਾਮਲੇ ਦੀ ਅਗਲੀ ਸੁਣਵਾਈ ਲਈ 30 ਅਪ੍ਰੈਲ ਨੂੰ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਇਹ ਬਹੁਤ ਹੀ ਘਿਨਾਉਣਾ ਕੰਮ ਹੈ, ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਜ਼ਰੂਰਤ ਹੈ ਅਤੇ ਅਜਿਹੀ ਮਾਨਸਿਕਤਾ ਵਾਲੇ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਤਰਨ ਤਾਰਨ 'ਚ ਗੁੱਸੇ 'ਚ ਆਏ ਰਿਸ਼ਤੇਦਾਰਾਂ ਨੇ ਬੇਟੀ ਦੇ ਸਹੁਰੇ ਘਰ 'ਚ ਦਾਖਲ ਹੋ ਕੇ ਬੇਟੀ ਅਤੇ ਉਸ ਦੀ ਸੱਸ ਦੀ ਕੁੱਟਮਾਰ ਕੀਤੀ। ਇਸ ਦੌਰਾਨ ਦੋਸ਼ੀ ਨੇ ਬੇਟੀ ਦੀ ਸੱਸ ਨੂੰ ਵਾਲਾਂ ਨਾਲ ਫੜ ਲਿਆ ਅਤੇ ਉਸ ਨੂੰ ਗਲੀ 'ਚ ਅੱਧ ਨੰਗਾ ਕਰ ਦਿੱਤਾ ਅਤੇ ਇਸ ਦੀ ਵੀਡੀਓ ਬਣਾ ਕੇ ਇੰਟਰਨੈੱਟ ਮੀਡੀਆ 'ਤੇ ਵਾਇਰਲ ਕਰ ਦਿੱਤੀ। 

ਪੁਲਿਸ ਨੇ ਲੜਕੀ ਦੀ ਮਾਂ ਅਤੇ ਦੋ ਭਰਾਵਾਂ ਸਮੇਤ ਪੰਜ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।  ਖੇਮਕਰਨ ਦੇ ਪਿੰਡ ਵਲਟੋਹਾ 'ਚ ਇਕੋ ਇਲਾਕੇ 'ਚ ਰਹਿਣ ਵਾਲੇ 19 ਸਾਲਾ ਲੜਕੇ ਅਤੇ ਲੜਕੀ ਨੇ ਪ੍ਰੇਮ ਵਿਆਹ ਕਰਵਾਇਆ ਸੀ, ਇਸ ਤੋਂ ਨਾਰਾਜ਼ ਲੜਕੀ ਦੀ ਮਾਂ, ਦੋ ਭਰਾ ਅਤੇ ਦੋ ਅਣਪਛਾਤੇ ਲੋਕ ਜ਼ਬਰਦਸਤੀ ਉਕਤ ਲੜਕੇ ਦੇ ਘਰ ਦਾਖਲ ਹੋ ਗਏ। ਇਸ ਦੌਰਾਨ ਘਰ 'ਚ ਸਿਰਫ ਉਨ੍ਹਾਂ ਦੀ ਬੇਟੀ ਅਤੇ ਉਸ ਦੀ ਸੱਸ ਮੌਜੂਦ ਸਨ। ਮੁਲਜ਼ਮ ਘਰ ਵਿਚ ਦਾਖਲ ਹੋਏ ਅਤੇ ਦੋਵਾਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ।

ਜਦੋਂ ਸੱਸ ਨੇ ਨੂੰਹ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਉਸ ਦੇ ਕੱਪੜੇ ਪਾੜ ਦਿੱਤੇ ਅਤੇ ਉਸ ਨੂੰ ਵਾਲਾਂ ਨਾਲ ਫੜ ਲਿਆ ਅਤੇ ਉਸ ਨੂੰ ਅੱਧ ਨੰਗੀ ਹਾਲਤ 'ਚ ਸੜਕ 'ਤੇ ਲੈ ਆਇਆ। ਉਸ ਨੇ ਗਲੀ ਵਿਚ ਉਨ੍ਹਾਂ ਦੀ ਵੀਡੀਓ ਬਣਾਈ ਅਤੇ ਇਸ ਨੂੰ ਇੰਟਰਨੈਟ ਮੀਡੀਆ 'ਤੇ ਵਾਇਰਲ ਕਰ ਦਿੱਤਾ। ਪੀੜਤ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। 


 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement