
ਕਿਹਾ, ਲਾਰੈਂਸ ਬਿਸ਼ਨੋਈ ਅਤੇ ਉਸ ਦੇ ਪਾਕਿਸਤਾਨੀ ਸਾਥੀ ਨਹੀਂ ਚਾਹੁੰਦੇ ਕਿ ਪੰਜਾਬ ‘ਰੰਗਲਾ ਪੰਜਾਬ’ ਬਣੇ।
Punjab News: ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ 'ਤੇ 'ਆਪ' ਨੇਤਾ ਨੀਲ ਗਰਗ ਨੇ ਕਿਹਾ ਕਿ ਇਸ ਧਮਾਕੇ ਦੀ ਅਸੀਂ ਕੜੇ ਸ਼ਬਦਾਂ ਵਿਚ ਨਿੰਦਿਆ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆਂ ਨਹੀਂ ਜਾ ਜਾਵੇਗਾ। ਪੁਲਿਸ ਵਲੋਂ ਆਪਣਾ ਕੰਮ ਸਹੀ ਢੰਗ ਨਾਲ ਕੀਤਾ ਜਾ ਰਿਹਾ ਹੈ। ਮਾਨਸਾ ਪੁਲਿਸ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਦੋਸ਼ੀ ਨੂੰ ਫੜ੍ਹ ਕੇ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਪਾਕਿਸਤਾਨੀ ਸਾਥੀ ਨਹੀਂ ਚਾਹੁੰਦੇ ਕਿ ਪੰਜਾਬ ਰੰਗਲਾ ਪੰਜਾਬ ਬਣੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਕਿਰਪਾ ਨਾਲ ਸਾਬਰਮਤੀ ਜੇਲ ਵਿੱਚ ਲਾਰੈਂਸ ਬਿਸ਼ਨੋਈ ਆਪਣੀਆਂ ਗਤੀਵਿਧੀਆਂ ਸੁਰੱਖਿਅਤ ਢੰਗ ਨਾਲ ਚਲਾ ਰਿਹਾ ਹੈ। ਹਰ ਕੋਈ ਜਾਣਦਾ ਹੈ ਕਿ ਲਾਰੈਂਸ ਬਿਸ਼ਨੋਈ ਦਾ ਪਾਕਿਸਤਾਨ ਨਾਲ ਕਿਵੇਂ ਦੇ ਸਬੰਧ ਹਨ।
ਉਨ੍ਹਾਂ ਲੋਕਾਂ ਨੂੰ ਘਬਰਾਉਣ ਦੀ ਨਹੀਂ ਸਗੋਂ ਸੁਚੇਤ ਰਹਿਣ ਦੀ ਅਪੀਲੀ ਕੀਤੀ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਉਸ ਵਿਚ ਕੋਈ ਕੁਤਾਹੀ ਨਹੀਂ ਵਰਤੀ ਜਾਵੇਗੀ। ਕਿਸੇ ਨੂੰ ਵੀ ਕਾਨੂੰਨ ਵਿਵਸਥਾ ਆਪਣੇ ਹੱਥਾਂ ਵਿਚ ਲੈਣ ਦੀ ਆਗਿਆ ਨਹੀਂ ਹੈ।