ਅਮਨ ਅਰੋੜਾ ਨੇ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ, ਕਿਹਾ- ਜਲਦ ਗ੍ਰਿਫ਼ਤਾਰ ਹੋਣਗੇ ਦੋਸ਼ੀ
Published : Apr 8, 2025, 11:50 am IST
Updated : Apr 8, 2025, 11:51 am IST
SHARE ARTICLE
Aman Arora condemns attack on Manoranjan Kalia's house News in punjabi
Aman Arora condemns attack on Manoranjan Kalia's house News in punjabi

''ਹਮਲੇ ਦੀ ਖ਼ਬਰ ਸੁਣ ਦੇਰ ਰਾਤ ਫ਼ੋਨ ਕਰ ਕੇ ਜਾਣਿਆ ਹਾਲ ਚਾਲ''

ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਆਪਣੇ ਐਕਸ ਅਕਾਊਂਟ 'ਤੇ ਲਿਖਿਆ ਹੈ ਕਿ ਦੇਰ ਰਾਤ ਮਨੋਰੰਜਨ ਕਾਲੀਆ ਦੇ ਘਰ ਹਮਲੇ ਦੀ ਖ਼ਬਰ ਸੁਣ ਕੇ ਉਹਨਾਂ ਨੂੰ ਫ਼ੋਨ ਕੀਤਾ ਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਸਾਰਾ ਪਰਿਵਾਰ ਸੁਰੱਖਿਅਤ ਹੈ।

ਅਮਨ ਅਰੋੜਾ ਨੇ ਅੱਗੇ ਕਿਹਾ ਕਿ ਅਜਿਹੇ ਬੁਜ਼ਦਿਲ ਹਮਲੇ ਡਰੱਗ ਮਾਫ਼ੀਆ ਤੇ ਗੈਂਗਸਟਰਾਂ ਦੇ ਖ਼ਿਲਾਫ਼ ਨਿੱਤ-ਦਿਨ ਹੁੰਦੀ ਸਖ਼ਤ ਕਾਰਵਾਈ ਕਾਰਨ ਉਹਨਾਂ ਦੀ ਘਬਰਾਹਟ ਦੀ ਨਿਸ਼ਾਨੀ ਹੈ। ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਪੁਲਿਸ ਵਚਨਬੱਧ ਹੈ।

 ਦੱਸ ਦੇਈਏ ਕਿ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਇਕ ਵਜੇ ਦੇ ਕਰੀਬ ਅਣਪਛਾਤਿਆਂ ਵਲੋਂ ਧਮਾਕਾਖੇਜ਼ ਸਮੱਗਰੀ ਸੁੱਟੀ ਗਈ, ਜਿਸ ਮਗਰੋਂ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ’ਚ ਖੜ੍ਹੀ ਕਾਰ, ਮੋਟਰਸਾਈਕਲ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ।

ਰਾਹਤ ਦੀ ਗੱਲ ਰਹੀ ਕਿ ਇਸ ਧਮਾਕੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਹਮਲੇ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਹਮਲਾਵਰ ਇਕ ਈ-ਰਿਕਸ਼ਾ ਆਟੋ 'ਤੇ ਆਏ ਸਨ ਅਤੇ ਤੇਜ਼ੀ ਨਾਲ ਬੰਬ ਸੁੱਟ ਕੇ ਫਰਾਰ ਹੋ ਗਏ। ਜਿਵੇਂ ਹੀ ਹਮਲਾਵਰ ਬੰਬ ਸੁੱਟਦੇ ਹਨ ਤਾਂ ਜ਼ੋਰਦਾਰ ਧਮਾਕਾ ਹੁੰਦਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement