Dismissed Woman Constable: ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
Published : Apr 8, 2025, 4:17 pm IST
Updated : Apr 8, 2025, 4:17 pm IST
SHARE ARTICLE
Dismissed woman constable Amandeep Kaur sent to 14-day judicial custody
Dismissed woman constable Amandeep Kaur sent to 14-day judicial custody

Dismissed Woman Constable: 2 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼

Dismissed woman constable Amandeep Kaur sent to 14-day judicial custody: 'ਯੁੱਧ ਨਸ਼ਿਆਂ ਵਿਰੁਧ' ਮੁਹਿੰਮ ਤਹਿਤ ਪੁਲਿਸ ਅੜਿੱਕੇ ਆਈ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ  14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪੁਲਿਸ ਨੇ ਉਸ ਨੂੰ ਪਹਿਲਾਂ ਤੋਂ ਮਿਲੇ ਰਿਮਾਂਡ ਨੂੰ ਖ਼ਤਮ ਹੋਣ ਤੋਂ ਬਾਅਦ ਫਿਰ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ ਸੀ, ਜਿਥੇ ਅਦਾਲਤ ਨੇ ਉਸ ਨੂੰ 22 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਠਿੰਡਾ ਦੇ ਬਾਦਲ ਰੋਡ 'ਤੇ ਇਕ ਨਾਕੇ 'ਤੇ ਚੈਕਿੰਗ ਦੌਰਾਨ ਜਦੋਂ ਉਕਤ ਮੁਲਜ਼ਮ ਨੂੰ ਆਪਣੀ ਥਾਰ ਗੱਡੀ ਵਿਚ ਆ ਰਹੀ ਸੀ ਤਾਂ ਉਸ ਵੇਲੇ ਉਸ ਨਾਕੇ ਦੀ ਅਗਵਾਈ ਇਕ ਟਰੇਨੀ ਆਈਪੀਐਸ ਅਧਿਕਾਰੀ ਕਰ ਰਿਹਾ ਸੀ, ਜਦੋਂ ਮੁਲਜ਼ਮ ਦੀ ਗੱਡੀ ਨੂੰ ਰੋਕਿਆ ਗਿਆ ਤਾਂ ਤਲਾਸ਼ੀ ਦੌਰਾਨ ਉਸ ਦੀ ਗੱਡੀ ਵਿਚੋਂ 17 ਗ੍ਰਾਮ ਤੋਂ ਜ਼ਿਆਦਾ ਚਿੱਟਾ ਬਰਾਮਦ ਕੀਤਾ ਗਿਆ।

 ਉਸ ਮੌਕੇ ਮੁਲਜ਼ਮ ਨੇ ਗੱਡੀ ਛੱਡ ਭੱਜਣ ਦੀ ਕੋਸ਼ਿਸ਼ ਵੀ ਕੀਤੀ ਪਰ ਮੌਕੇ 'ਤੇ ਮਹਿਲਾ ਕਰਮਚਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ ਸੀ। ਇਸੇ ਦੌਰਾਨ ਉਸ ਨੇ ਅਗਵਾਈ ਕਰ ਰਹੇ ਅਧਿਕਾਰੀ ਨੂੰ ਕਿਸੇ ਡੀਆਈਜੀ ਨਾਲ ਗੱਲ ਕਰਨ ਲਈ ਕਿਹਾ ਸੀ ਪਰ ਉਸ ਅਧਿਕਾਰੀ ਨੇ ਸਖ਼ਤੀ ਵਿਖਾਉਂਦਿਆਂ ਉਸ ਦਾ ਮੋਬਾਇਲ ਹੀ ਜ਼ਬਤ ਕਰ ਲਿਆ ਸੀ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement