ਬਠਿੰਡਾ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ, RTO ਦਫ਼ਤਰ ਦੇ 2 ਏਜੰਟ ਗ੍ਰਿਫ਼ਤਾਰ
Published : Apr 8, 2025, 2:22 pm IST
Updated : Apr 8, 2025, 5:09 pm IST
SHARE ARTICLE
Major vigilance operation in Bathinda, 2 agents of RTO office arrested
Major vigilance operation in Bathinda, 2 agents of RTO office arrested

ਫਰਜ਼ੀ NOC 'ਤੇ ਗੱਡੀਆਂ ਵੇਚਣ ਦੇ ਇਲਜ਼ਾਮ

ਬਠਿੰਡਾ:  ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ਼ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ  ਦੀ ਅਚਨਚੇਤ ਚੈਕਿੰਗ ਦੌਰਾਨ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਤੇ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਮੁਲਜ਼ਮ ਨਵੀਨ ਕੁਮਾਰ, ਵਾਸੀ ਐਨ.ਐਫ ਐਲ. ਕਾਲੋਨੀ ਬਠਿੰਡਾ ਅਤੇ ਇੰਦਰਜੀਤ ਸਿੰਘ, ਵਾਸੀ ਧੋਬੀਆਣਾ ਰੋਡ, ਬਠਿੰਡਾ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਗਠਿਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਉਕਤ ਦਫਤਰ ਦੀ ਚੈਕਿੰਗ ਦੌਰਾਨ ਪਤਾ ਲੱਗਿਆ ਕਿ ਉਕਤ ਮੁਲਜ਼ਮਾਂ ਨੇ ਪਿਛਲੇ ਦਿਨੀ 1993 ਤੇ 1996 ਮਾਡਲ ਦੀਆਂ ਮਹਿੰਦਰਾ ਐਡ ਮਹਿੰਦਰਾ ਕੰਪਨੀ ਦੀਆਂ 5 ਕੰਡਮ ਜੀਪਾਂ/ ਗੱਡੀਆਂ ਦੇ ਗੁਜਰਾਤ ਰਾਜ ਵਿੱਚੋਂ ਐਨ.ਓ.ਸੀ. ਜਾਰੀ ਕਰਵਾਏ ਗਏ ਸਨ ਜਦਕਿ ਇਹ ਗੱਡੀਆਂ ਬਠਿੰਡਾ ਵਿਖੇ ਪਹੁੰਚੀਆਂ ਹੀ ਨਹੀਂ ਹਨ। ਉਕਤ ਵਿਅਕਤੀਆਂ ਨੇ ਕਬਾੜ ਵਿੱਚੋਂ 5 ਗੱਡੀਆਂ ਖਰੀਦ ਕੇ ਉਨ੍ਹਾਂ ਉਪਰ ਆਰ.ਟੀ.ਏ. ਦਫਤਰ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਇਨ੍ਹਾਂ ਕੰਡਮ ਗੱਡੀਆਂ ਦੀਆਂ ਗੁਜਰਾਤ ਵਿੱਚੋਂ ਐਨ.ਓ.ਸੀ. ਬਣਵਾਈਆਂ ਅਤੇ ਇਨ੍ਹਾਂ ਦੇ ਅਧਾਰ ਉੱਤੇ ਰਾਜੇਸ਼ ਟੁਟੇਜਾ ਨਾਮੀ ਵਿਅਕਤੀ ਨਾਲ ਕਿਰਾਇਆ-ਨਾਮਾ ਲਿਖਕੇ ਉਸਦਾ ਐਡਰੈਸ ਉਸਦੀ ਮਰਜੀ ਤੋਂ ਬਿਨਾਂ ਵਰਤਿਆ। ਇਸ ਉਪਰੰਤ ਉਕਤ ਵਿਅਕਤੀਆਂ ਨੇ ਕਬਾੜ ਵਾਲੀਆਂ ਗੱਡੀਆਂ ਨੂੰ ਨਾਗਪਾਲ ਬਾਡੀ ਮੇਕਰ, ਸਿਰਸਾ ਰੋਡ, ਡੱਬਵਾਲੀ ਤੋਂ ਮੋਡੀਫਾਈ ਕਰਵਾਇਆ ਅਤੇ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਪਰ ਆਰ.ਟੀ.ਏ. ਦਫਤਰ ਬਠਿੰਡਾ ਵਿਖੇ ਰਜਿਸਟਰਡ ਕਰਵਾਕੇ ਭੋਲੇ-ਭਾਲੇ ਲੋਕਾਂ ਨੂੰ ਵੱਡੀ ਕੀਮਤ ਉੱਪਰ ਵੇਚਕੇ ਠੱਗੀ ਮਾਰੀ ਹੈ। ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਨਾਗਪਾਲ ਬਾਡੀ ਮੇਕਰ, ਡੱਬਵਾਲੀ, ਹਰਿਆਣਾ ਵਿਖੇ ਰੇਡ ਕਰਕੇ ਮੋਡੀਫਾਈ ਕੀਤੀਆਂ 5 ਜੀਪਾਂ ਨੂੰ ਬਰਾਮਦ ਕੀਤਾ ਗਿਆ ਹੈ ਜਿੰਨਾਂ ਦੀ ਕੀਮਤ ਕਰੀਬ 25 ਲੱਖ ਬਣਦੀ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਉਕਤ ਨਵੀਨ ਕੁਮਾਰ ਅਤੇ ਇੰਦਰਜੀਤ ਸਿੰਘ ਖਿਲਾਫ ਮੁਕੱਦਮਾ ਨੰਬਰ 11 ਮਿਤੀ 07/04/2025 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ, 13(1)ਏ ਸਮੇਤ 13(2) ਅਤੇ ਬੀ.ਐਨ.ਐਸ. ਦੀ ਧਾਰਾ 318(4), 336(2), 338, 336(4), 340(2), 61 ਤਹਿਤ ਦਰਜ ਕੀਤਾ ਗਿਆ ਹੈ। ਉਪਰੰਤ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਵੀ ਇਸ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਨਾਂ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਦੌਰਾਨ ਆਰ.ਟੀ.ਏ. ਦਫਤਰ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਣ ਤੇ ਉਨ੍ਹਾਂ ਨੂੰ ਵੀ ਨਾਮਜਦ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement