Moga News: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਪਰੇਗਾਬਲਿਨ 300mg ਕੈਪਸੂਲ ਦੀ ਸੇਲ ’ਤੇ ਲਗਾਈ ਅੰਸ਼ਿਕ ਪਾਬੰਦੀ
Published : Apr 8, 2025, 1:40 pm IST
Updated : Apr 8, 2025, 1:41 pm IST
SHARE ARTICLE
Moga News
Moga News

ਡਾਕਟਰ ਬਹੁਤ ਜਰੂਰੀ ਹਾਲਾਤਾਂ ਵਿੱਚ ਹੀ  ਪਰੇਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਮਰੀਜ ਨੂੰ ਲਿਖਣ- ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ

 

ਕੈਮਿਸਟ ਡਰੱਗ ਵਿਭਾਗ ਨੂੰ ਸੂਚਿਤ ਕਰਕੇ ਹੀ ਰੱਖ ਸਕੇਗਾ ਇਹ ਕੈਪਸੂਲ ਜਾਂ ਗੋਲੀ, ਮਹੀਨੇ ਦੇ ਪਹਿਲੇ ਹਫਤੇ ਰਿਕਾਰਡ ਵਿਭਾਗ ਨੂੰ ਮੁਹੱਈਆ ਕਰਵਾਉਣਾ ਜਰੂਰੀ 

Moga News: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 163 ਅਧੀਨ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਦੇ ਕੈਪਸੂਲ ਦੀ ਸੇਲ ’ਤੇ ਅੰਸ਼ਿਕ ਤੌਰ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਖੇਤਰ ਅਤੇ ਪਿੰਡਾਂ ਵਿੱਚ ਆਮ ਲੋਕ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਕੈਪਸੂਲ ਦੀ ਵਰਤੋਂ ਮੈਡੀਕਲ ਨਸ਼ੇ ਵਜੋਂ ਕਰ ਰਹੇ ਹਨ। ਸ਼ਹਿਰਾਂ ਅਤੇ ਪਿੰਡਾਂ ਦੇ ਮੈਡੀਕਲ ਸਟੋਰਾਂ ’ਤੇ ਇਸ ਕੈਪਸੂਲ ਦੀ ਵਿਕਰੀ ਆਮ ਵਾਂਗ ਹੋ ਰਹੀ ਹੈ।  

ਉਹਨਾਂ ਕਿਹਾ ਕਿ ਪਰੇਗਾਬਲਿਨ ਦਾ ਕੈਪਸੂਲ ਜਾਂ ਗੋਲੀ ਜੇ ਕੋਈ ਡਾਕਟਰ ਕਿਸੇ ਮਰੀਜ਼ ਨੂੰ ਲਿਖਦਾ ਹੈ ਤਾਂ ਸਬੰਧਤ ਮੈਡੀਕਲ ਸਟੋਰ ਵੱਲੋਂ ਉਹ ਦਵਾਈ ਸਿਰਫ਼ ਉਨੇ ਹੀ ਦਿਨਾਂ ਲਈ ਦਿੱਤੀ ਜਾਵੇਗੀ ਜਿੰਨੀ ਡਾਕਟਰ ਦੁਆਰਾ ਪਰਚੀ ’ਤੇ ਲਿਖੀ ਗਈ ਹੈ ਅਤੇ ਉਸ ਦੀ ਪਰਚੀ ਉਪਰ ਇਸ ਸਬੰਧੀ ਸਟੈਂਪ ਵੀ ਲਗਾਈ ਜਾਵੇ ਅਤੇ ਉਹ ਪਰਚੀ ਸਿਰਫ਼ 7 ਦਿਨ ਲਈ ਹੀ ਵੈਧ ਹੋਵੇਗੀ।

ਜੇਕਰ ਕੋਈ ਕੈਮਿਸਟ ਇਸ ਕੈਪਸੂਲ ਜਾਂ ਗੋਲੀ ਦੀ 75 ਐਮ.ਜੀ. ਤੋਂ ਵੱਧ ਦੀ ਮਾਤਰਾ ਦੀ ਦਵਾਈ ਆਪਣੇ ਪਾਸ ਰੱਖਣੀ ਚਾਹੁੰਦਾ ਹੈ ਉਹ ਇਸ ਸਬੰਧੀ ਡਰੱਗ ਵਿਭਾਗ ਨੂੰ ਸੂਚਿਤ ਕਰੇਗਾ ਅਤੇ ਹਰ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਇਸ ਦਾ ਰਿਕਾਰਡ ਡਰੱਗ ਵਿਭਾਗ ਨੂੰ ਮੁਹੱਈਆ ਕਰਵਾਏਗਾ।

ਉਹਨਾਂ ਡਾਕਟਰਾਂ ਨੂੰ ਵੀ ਸੁਝਾਅ ਦਿੱਤਾ ਜਿੱਥੇ ਬਹੁਤ ਜਰੂਰੀ ਹੋਵੇ ਉੱਥੇ ਹੀ ਇਸ ਕੈਪਸੂਲ ਜਾਂ ਗੋਲੀ ਦੀ 75 ਐਮ.ਜੀ. ਤੋਂ ਵੱਧ ਦੀ ਮਾਤਰਾ ਦੀ ਦਵਾਈ ਮਰੀਜ਼ ਨੂੰ ਲਿਖੀ ਜਾਵੇ ਅਤੇ ਇਸ ਦਾ ਰਿਕਾਰਡ ਰੱਖਿਆ ਜਾਵੇ। ਬਿਨ੍ਹਾਂ ਰਿਕਾਰਡ ਤੋਂ ਇਸ ਦੀ ਸੇਲ ਪਰਚੇਜ ਉਪਰ ਪੂਰਨ ਤੌਰ ’ਤੇ ਪਾਬੰਦੀ ਹੈ। ਇਹ ਹੁਕਮ 6 ਜੂਨ, 2025 ਤਕ ਜ਼ਿਲ੍ਹਾ ਮੋਗਾ ਅੰਦਰ ਲਾਗੂ ਰਹੇਗਾ।

ਉਹਨਾਂ ਦੱਸਿਆ ਕਿ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 223 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement