ਯੁੱਧ ਨਸ਼ਿਆਂ ਵਿਰੁੱਧ: 39ਵੇਂ ਦਿਨ ਪੰਜਾਬ ਪੁਲਿਸ ਨੇ 71 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
Published : Apr 8, 2025, 8:34 pm IST
Updated : Apr 8, 2025, 8:34 pm IST
SHARE ARTICLE
‘War on Drugs’: Punjab Police arrests 71 drug smugglers on 39th day
‘War on Drugs’: Punjab Police arrests 71 drug smugglers on 39th day

1.8 ਕਿਲੋ ਹੈਰੋਇਨ ਅਤੇ 4.9 ਕਿਲੋ ਅਫ਼ੀਮ ਕੀਤੀ ਬਰਾਮਦ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 39ਵੇਂ ਦਿਨ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.8 ਕਿਲੋ ਹੈਰੋਇਨ, 4.9 ਕਿਲੋ ਅਫੀਮ ਬਰਾਮਦ ਕੀਤੀ। ਉਨ੍ਹਾਂ ਦੇ ਕਬਜ਼ੇ ਚੋਂ 13362 ਨਸ਼ੀਲੇ ਕੈਪਸੂਲ/ਗੋਲੀਆਂ ਅਤੇ 9000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਇਸ ਦੇ ਨਾਲ, ਸਿਰਫ਼ 39 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 5373 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 350 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਨਾਲ ਰਾਜ ਭਰ ਵਿੱਚ 43 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 404 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਹੈ, ਜਿਸ ਨਾਲ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਇੱਕ ਵਿਅਕਤੀ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਤਹਿਤ ਇਲਾਜ  ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਮੋਗਾ ਅਤੇ ਫਾਜ਼ਿਲਕਾ ਸਮੇਤ ਪੰਜ ਜ਼ਿਲਿ੍ਹਆਂ ਵਿੱਚ 208 ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਵੀ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕੋਈ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਨਹੀਂ ਵੇਚ ਰਹੀਆਂ ਹਨ, ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਅਤੇ ਨਿਯਮਾਂ ਦੀ ਪਾਲਣਾ ਕਰ ਰਹੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement