ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼
Published : Apr 8, 2025, 4:49 pm IST
Updated : Apr 8, 2025, 4:49 pm IST
SHARE ARTICLE
Work on 200 feet wide road from Malerkotla Road to Sidhwan Canal Lohara Bridge will begin on April 9
Work on 200 feet wide road from Malerkotla Road to Sidhwan Canal Lohara Bridge will begin on April 9

ਮੁੰਡੀਆਂ ਰੱਖਣਗੇ 31.14 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ

ਚੰਡੀਗੜ੍ਹ/ਲੁਧਿਆਣਾ: ਲੁਧਿਆਣਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਬੁੱਧਵਾਰ ਨੂੰ ਦੋ ਮੁੱਖ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਇਲਾਕੇ ਵਿੱਚ ਸੰਪਰਕ ਵਧਾਉਣਾ ਅਤੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣਾ ਹੈ।

ਪਹਿਲੇ ਅਹਿਮ ਪ੍ਰੋਜੈਕਟ ਵਿੱਚ ਮਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ, ਲੁੱਕਦਾਰ ਪੱਕੀ ਸੜਕ ਦਾ ਨਿਰਮਾਣ ਸ਼ਾਮਲ ਹੈ, ਜਿਸਦੀ ਅਨੁਮਾਨਤ ਲਾਗਤ 31.14 ਕਰੋੜ ਰੁਪਏ ਹੈ। ਇਸ 1.7 ਕਿਲੋਮੀਟਰ ਲੰਬਾ ਰਸਤੇ, ਜੋ ਕਿ ਮਿਸਿੰਗ ਲਿੰਕ-2 (ਭਾਗ-ਸੀ) ਦਾ ਹਿੱਸਾ ਹੈ, ਵਿੱਚ ਨਿਰਮਾਣ ਕਾਰਜ , ਜਨਤਕ ਸਿਹਤ ਸਹੂਲਤਾਂ, ਬਾਗਬਾਨੀ, ਅਤੇ ਰੋਸ਼ਨੀ ਲਈ ਬਿਜਲੀ ਦੇ ਖੰਭਿਆਂ ਦੇ ਨਾਲ- ਨਾਲ  ਸੁਚਾਰੂ ਆਵਾਜਾਈ ਲਈ ਮੀਡੀਅਨ ਦੀ ਸਹੂਲਤ ਵੀ ਹੋਵੇਗੀ। ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ, ਅਤੇ ਠੇਕਾ-ਧਾਰਕ ਫਰਮ ਪੰਜ ਸਾਲਾਂ ਦੀ ਰੱਖ-ਰਖਾਅ ਯੋਜਨਾ ਤਹਿਤ ਗੁਣਵੱਤਾ ਅਤੇ ਹੰਢਣਸਾਰਤਾ ਨੂੰ ਯਕੀਨੀ ਬਣਾਏਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸੜਕ ਆਰਥਿਕ ਵਿਕਾਸ ਨੂੰ ਵਧਾਏਗੀ ਅਤੇ ਸਿੱਧਵਾਂ ਨਹਿਰ ਲੋਹਾਰਾ ਅਤੇ ਇਸ ਨਾਲ ਆਲੇ- ਦੁਆਲੇ ਦੇ ਖੇਤਰਾਂ ਵਿੱਚ ਯਾਤਰੀਆਂ ਦਾ ਆਉਣ-ਜਾਣ ਹੋਰ ਬਿਹਤਰ ਤੇ ਆਸਾਨ ਹੋ ਜਾਵੇਗਾ।

ਦੂਜਾ ਮਹੱਤਵਪੂਰਨ ਉਪਰਾਲਾ ਸਾਹਨੇਵਾਲ ਹਲਕੇ ਵਿੱਚ ਖਾਸੀ ਕਲਾਂ ਤੋਂ ਤਾਜਪੁਰ ਚੂੰਗੀ ਤੱਕ 3.85 ਕਿਲੋਮੀਟਰ ਲੰਬੀ ਸੰਪਰਕ ਸੜਕ ਦੀ ਵਿਸ਼ੇਸ਼ ਮੁਰੰਮਤ ਕਰਨਾ ਹੈ, ਜਿਸਦਾ ਬਜਟ 3.31 ਕਰੋੜ ਰੁਪਏ ਹੈ। ਯਾਤਰੀਆਂ ਵੱਲੋਂ ਜ਼ਿਆਦਾਤਰ ਵਰਤਿਆ ਜਾਣ ਵਾਲਾ ਇਹ ਮੁੱਖ ਰਸਤਾ, ਤਾਜਪੁਰ ਸੜਕ ਦੇ ਆਲੇ-ਦੁਆਲੇ ਦੇ ਲੋਕਾਂ ਦੀ ਚਿਰਕੋਣੀ ਮੰਗ ਨੂੰ ਪੂਰਾ ਕਰੇਗਾ,ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਉੱਚ-ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਨੂੰ ਤਰਜੀਹ ਦੇਣ ਲਈ ਵਚਨਬੱਧ ਹੈ।

ਇਨ੍ਹਾਂ ਪ੍ਰੋਜੈਕਟਾਂ ਬਾਰੇ ਬੋਲਦਿਆਂ, ਮੁੰਡੀਆਂ ਨੇ ਕਿਹਾ, “ਸੂਬਾ ਸਰਕਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਅਤੇ ਸੁਹਿਰਦ ਯਤਨ ਕਰ ਰਹੀ ਹੈ। ਇਹ ਪਹਿਲਕਦਮੀਆਂ ਸੰਪਰਕ ਵਧਾਉਣ, ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਲੋਕਾਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਦੋਵੇਂ ਪ੍ਰੋਜੈਕਟ ਲੁਧਿਆਣਾ ਨੂੰ ਮਜ਼ਬੂਤ ਆਵਾਜਾਈ ਨੈੱਟਵਰਕਾਂ ਵਾਲੇ ਇੱਕ ਵਿਸ਼ਵ ਪੱਧਰੀ ਸ਼ਹਿਰ ਵਿੱਚ ਬਦਲਣ ਲਈ ਸੂਬਾ ਸਰਕਾਰ ਦੀ ਦੂਰਅੰਦੇਸ਼ੀ ਨੂੰ ਉਜਾਗਰ ਕਰਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement