ਖ਼ਬਰਾਂ |

ਤਾਜ਼ਾ |

ਪੰਜਾਬ ’ਚ ਮੀਂਹ ਤੇ ਗੜੇਮਾਰੀ ਨਾਲ 1.25 ਲੱਖ ਏਕੜ ਫਸਲ ਨੂੰ ਪਹੁੰਚਿਆ ਨੁਕਸਾਨ : ਅਮਨਜੋਤ ਰਾਮੂਵਾਲੀਆ
Published : Apr 8, 2026, 5:40 pm IST
Updated : Apr 8, 2026, 5:40 pm IST
SHARE ARTICLE
1.25 lakh acres of crops damaged due to rain and hailstorm in Punjab: Amanjot Ramuwalia
1.25 lakh acres of crops damaged due to rain and hailstorm in Punjab: Amanjot Ramuwalia

ਸਰਕਾਰ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਿਨਾਂ ਦੇਰੀ ਦੇਵੇ ਯੋਗ ਮੁਆਵਜ਼ਾ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੀ ਨੈਸ਼ਨਲ ਐਗਜ਼ੀਕਿਊਟਿਵ ਕਮੇਟੀ ਦੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਨਾਲ ਫ਼ਸਲੀ ਨੁਕਸਾਨ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਇਸ ਸਮੇਂ ਭਾਰੀ ਸੰਕਟ ਦਾ ਸਾਹਮਣਾ ਕਰ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਲਗਭਗ 1.25 ਲੱਖ ਏਕੜ ਵਿੱਚ ਫ਼ਸਲ ਦਾ ਨੁਕਸਾਨ ਹੋਇਆ ਹੈ ਅਤੇ ਘੱਟੋ-ਘੱਟ 7 ਜ਼ਿਲ੍ਹਿਆਂ ਵਿੱਚ ਹਾਲਾਤ ਬਹੁਤ ਗੰਭੀਰ ਬਣੇ ਹੋਏ ਹਨ। ਮੰਡੀਆਂ ਵਿੱਚ ਫ਼ਸਲ ਦੀ ਆਮਦ ਸ਼ੁਰੂ ਹੋਣ ਦੇ ਬਾਵਜੂਦ ਖੁੱਲ੍ਹੇ ਅਸਮਾਨ ਹੇਠਾਂ ਪਈ ਫ਼ਸਲ ਮੀਂਹ ਨਾਲ ਭਿੱਜ ਕੇ ਖਰਾਬ ਹੋ ਰਹੀ ਹੈ, ਜਿਸ ਨਾਲ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਬਰਬਾਦ ਹੋ ਰਹੀ ਹੈ।

ਇਸ ਮਾਮਲੇ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਦੀ ਖ਼ਸਤਾ ਹਾਲਤ ਅਤੇ ਸ਼ੈੱਡਾਂ ਦੀ ਭਾਰੀ ਕਮੀ ਸਰਕਾਰ ਦੀ ਨਾਕਾਮੀ ਦਾ ਸਿੱਧਾ ਸਬੂਤ ਹੈ। ਹੁਣ ਤੱਕ ਕਿਸਾਨਾਂ ਲਈ ਬੁਨਿਆਦੀ ਸੁਵਿਧਾਵਾਂ ਤੱਕ ਯਕੀਨੀ ਨਹੀਂ ਬਣਾਈਆਂ ਗਈਆਂ, ਜਿਸ ਕਾਰਨ ਅੱਜ ਮੀਂਹ ਪੈਂਦੇ ਹੀ ਫ਼ਸਲ ਖੁੱਲ੍ਹੇ ਵਿੱਚ ਪਈ ਬਰਬਾਦ ਹੋ ਰਹੀ ਹੈ।

ਬੀਬੀ ਰਾਮੂਵਾਲੀਆ ਨੇ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਨੁਕਸਾਨ ਦਾ ਸਹੀ ਅੰਦਾਜ਼ਾ ਲੱਗ ਸਕੇ । ਉਨ੍ਹਾਂ ਨੇ ਕਿਹਾ ਕਿ ਗਿਰਦਾਵਰੀ ਦੇ ਆਧਾਰ ’ਤੇ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਯੋਗ ਅਤੇ ਪੂਰਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅੰਤ ਵਿੱਚ ਕਿਹਾ ਕਿ ਇਹ ਸਥਿਤੀ ਬਹੁਤ ਹੀ ਗੰਭੀਰ ਹੈ ਅਤੇ ਪੰਜਾਬ ਸਰਕਾਰ ਦੀ ਬੇਪਰਵਾਹੀ ਨੂੰ ਬੇਨਕਾਬ ਕਰਦੀ ਹੈ । ਜੇ ਤੁਰੰਤ ਕਦਮ ਨਾ ਚੁੱਕੇ ਗਏ ਤਾਂ ਕਿਸਾਨਾਂ ਨੂੰ ਹੋਰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ’ਤੇ ਹੋਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM

Dibrugarh Jail 'ਚ ਹੀ ਰਹੇਗਾ MP Amritpal, Highcourt ਨੇ ਪੰਜਾਬ ਸ਼ਿਫਟ ਕਰਨ 'ਤੇ ਲਾਈ ਰੋਕ

17 Apr 2026 3:05 PM

ਸਤਿੰਦਰ ਸਰਤਾਜ ਦੇ ਸਾਥੀ ਦਲਬੀਰ ਵਿਰਦੀ ਨਾਲ ਖ਼ਾਸ ਗੱਲਬਾਤ !

17 Apr 2026 3:05 PM

ਮਾਂ ਬੋਲੀ ਪੰਜਾਬੀ ਅਤੇ ਪੰਜਾਬ ਦੇ ਸੱਭਿਆਚਾਰ ਨੂੰ ਲੈ ਕੇ ਆਪ ਨੇਤਾ ਦੀਪਕ ਬਾਲੀ ਨਾਲ਼ ਖ਼ਾਸ ਗੱਲਬਾਤ

16 Apr 2026 2:55 PM
Advertisement