ਖ਼ਬਰਾਂ |

ਤਾਜ਼ਾ |

ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖ਼ਬਰੀ 
Published : Apr 8, 2026, 2:13 pm IST
Updated : Apr 8, 2026, 2:13 pm IST
SHARE ARTICLE
Big good news for lakhs of government employees of Punjab
Big good news for lakhs of government employees of Punjab

ਹੁਣ ਸਾਰੇ ਸਰਕਾਰੀ ਮੁਲਾਜ਼ਮਾਂ IAS, IPS ਅਤੇ ਜੱਜਾਂ ਦੇ ਬਰਾਬਰ ਮਿਲੇਗਾ DA : ਹਾਈਕੋਰਟ 

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਲੱਖਾਂ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਇੱਕ ਅਹਿਮ ਫੈਸਲਾ ਸੁਣਾਇਆ ਹੈ । ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹੁਣ IAS, IPS, IFS ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ (DA) ਦਿੱਤਾ ਜਾਵੇ। ਹੁਣ ਤੱਕ ਪੰਜਾਬ ਸਰਕਾਰ ਵੱਲੋਂ ਡੀਏ ਦੀ ਵੰਡ ਵਿੱਚ ਵੱਡਾ ਪਾੜਾ ਰੱਖਿਆ ਜਾ ਰਿਹਾ ਸੀ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਸੀ। ਉੱਚ ਅਧਿਕਾਰੀ: IAS, IPS, IFS ਅਤੇ ਜੱਜਾਂ ਨੂੰ 58 ਪ੍ਰਤੀਸ਼ਤ ਡੀਏ ਮਿਲ ਰਿਹਾ ਸੀ ਜਦਕਿ ਹੋਰ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਸਿਰਫ਼ 42 ਪ੍ਰਤੀਸ਼ਤ ਡੀਏ ਦਿੱਤਾ ਜਾ ਰਿਹਾ ਸੀ।

ਅਦਾਲਤ ਨੇ ਇਸ ਵੰਡ ਨੂੰ 'ਬੇਇਨਸਾਫ਼ੀ ਅਤੇ ਵਿਤਕਰਾ' ਕਰਾਰ ਦਿੱਤਾ ਹੈ। ਮਾਨਯੋਗ ਅਦਾਲਤ ਨੇ ਸਵਾਲ ਕੀਤਾ ਕਿ ਜਦੋਂ ਆਮ ਕਰਮਚਾਰੀ ਘੱਟ ਤਨਖਾਹਾਂ ਦੇ ਬਾਵਜੂਦ ਮਹਿੰਗਾਈ ਦੀ ਵੱਧ ਮਾਰ ਝੱਲ ਰਹੇ ਹਨ, ਤਾਂ ਉਨ੍ਹਾਂ ਨਾਲ ਅਜਿਹਾ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ? ਸੀਨੀਅਰ ਅਧਿਕਾਰੀਆਂ ਨੂੰ ਵੱਧ ਅਤੇ ਆਮ ਕਰਮਚਾਰੀਆਂ ਨੂੰ ਘੱਟ ਡੀਏ ਦੇਣਾ ਤਰਕਸੰਗਤ ਨਹੀਂ ਹੈ।

ਸਰਕਾਰ ਨੇ ਅਦਾਲਤ ਵਿੱਚ ਪੱਖ ਰੱਖਿਆ ਕਿ ਸੂਬੇ ਦੀ ਮਾੜੀ ਵਿੱਤੀ ਹਾਲਤ ਕਾਰਨ ਇਹ ਅਦਾਇਗੀ ਰੁਕੀ ਹੋਈ ਸੀ ਅਤੇ ਹਾਲਤ ਸੁਧਰਨ 'ਤੇ ਬਕਾਇਆ ਜਾਰੀ ਕਰ ਦਿੱਤਾ ਜਾਵੇਗਾ। ਹਾਲਾਂਕਿ, ਹਾਈਕੋਰਟ ਨੇ ਸਰਕਾਰ ਦੀਆਂ ਦਲੀਲਾਂ ਨੂੰ ਦਰਕਿਨਾਰ ਕਰਦਿਆਂ ਸਖ਼ਤ ਹਦਾਇਤ ਜਾਰੀ ਕੀਤੀ ਹੈ । ਸਰਕਾਰ 30 ਜੂਨ 2026 ਤੱਕ ਸਾਰੇ ਕਰਮਚਾਰੀਆਂ ਨੂੰ ਡੀਏ ਦੇ ਬਕਾਏ (Arrears) ਜਾਰੀ ਕਰਨਾ ਯਕੀਨੀ ਬਣਾਵੇ। ਇਸ ਫੈਸਲੇ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਆਰਥਿਕ ਮਦਦ ਮਿਲੇਗੀ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਡੀਏ ਦੀ ਅਸਮਾਨਤਾ ਖਤਮ ਹੋ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement